ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਬੇਰੁਜ਼ਗਾਰੀ ਅਤੇ ਨਸ਼ਿਆਂ ਦੀ ਮਾਰ ਦੇ ਚਲਦੇ ਹੋਏ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਭਵਿੱਖ ਨੂੰ ਬੇਹਤਰ ਬਣਾਉਣ ਵਾਸਤੇ ਆਪਣੀ ਜਿੰਦਗੀ ਦੀ ਜਮਾਪੁੰਜੀ ਲਗਾ ਕੇ ਵਿਦੇਸ਼ਾਂ ਵਿੱਚ ਭੇਜ ਦਿੱਤਾ ਜਾਂਦਾ ਹੈ। ਜਿੱਥੇ ਜਾ ਕੇ ਉਹਨਾਂ ਦੇ ਬੱਚੇ ਵਿਦਿਆ ਹਾਸਲ ਕਰ ਸਕਣ ਅਤੇ ਆਪਣੀ ਜ਼ਿੰਦਗੀ ਨੂੰ ਬਿਹਤਰ ਬਣਾ ਸਕਣ। ਪੰਜਾਬ ਵਿੱਚ ਵਧ ਰਹੀ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਹੀ ਲੋਕਾਂ ਵੱਲੋਂ ਵਿਦੇਸ਼ ਜਾਣ ਨੂੰ ਪਹਿਲ ਦਿੱਤੀ ਜਾਂਦੀ ਹੈ। ਵਿਦੇਸ਼ ਗਏ ਪੁੱਤਰਾਂ ਦੀ ਸਲਾਮਤੀ ਵਾਸਤੇ ਮਾਪਿਆਂ ਵੱਲੋਂ ਜਿਥੇ ਦਿਨ-ਰਾਤ ਦੁਆਵਾਂ ਕੀਤੀਆਂ ਜਾਂਦੀਆਂ ਹਨ। ਉਥੇ ਹੀ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਵਿਦਿਆਰਥੀਆਂ ਵੱਲੋਂ ਆਪਣੀ ਪੜ੍ਹਾਈ ਦੇ ਨਾਲ-ਨਾਲ ਕੰਮਕਾਰ ਵੀ ਕੀਤੇ ਜਾਂਦੇ ਹਨ। ਮਾਪੇ ਵੱਲੋਂ ਆਪਣੇ ਬੱਚਿਆਂ ਦੇ ਘਰ ਵਾਪਸੀ ਦਾ ਇੰਤਜ਼ਾਰ ਕੀਤਾ ਜਾਂਦਾ ਹੈ ਉੱਥੇ ਹੀ ਉਨ੍ਹਾਂ ਨਾਲ ਵਾਪਰਨ ਵਾਲੇ ਹਾਦਸਿਆਂ ਦੀਆਂ ਖ਼ਬਰਾਂ ਸਾਹਮਣੇ ਆ ਜਾਂਦੀਆਂ ਹਨ।
ਅਜਿਹੀਆਂ ਖ਼ਬਰਾਂ ਦੇ ਸਾਹਮਣੇ ਆਉਦੇ ਹੀ ਮਾਪਿਆਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਹੁਣ ਕੈਨੇਡਾ ਦੇ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ ਹੋਣ ਦੀ ਖ਼ਬਰ ਮਿਲਦਿਆਂ ਹੀ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਖਬਰ ਕੈਨੇਡਾ ਦੇ ਉਨਟਾਰੀਓ ਸੂਬੇ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਪੰਜਾਬੀ ਨੌਜਵਾਨ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋਣ ਦੀ ਖਬਰ ਪਰਿਵਾਰ ਨੂੰ ਮਿਲਦੇ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਦੱਸਿਆ ਗਿਆ ਹੈ ਕਿ ਪੰਜਾਬ ਦੇ ਮੋਗਾ ਜ਼ਿਲ੍ਹੇ ਅਧੀਨ ਆਉਂਦੇ ਬੱਧਨੀ ਕਲਾਂ ਦਾ ਰਹਿਣ ਵਾਲਾ 20 ਸਾਲਾ ਨੌਜਵਾਨ ਨਵਕਿਰਨ ਸਿੰਘ ਅੰਤਰਰਾਸ਼ਟਰੀ ਵਿਦਿਆਰਥੀ ਦੇ ਤੌਰ ਤੇ ਪੰਜਾਬ ਤੋਂ ਕੈਨੇਡਾ ਗਿਆ ਸੀ। ਉੱਥੇ ਹੀ ਇਸ ਪੰਜਾਬੀ ਮੂਲ ਦੇ ਅੰਤਰਰਾਸ਼ਟਰੀ ਵਿਦਿਆਰਥੀ ਦੀ ਬਰੈਂਪਟਨ ਦੇ ਏਲਡਰੇਡੋ ਪਾਰਕ ਵਿਖੇ ਕਰੈਡਿਟ ਵੈਲੀ ਨਦੀ ਵਿਚ ਡੁੱਬਣ ਕਾਰਨ ਮੌਤ ਹੋਈ ਦੱਸੀ ਗਈ ਹੈ। ਪੁਲੀਸ ਵੱਲੋਂ ਜਿੱਥੇ ਇਸ ਨੌਜਵਾਨ ਦੀ ਲਾਸ਼ ਇਸ ਵੈਲੀ ਦੇ ਏਲਡਰੇਡੋ ਪਾਰਕ ਦੇ ਨਜਦੀਕ ਤੋਂ ਬਰਾਮਦ ਕੀਤੀ ਗਈ ਹੈ ਉਥੇ ਹੀ ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਵੀ ਕੀਤੀ ਜਾ ਰਹੀ ਹੈ।
ਸਰਕਾਰ ਵੱਲੋਂ ਜਿੱਥੇ ਬਹੁਤ ਸਾਰੇ ਨੌਜਵਾਨਾਂ ਨੂੰ ਗਹਿਰੇ ਪਾਣੀ ਵਿਚ ਜਾਣ ਤੋਂ ਮਨਾ ਵੀ ਕੀਤਾ ਜਾਂਦਾ ਹੈ ਪਰ ਦੱਸਣ ਦੇ ਬਾਵਜੂਦ ਵੀ ਅਜਿਹੀਆਂ ਵਾਪਰ ਰਹੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਬੀਤੇ ਕੁਝ ਸਾਲਾਂ ਤੋਂ ਜਿੱਥੇ ਵਿਦਿਆਰਥੀਆਂ ਦੀਆਂ ਮੌਤਾਂ ਹੋਣ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆਈਆਂ ਹਨ ਉਥੇ ਹੀ ਪੁਲਸ ਵੱਲੋਂ ਇਸ ਹਾਦਸੇ ਦੀ ਜਾਂਚ ਵੀ ਕੀਤੀ ਜਾ ਰਹੀ ਹੈ।
Home ਤਾਜਾ ਜਾਣਕਾਰੀ ਕੈਨੇਡਾ ਤੋਂ ਆਈ ਵੱਡੀ ਮਾੜੀ ਖਬਰ, ਪੰਜਾਬੀ ਨੌਜਵਾਨ ਦੀ ਹੋਈ ਇਸ ਤਰਾਂ ਦਰਦਨਾਕ ਮੌਤ- ਛਾਈ ਸੋਗ ਦੀ ਲਹਿਰ

ਤਾਜਾ ਜਾਣਕਾਰੀ