ਆਈ ਤਾਜ਼ਾ ਵੱਡੀ ਖਬਰ
ਰੁਜ਼ਗਾਰ ਦੀ ਖਾਤਰ ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਉਥੇ ਹੀ ਪਰਿਵਾਰ ਕਾਫੀ ਲੰਮੇ ਸਮੇਂ ਤੋਂ ਵਿਦੇਸ਼ਾਂ ਵਿੱਚ ਜਾ ਕੇ ਵਸੇ ਹੋਏ ਹਨ। ਜਿੱਥੇ ਉਨ੍ਹਾਂ ਵੱਲੋਂ ਬਹੁਤ ਸਾਰੇ ਕੰਮਕਾਜ ਕੀਤੇ ਜਾਂਦੇ ਹਨ ਅਤੇ ਇਸ ਕੰਮ ਦੇ ਦੌਰਾਨ ਕਈ ਤਰਾਂ ਦੇ ਹਾਦਸੇ ਵਾਪਰ ਜਾਂਦੇ ਹਨ। ਜਿੱਥੇ ਕਰੋਨਾ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਹੈ ਉਥੇ ਹੀ ਵਾਪਰ ਰਹੇ ਸੜਕ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਵੀ ਪੰਜਾਬੀ ਭਾਈਚਾਰੇ ਦੇ ਕਈ ਨੌਜਵਾਨਾਂ ਦੀ ਮੌਤ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।
ਹੁਣ ਕੈਨੇਡਾ ਤੋਂ ਆਈ ਵੱਡੀ ਮੰਦਭਾਗੀ ਖਬਰ,ਜਿੱਥੇ ਪੰਜਾਬੀ ਟਰੱਕ ਡਰਾਈਵਰ ਦੀ ਹੋਈ ਭਿਆਨਕ ਹਾਦਸੇ ਚ ਮੌਤ , ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਘਟਨਾ ਮੋਗਾ ਤੋਂ ਸਾਹਮਣੇ ਆਈ ਹੈ ਜਿੱਥੇ ਮੋਗਾ ਦਾ ਰਹਿਣ ਵਾਲਾ ਇਕ ਨੌਜਵਾਨ ਕੈਨੇਡਾ ਗਿਆ ਹੋਇਆ ਸੀ ਜਿਸ ਦੀ ਇਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਇਸ ਦੁਖਦਾਈ ਘਟਨਾ ਦੀ ਖਬਰ ਮਿਲਦੇ ਹੀ ਨੌਜਵਾਨ ਦੇ ਪਿੰਡ ਸੋਗ ਦੀ ਲਹਿਰ ਫੈਲ ਗਈ ਹੈ। ਦੱਸ ਦਈਏ ਕਿ ਮੋਗਾ ਦਾ ਇਹ ਨੌਜਵਾਨ ਜਗਸੀਰ ਸਿੰਘ ਉਰਫ ਸੋਨਾ ਜਿੱਥੇ ਕੈਨੇਡਾ ਦੇ ਵਿੱਚ ਆਪਣੇ ਪਰਿਵਾਰ ਸਮੇਤ ਰਹਿ ਰਿਹਾ ਸੀ।
ਜੋ ਉੱਥੇ ਡਰਾਈਵਰ ਵਜੋਂ ਕੰਮ ਕਰਦਾ ਆ ਰਿਹਾ ਸੀ। ਉਥੇ ਹੀ ਉਹ ਇਕ ਸੜਕ ਹਾਦਸੇ ਦਾ ਉਸ ਸਮੇਂ ਸ਼ਿਕਾਰ ਹੋ ਗਿਆ ਜਦੋਂ ਉਹ ਆਪਣਾਂ ਟਰੱਕ ਲੈ ਕੇ ਅਮਰੀਕਾ ਤੋਂ ਕੈਨੇਡਾ ਨੂੰ ਆ ਰਿਹਾ ਸੀ। ਉਥੇ ਹੀ ਰਸਤੇ ਵਿੱਚ ਅਚਾਨਕ ਹਾਈਵੇਅ ਤੇ ਦੋ ਟਰੱਕ ਆਪਸ ਵਿਚ ਟਕਰਾਉਣ ਕਾਰਨ ਟਰੱਕ ਨੂੰ ਅੱਗ ਲੱਗ ਗਈ ਤੇ ਜਗਸੀਰ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ।
ਇਸ ਸੜਕ ਦੁਰਘਟਨਾ ਦੌਰਾਨ ਉਸ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਗਿਆ ਕਿ ਇਹ ਹਾਦਸਾ ਸਥਾਨਕ ਸਮੇਂ ਦੇ ਅਨੁਸਾਰ ਅੱਜ ਤੜਕੇ ਵਾਪਰਿਆ ਹੈ।ਇਸ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਫ਼ੈਲ ਗਈ ਹੈ ਅਤੇ ਪਰਿਵਾਰਕ ਮੈਂਬਰਾਂ ਉੱਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਤਾਜਾ ਜਾਣਕਾਰੀ