ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੇ ਮਾਪੇ ਵੱਲੋਂ ਜਿਥੇ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਵਿਦੇਸ਼ਾਂ ਦੀ ਧਰਤੀ ਤੇ ਭੇਜਿਆ ਜਾਂਦਾ ਹੈ ਜਿੱਥੇ ਬਹੁਤ ਸਾਰੇ ਨੌਜਵਾਨ ਵਿਦਿਆਰਥੀਆਂ ਵੱਲੋਂ ਉੱਚ ਵਿੱਦਿਆ ਹਾਸਲ ਕੀਤੀ ਜਾਂਦੀ ਹੈ। ਪੰਜਾਬ ਵਿੱਚ ਬੇਰੁਜ਼ਗਾਰੀ ਤੇ ਨਸ਼ਿਆਂ ਦੀ ਮਾਰ ਨੂੰ ਦੇਖਦੇ ਹੋਏ ਜਿਥੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਸੁਰੱਖਿਅਤ ਭਵਿੱਖ ਲਈ ਉਹਨਾਂ ਨੂੰ ਆਪਣੀ ਜ਼ਿੰਦਗੀ ਦੀ ਜਮਾਪੁੰਜੀ ਲਗਾ ਕੇ ਵਿਦੇਸ਼ ਭੇਜਿਆ ਜਾਂਦਾ ਹੈ। ਜਿੱਥੇ ਜਾ ਕੇ ਇਨ੍ਹਾਂ ਬੱਚਿਆਂ ਵੱਲੋਂ ਦਿਨ-ਰਾਤ ਮਿਹਨਤ ਕੀਤੀ ਜਾਂਦੀ ਹੈ ਅਤੇ ਪੜ੍ਹਾਈ ਕੀਤੀ ਜਾਂਦੀ ਹੈ।
ਪਰ ਪਿਛਲੇ ਤਿੰਨ-ਚਾਰ ਸਾਲਾਂ ਤੋਂ ਜਿਥੇ ਵਿਦੇਸ਼ਾਂ ਦੀ ਧਰਤੀ ਤੇ ਵਾਪਰਨ ਵਾਲੇ ਹਾਦਸਿਆਂ ਵਿੱਚ ਲਗਾਤਾਰ ਵਾਧਾ ਵੇਖਿਆ ਗਿਆ ਹੈ ਜਿਥੇ ਬਹੁਤ ਸਾਰੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਮੌਤ ਹੋਈ ਹੈ। ਹੁਣ ਕੈਨੇਡਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ 27 ਸਾਲਾਂ ਦੇ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕੈਨੇਡਾ ਦੇ ਟਾਊਨ ਓਕਵਿਲ ਤੋਂ ਸਾਹਮਣੇ ਆਇਆ ਹੈ। ਜਿੱਥੇ 27 ਸਾਲਾਂ ਦੇ ਨੌਜਵਾਨ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ।
ਅਲਬਰਟਾ ਵਿੱਚ ਰਹਿਣ ਵਾਲੇ 27 ਸਾਲਾ ਨੌਜਵਾਨ ਅਰਮਾਨ ਢਿੱਲੋਂ ਨੂੰ ਕੁਝ ਲੋਕਾਂ ਵੱਲੋਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ ਇਹ ਘਟਨਾ 19 ਅਗਸਤ ਬੁੱਧਵਾਰ ਦੀ ਸਵੇਰ ਨੂੰ ਬੈਲਟ ਲੇਨ ਅਤੇ ਲਿਟਲਫੀਲਡ ਕ੍ਰੇਸੈਂਟ ਦੇ ਖੇਤਰ ਵਿੱਚ ਵਾਪਰੀ ਹੈ। ਦੱਸਿਆ ਗਿਆ ਹੈ ਕਿ ਜਿੱਥੇ 17 ਮਹੀਨੇ ਪਹਿਲਾਂ ਹੀ ਇਹ ਨੌਜਵਾਨ ਕਲੱਬ ਵਿੱਚ ਕੋਈ ਮੌਤ ਦੇ ਦੋਸ਼ ਵਿੱਚ ਹਿਰਾਸਤ ਤੋਂ ਬਾਹਰ ਆਇਆ ਸੀ। ਜਿਸਨੂੰ 2 ਸਾਲ ਪਹਿਲਾਂ ਨਾਈਟ ਕਲੱਬ ਵਿਚ ਇਕ 30 ਸਾਲਾ ਵਿਅਕਤੀ ਦੀ ਮੌਤ ਦੇ ਮਾਮਲੇ ਵਿੱਚ ਹਿਰਾਸਤ ਵਿਚ ਲਿਆ ਗਿਆ ਸੀ।
ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਦੇ ਉਪਰ ਜਿਥੇ ਕੁਝ ਸ਼ੱਕੀ ਵਿਅਕਤੀਆਂ ਵੱਲੋਂ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ ਗਈ ਉਥੇ ਹੀ ਘਟਨਾ ਸਥਾਨ ਤੇ ਇਸ ਨੌਜਵਾਨ ਦੀ ਮੌਤ ਹੋ ਗਈ ਜਿਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਅਤੇ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕਰ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਨੌਜਵਾਨ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਸੀ।
ਤਾਜਾ ਜਾਣਕਾਰੀ