BREAKING NEWS
Search

ਕੈਨੇਡਾ ਤੋਂ ਆਈ ਮੰਦਭਾਗੀ ਖਬਰ, ਪੰਜਾਬਣ ਦੀ ਮੌਤ ਤੇ ਹੋਈ ਪਤੀ ਦੀ ਗ੍ਰਿਫਤਾਰੀ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਪਰਵਾਰ ਜਿਥੇ ਰੋਜ਼ੀ ਰੋਟੀ ਦੀ ਖਾਤਰ ਵਿਦੇਸ਼ਾਂ ਦੀ ਧਰਤੀ ਤੇ ਗਏ ਹੋਏ ਹਨ ਅਤੇ ਉਨ੍ਹਾਂ ਵੱਲੋਂ ਜਿਥੇ ਵਿਦੇਸ਼ਾਂ ਵਿੱਚ ਜਾ ਕੇ ਭਾਰੀ ਮਿਹਨਤ ਮੁਸ਼ਕਤ ਕੀਤੀ ਜਾਂਦੀ ਹੈ ਕਿ ਉਨ੍ਹਾਂ ਵੱਲੋਂ ਆਪਣੇ ਬੱਚਿਆਂ ਦੇ ਭਵਿੱਖ ਨੂੰ ਬਿਹਤਰ ਬਣਾਇਆ ਜਾ ਸਕੇ। ਉਨ੍ਹਾਂ ਦੇਸ਼ਾਂ ਦੇ ਬਿਹਤਰ ਕਨੂੰਨ ਅਤੇ ਰਹਿਣ ਸਹਿਣ ਨੂੰ ਦੇਖਦੇ ਹੋਏ ਜਿੱਥੇ ਉਨ੍ਹਾਂ ਦੇਸ਼ਾਂ ਦੀ ਸੁੰਦਰਤਾ ਬਹੁਤ ਸਾਰੇ ਲੋਕਾਂ ਨੂੰ ਆਪਣੇ ਵੱਲ ਆਕਰਸ਼ਤ ਕਰਦੀ ਹੈ । ਉੱਥੇ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਬਹੁਤ ਸਾਰੇ ਵਿਅਕਤੀਆਂ ਵੱਲੋਂ ਅਜਿਹੇ ਕਾਰਜ ਕੀਤੇ ਜਾਂਦੇ ਹਨ ਜਿਸ ਨਾਲ ਪੰਜਾਬੀਆਂ ਦਾ ਸਿਰ ਫ਼ਖਰ ਨਾਲ ਉੱਚਾ ਹੋ ਜਾਂਦਾ ਹੈ। ਉਥੇ ਹੀ ਕੁਝ ਅਜਿਹੇ ਪਰਿਵਾਰ ਵੀ ਹੁੰਦੇ ਹਨ ਜੋ ਪਰਵਾਰਕ ਵਿਵਾਦਾਂ ਦੇ ਚਲਦਿਆਂ ਹੋਇਆਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਦਿੰਦੇ ਹਨ ਜਿਸ ਨਾਲ ਪੰਜਾਬੀਆਂ ਦਾ ਸਿਰ ਸ਼ਰਮ ਨਾਲ ਝੁਕ ਜਾਂਦਾ ਹੈ।

ਕੈਨੇਡਾ ਤੋਂ ਜਿਥੇ ਲਗਾਤਾਰ ਵੱਖ-ਵੱਖ ਕਾਰਨਾਂ ਦੇ ਚਲਦਿਆਂ ਹੋਇਆਂ ਮੌਤਾਂ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਉਥੇ ਹੀ ਇਨ੍ਹਾਂ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਕੈਨੇਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਪੰਜਾਬਣ ਦੀ ਮੌਤ ਹੋਣ ਤੇ ਪਤੀ ਦੀ ਗ੍ਰਿਫ਼ਤਾਰੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਐਬਟਸਫੋਰਡ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ 15 ਸਾਲਾ ਔਰਤ ਕਮਲਜੀਤ ਕੌਰ ਸੰਧੂ ਦੀ ਪਰਿਵਾਰਕ ਵਿਵਾਦ ਦੇ ਚਲਦਿਆਂ ਹੋਇਆਂ ਵੀਰਵਾਰ ਸ਼ਾਮ ਨੂੰ ਪੌਣੇ ਪੰਜ ਵਜੇ ਦੇ ਕਰੀਬ ਮੌਤ ਹੋ ਗਈ ਸੀ।

ਪੁਲਿਸ ਵੱਲੋਂ ਜਿੱਥੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਉਥੇ ਹੀ ਜਾਂਚ ਤੋਂ ਬਾਅਦ ਮ੍ਰਿਤਕਾ ਦੇ ਪਤੀ ਉਪਰ ਜਿੱਥੇ ਕਤਲ ਕੀਤੇ ਜਾਣ ਦੇ ਪਹਿਲੇ ਦਰਜੇ ਦੇ ਦੋਸ਼ ਲਗਾਏ ਗਏ ਹਨ ਉਥੇ ਹੀ ਪੁਲਿਸ ਵੱਲੋਂ ਉਸ ਨੂੰ ਹਿਰਾਸਤ ਵਿਚ ਲਿਆ ਗਿਆ ਹੈ।

ਪੁਲਸ ਜਦੋਂ ਮ੍ਰਿਤਕਾ ਦੀ ਰਿਹਾਇਸ਼ ਤੇ ਪਹੁੰਚੀ ਸੀ ਤਾਂ ਉਸ ਸਮੇਂ ਮ੍ਰਿਤਕਾ ਕਮਲਜੀਤ ਸੰਧੂ ਗੰਭੀਰ ਜ਼ਖਮੀ ਹਾਲਤ ਵਿਚ ਮਿਲੀ ਸੀ ਜਿਸ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਉਹ ਬਚ ਨਹੀਂ ਸਕੇ ਸੀ। ਮ੍ਰਿਤਕਾ ਦੇ ਦੋ 21 ਅਤੇ 16 ਸਾਲ ਦੇ ਬੱਚੇ ਹਨ ਜੋ ਇਸ ਸਮੇਂ ਰਿਸ਼ਤੇਦਾਰਾਂ ਦੇ ਕੋਲ ਰਹਿ ਰਹੇ ਹਨ। ਪਤੀ-ਪਤਨੀ ਦੇ ਝਗੜੇ ਵਿੱਚ ਇਨ੍ਹਾਂ ਬੱਚਿਆਂ ਨੂੰ ਵੀ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰਨਾ ਪੈ ਰਿਹਾ ਹੈ।



error: Content is protected !!