ਆਈ ਤਾਜ਼ਾ ਵੱਡੀ ਖਬਰ
ਅੱਜ ਇੱਥੇ ਹਰ ਇੱਕ ਮਾਂ-ਬਾਪ ਆਪਣੇ ਬੱਚਿਆਂ ਦੇ ਭਵਿੱਖ ਨੂੰ ਦੇਖਦੇ ਹੋਏ ਬਹੁਤ ਸਾਰੇ ਫੈਸਲੇ ਲੈਂਦੇ ਹਨ ਜਿਸ ਵਾਸਤੇ ਉਨ੍ਹਾਂ ਨੂੰ ਕਈ ਸਮੱਸਿਆਵਾਂ ਦੇ ਦੌਰ ਵਿਚੋਂ ਵੀ ਗੁਜ਼ਰਨਾ ਪੈਂਦਾ ਹੈ। ਪੰਜਾਬ ਵਿੱਚ ਵੱਧ ਰਹੀ ਬੇਰੋਜ਼ਗਾਰੀ ਅਤੇ ਨਸ਼ਿਆਂ ਦੀ ਮਾਰ ਨੂੰ ਦੇਖਦੇ ਹੋਏ ਜਿੱਥੇ ਬਹੁਤ ਸਾਰੇ ਮਾਪੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਾਸਤੇ ਕੈਨੇਡਾ ਭੇਜਿਆ ਜਾ ਰਿਹਾ ਹੈ। ਜਿਸ ਵਾਸਤੇ ਮਾਪਿਆਂ ਵੱਲੋਂ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਲਗਾ ਦਿੱਤੀ ਜਾਂਦੀ ਹੈ ਤਾਂ ਜੋ ਉਨ੍ਹਾਂ ਦੇ ਬੱਚੇ ਜਿੰਦਗੀ ਦਾ ਹਰ ਸੁੱਖ ਮਾਣ ਸਕਣ। ਮਾਪਿਆਂ ਵੱਲੋਂ ਜਿੱਥੇ ਆਪਣੇ ਬੱਚਿਆਂ ਨੂੰ ਬਹੁਤ ਲਾਡ ਪਿਆਰ ਨਾਲ ਸਮਝਾ ਕੇ ਵਿਦੇਸ਼ ਭੇਜਿਆ ਜਾਂਦਾ ਹੈ।
ਉੱਥੇ ਹੀ ਬਹੁਤ ਸਾਰੇ ਨੌਜਵਾਨ ਗ਼ਲਤ ਸੰਗਤ ਵਿਚ ਪੈ ਕੇ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਲੱਗ ਜਾਂਦੇ ਹਨ। ਹੁਣ ਕੈਨੇਡਾ ਤੋਂ ਖੌਫਨਾਕ ਖਬਰ ਸਾਹਮਣੇ ਆਈ ਹੈ ਜਿੱਥੇ ਕਾਲਜ ਦੇ ਬਾਹਰ ਵਿਦਿਆਰਥੀਆਂ ਵਿਚਾਲੇ ਤਲਵਾਰਾਂ ਚੱਲੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਦਿਲ ਨੂੰ ਝੰਜੋੜਨ ਵਾਲਾ ਇਹ ਮਾਮਲਾ ਕੈਨੇਡਾ ਦੇ ਟਰਾਂਟੋ ਤੋਂ ਸਾਹਮਣੇ ਆਇਆ ਹੈ। ਜਿੱਥੇ ਪੰਜਾਬ ਦੇ ਕੁੱਝ ਵਿਦਿਆਰਥੀਆਂ ਵੱਲੋਂ ਸ਼ਹਿਰੀ ਕਲਾ ਦਾ ਕਾਲਜ ਦੇ ਬਾਹਰ ਲੜਾਈ ਦੇ ਦੌਰਾਨ ਇੱਕ ਦੂਜੇ ਉਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ।
ਦੱਸਿਆ ਗਿਆ ਹੈ ਕਿ ਜਿੱਥੇ ਇਸ ਕਾਲਜ ਦੇ ਬਾਹਰ ਪੰਜਾਬੀ ਵਿਦਿਆਰਥੀਆਂ ਦੇ ਦੋ ਗੁੱਟ ਕਿਸੇ ਗੱਲ ਨੂੰ ਲੈ ਕੇ ਆਪਸ ਵਿਚ ਉਲਝ ਗਏ ਸਨ। ਉਥੇ ਹੀ ਇਹ ਮਾਮਲਾ ਇਸ ਕਦਰ ਵਧ ਗਿਆ ਕਿ ਵਿਦਿਆਰਥੀਆਂ ਦੀ ਇਸ ਲੜਾਈ ਦੇ ਦੌਰਾਨ ਜਿੱਥੇ ਤਿੱਖੇ ਹਥਿਆਰਾਂ ਦੀ ਵਰਤੋਂ ਕੀਤੀ ਗਈ ਉਥੇ ਹੀ ਤਲਵਾਰਾਂ ਚਲਾਈਆਂ ਗਈਆਂ ਹਨ। ਆਪਣੇ ਬਿਹਤਰ ਭਵਿੱਖ ਲਈ ਕੈਨੇਡਾ ਦੀ ਧਰਤੀ ਤੇ ਆਏ ਹੋਏ ਇਨ੍ਹਾਂ ਬੱਚਿਆਂ ਵੱਲੋਂ ਜਿਥੇ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਉਥੇ ਹੀ ਇਨ੍ਹਾਂ ਦਾ ਸ਼ਿਕਾਰ ਵੀ ਹੋਏ ਹਨ
ਇਸ ਹਾਦਸੇ ਦੇ ਵਿਚ ਜਿੱਥੇ ਦੋ ਗੁੱਟਾਂ ਦੀ ਆਪਸ ਵਿੱਚ ਜਬਰਦਸਤ ਲੜਾਈ ਹੋਈ ਹੈ ਉਥੇ ਹੀ ਕਿਸੇ ਵਿਅਕਤੀ ਵੱਲੋਂ ਇਸ ਸਾਰੀ ਘਟਨਾ ਦੀ ਵੀਡੀਓ ਬਣਾਈ ਗਈ ਹੈ ਜੋ ਕਿ ਬਾਅਦ ਵਿੱਚ ਸੋਸ਼ਲ ਮੀਡੀਆ ਤੇ ਵਾਇਰਲ ਕੀਤੀ ਗਈ ਹੈ। ਦੱਸ ਦੇਈਏ ਕਿ ਇਸ ਹਾਦਸੇ ਦੌਰਾਨ ਇਕ ਵਿਦਿਆਰਥੀ ਦੀ ਬਾਂਹ ਵੀ ਵੱਢੀ ਗਈ ਹੈ। ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਪੰਜਾਬੀ ਭਾਈਚਾਰੇ ਨੂੰ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਪੁਲਸ ਦੀ ਜਾਂਚ ਕੀਤੀ ਜਾ ਰਹੀ ਹੈ।
ਤਾਜਾ ਜਾਣਕਾਰੀ