=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕੈਨੇਡਾ ਤੋਂ ਆਈ ਵੱਡੀ ਮੰਦਭਾਗੀ ਖਬਰ , ਸਟਡੀ ਵੀਜ਼ੇ ਤੇ ਗਈ ਪੰਜਾਬੀ ਕੁੜੀ ਨਾਲ ਤੀਜੇ ਦਿਨ ਹੀ ਵਾਪਰਿਆ ਭਾਣਾ

ਆਈ ਤਾਜਾ ਵੱਡੀ ਖਬਰ 

ਵਿਦੇਸ਼ ਗਏ ਨੌਜਵਾਨਾਂ ਦੇ ਨਾਲ ਆਏ ਦਿਨ ਅਜਿਹੀਆਂ ਘਟਨਾਵਾਂ ਵਾਪਰਦੀਆਂ ਪਈਆਂ ਹਨ, ਜਿਨਾਂ ਵਿੱਚ ਉਨਾਂ ਦੀ ਜਾਨ ਜਾ ਰਹੀ ਹੈ ਤੇ ਕਈ ਪ੍ਰਕਾਰ ਦਾ ਨੁਕਸਾਨ ਹੋ ਰਿਹਾ ਹੈ। ਜਿਹੜਾ ਇੱਕ ਵੱਡਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ l ਹੁਣ ਇੱਕ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਨੇਡਾ ਸਟਡੀ ਵੀਜੇ ਤੇ ਗਈ ਪੰਜਾਬੀ ਕੁੜੀ ਦੇ ਨਾਲ ਅਜਿਹਾ ਹਾਦਸਾ ਵਾਪਰ ਗਿਆ, ਜਿਸ ਕਾਰਨ ਪਰਿਵਾਰ ਦੇ ਉੱਪਰ ਦੁੱਖਾਂ ਦਾ ਪਹਾੜ ਡਿੱਗ ਚੁੱਕਿਆ ਹੈ। ਕੈਨੇਡਾ ਤੋਂ ਬੇਹਦੀ ਬੁਰੀ ਖਬਰ ਸਾਹਮਣੇ ਆਈ, ਜਿੱਥੇ ਇੱਕ ਸੜਕ ਹਾਦਸੇ ਦੇ ਵਿੱਚ ਪੰਜਾਬ ਦੇ ਜ਼ਿਲ੍ਾ ਲੁਧਿਆਣਾ ਦੀ ਰਹਿਣ ਵਾਲੀ ਕੁੜੀ ਦੀ ਮੌਤ ਹੋ ਗਈ। ਉੱਥੇ ਹੀ ਮ੍ਰਿਤਕਾ ਦੀ ਪਛਾਣ ਸਾਨੀਆ ਵਜੋਂ ਹੋਈ ਹੈ, ਜਿਸ ਦੀ ਉਮਰ ਤਕਰੀਬਨ 19 ਸਾਲ ਸੀ। ਜਾਣਕਾਰੀ ਮੁਤਾਬਕ ਕੈਨੇਡਾ ਦੇ ਸਾਊਥ ਸਰੀ ‘ਚ ਵਾਪਰੇ ਦਰਦਨਾਕ ਹਾਦਸੇ ਵਿਚ ਪੰਜਾਬ ਦੀ ਰਹਿਣ ਵਾਲੀ ਸਾਨੀਆ ਦੀ ਦਰਦਨਾਕ ਮੌਤ ਹੋ ਗਈ। ਉਹ ਪਿਛਲੇ ਹਫ਼ਤੇ ਹੀ ਸਟਡੀ ਵੀਜ਼ਾ ‘ਤੇ ਕੈਨੇਡਾ ਗਈ ਸੀ। ਉੱਥੇ ਪਹੁੰਚ ਕੇ ਤੀਜੇ ਦਿਨ ਹੀ ਉਸ ਨਾਲ ਇਹ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਵਿਚ ਉਸ ਦੀ ਜਾਨ ਚਲੀ ਗਈ। ਮਾਪਿਆਂ ਨੇ ਬੜੇ ਚਾਵਾਂ ਨਾਲ ਸਾਨੀਆ ਨੂੰ ਕੈਨੇਡਾ ਭੇਜਿਆ ਸੀ ਕਿ ਉਹ ਕੈਨੇਡਾ ਜਾ ਕੇ ਪੜ੍ਹ ਲਿਖ ਕੇ ਘਰ ਦੀ ਗਰੀਬੀ ਨੂੰ ਦੂਰ ਕਰੇਗੀ, ਪਰ ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਹਫਤਾ ਪਹਿਲਾਂ ਕਨੇਡਾ ਗਈ ਕੁੜੀ ਦੀ ਇਸ ਤਰੀਕੇ ਦੇ ਨਾਲ ਮੌਤ ਹੋ ਜਾਵੇਗੀ। ਇਸ ਦਰਦਨਾਕ ਹਾਦਸੇ ਦੇ ਵਾਪਰਨ ਤੋਂ ਬਾਅਦ ਇਲਾਕੇ ਭਰ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਤੇ ਮਾਪਿਆਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਉਧਰ ਪੀੜਿਤ ਪਰਿਵਾਰ ਦੇ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰ ਦੇ ਕੋਲੋਂ ਮੰਗ ਕੀਤੀ ਜਾ ਰਹੀ ਹੈ ਕਿ ਉਹਨਾਂ ਦੀ ਧੀ ਦੀ ਮ੍ਰਿਤਕ ਦੇ ਪੰਜਾਬ ਲਿਆਤੀ ਜਾਵੇ ਤਾਂ, ਜੋ ਉਹ ਉਸਦੇ ਆਖਰੀ ਵਾਰ ਆਪਣੇ ਹੱਥੀ ਅੰਤਿਮ ਰਸਮਾਂ ਕਰਕੇ ਉਸਦਾ ਅੰਤਿਮ ਸੰਸਕਾਰ ਕਰ ਸਕਣ l




error: Content is protected !!