ਆਈ ਤਾਜ਼ਾ ਵੱਡੀ ਖਬਰ
ਮਾਪਿਆ ਵੱਲੋਂ ਜਿਥੇ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਲਗਾ ਕੇ ਵਿਦੇਸ਼ਾਂ ਵਿਚ ਭੇਜਿਆ ਜਾਂਦਾ ਹੈ। ਜਿੱਥੇ ਜਾ ਕਿ ਉਹ ਬੱਚੇ ਆਪਣੇ ਆਉਣ ਵਾਲੇ ਭਵਿੱਖ ਨੂੰ ਹੋਰ ਬਿਹਤਰ ਕਰ ਸਕਣ। ਪਰ ਵਿਦੇਸ਼ਾਂ ਦੀ ਧਰਤੀ ਤੇ ਜਿਥੇ ਬੱਚਿਆਂ ਵੱਲੋਂ ਭਾਰੀ ਮਸ਼ੱਕਤ ਕਰਕੇ ਆਪਣਾ ਵੱਖਰਾ ਮੁਕਾਮ ਹਾਸਲ ਕੀਤਾ ਜਾਂਦਾ ਹੈ ਅਤੇ ਪੜ੍ਹਾਈ ਦੇ ਨਾਲ ਨਾਲ ਕੰਮਕਾਜ ਵੀ ਕੀਤੇ ਜਾਂਦੇ ਹਨ ਤਾਂ ਜੋ ਉਹਨਾ ਵੱਲੋਂ ਆਪਣੇ ਖਰਚਿਆਂ ਨੂੰ ਪੂਰਾ ਕੀਤਾ ਜਾ ਸਕੇ ਅਤੇ ਮਾਂ-ਬਾਪ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ।
ਪਰ ਬਦਕਿਸਮਤੀ ਦੇ ਨਾਲ ਬਹੁਤ ਸਾਰੇ ਨੌਜਵਾਨ ਵਾਪਰਨ ਵਾਲੇ ਵੱਖ ਵੱਖ ਹਾਦਸਿਆਂ ਦੇ ਸ਼ਿਕਾਰ ਵੀ ਹੋ ਰਹੇ ਹਨ। ਇਨ੍ਹਾਂ ਹਾਦਸਿਆਂ ਦੀ ਖਬਰ ਮਿਲਦੇ ਹੀ ਪੰਜਾਬ ਵਸਦੇ ਮਾਪਿਆਂ ਉਪਰ ਜਿੱਥੇ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ ਉੱਥੇ ਹੀ ਇਸ ਦੁਨੀਆਂ ਤੋਂ ਜਾਣ ਬਾਰੇ ਉਨ੍ਹਾਂ ਦੇ ਨੌਜਵਾਨ ਪੁੱਤਰਾਂ ਦੀ ਕਮੀ ਉਨ੍ਹਾਂ ਦੀ ਜ਼ਿੰਦਗੀ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਕੈਨੇਡਾ ਤੋਂ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਪੰਜਾਬੀ ਨੌਜਵਾਨ ਮੁੰਡੇ ਦੀ ਇਸ ਤਰਾਂ ਅਚਾਨਕ ਮੌਤ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਕੈਨੇਡਾ ਦੇ ਸੂਬੇ ਅਲਬਰਟਾ ਦੇ ਸ਼ਹਿਰ ਕੈਲਗਰੀ ਵਿਚ ਇਕ 37 ਸਾਲਾ ਦਾ ਨੌਜਵਾਨ ਡੂੰਘੇ ਪਾਣੀ ਵਿੱਚ ਡੁੱਬਣ ਕਾਰਨ ਇਸ ਦੁਨੀਆਂ ਨੂੰ ਅਲਵਿਦਾ ਆਖ ਗਿਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਨੌਜਵਾਨ ਆਪਣੇ ਕੁਝ ਦੋਸਤਾਂ ਦੇ ਨਾਲ ਘੁੰਮਣ ਵਾਸਤੇ Bow ਨਾਮ ਦੀ ਨਦੀ ਤੇ ਗਿਆ ਹੋਇਆ ਸੀ। ਦੱਸਿਆ ਗਿਆ ਹੈ ਕਿ ਜਿੱਥੇ ਮ੍ਰਿਤਕ ਨੌਜਵਾਨ ਮਨਦੀਪ ਸਿੰਘ ਉਰਫ਼ ਰਵੀ ਕੈਨੇਡਾ ਦੇ ਕੈਲਗਰੀ ਨਾਲ ਸਬੰਧਤ ਸੀ।
ਉਥੇ ਵੀ ਉਸਦਾ ਪਿਛੋਕੜ ਪੰਜਾਬ ਦੇ ਜ਼ਿਲਾ ਸੰਗਰੂਰ ਦੇ ਭਵਾਨੀਗੜ੍ਹ ਨਾਲ ਦੱਸਿਆ ਗਿਆ ਹੈ। ਕੈਨੇਡਾ ਸਰਕਾਰ ਵੱਲੋਂ ਜਿਥੇ ਪਾਣੀ ਵਿੱਚ ਜਾਣ ਵਾਲੇ ਲੋਕਾਂ ਵਾਸਤੇ ਐਡਵਾਈਜ਼ਰੀ ਜਾਰੀ ਕੀਤੀ ਜਾਂਦੀ ਹੈ। ਇਸ ਸਭ ਦੇ ਬਾਵਜੂਦ ਵੀ ਲੋਕਾਂ ਨੂੰ ਜਾਗਰੂਕ ਕਰਨ ਤੇ ਉਨ੍ਹਾਂ ਵੱਲੋਂ ਅਜਿਹੀ ਅਣਗਹਿਲੀ ਵਰਤ ਲਈ ਜਾਂਦੀ ਹੈ ਜਿਸ ਕਾਰਨ ਉਹ ਮੌਤ ਦੇ ਮੂੰਹ ਵਿਚ ਚਲੇ ਜਾਂਦੇ ਹਨ। ਪਿਛਲੇ ਕੁਝ ਸਮੇਂ ਤੋਂ ਜਿੱਥੇ ਪੰਜਾਬੀ ਨੌਜਵਾਨਾਂ ਨਾਲ ਵਾਪਰਨ ਵਾਲੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ ਉੱਥੇ ਹੀ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ ਹੈ। ਜਿਨ੍ਹਾਂ ਵਿਚ ਵਧੇਰੇ ਮੌਤ ਨੌਜਵਾਨਾਂ ਦੀ ਸੜਕ ਹਾਦਸਿਆਂ ਅਤੇ ਪਾਣੀ ਵਿੱਚ ਡੁੱਬਣ ਕਾਰਨ ਹੋਈ ਹੈ।
ਤਾਜਾ ਜਾਣਕਾਰੀ