ਆਈ ਤਾਜ਼ਾ ਵੱਡੀ ਖਬਰ
ਵਿਦੇਸ਼ ਦੀ ਧਰਤੀ ਤੇ ਜਿੱਥੇ ਪੰਜਾਬੀ ਨੌਜਵਾਨਾਂ ਵੱਲੋਂ ਜਾ ਕੇ ਭਾਰੀ ਮਿਹਨਤ ਕੀਤੀ ਜਾਂਦੀ ਹੈ ਅਤੇ ਆਪਣੇ ਮਾਪਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਸਤੇ ਇਨ੍ਹਾਂ ਵਿਦਿਆਰਥੀਆਂ ਵੱਲੋਂ ਦਿਨ-ਰਾਤ ਇੱਕ ਕਰ ਦਿੱਤਾ ਜਾਂਦਾ ਹੈ। ਆਪਣੇ ਬੱਚਿਆਂ ਦੀ ਜ਼ਿੰਦਗੀ ਨੂੰ ਸਵਾਰਨ ਵਾਸਤੇ ਜਿਥੇ ਮਾਪਿਆਂ ਵੱਲੋਂ ਆਪਣੀ ਜ਼ਿੰਦਗੀ ਦੀ ਜਮਾਪੁੰਜੀ ਲਗਾ ਕੇ ਇਨ੍ਹਾਂ ਬੱਚਿਆਂ ਨੂੰ ਵਿਦੇਸ਼ ਭੇਜਿਆ ਜਾਂਦਾ ਹੈ। ਉਥੇ ਹੀ ਵਿਦੇਸ਼ਾਂ ਦੀ ਧਰਤੀ ਤੇ ਵਾਪਰਨ ਵਾਲੇ ਬਹੁਤ ਸਾਰੇ ਹਾਦਸੇ ਇਹਨਾਂ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਜਿਨ੍ਹਾਂ ਵੱਲੋਂ ਦਿਨ-ਰਾਤ ਆਪਣੇ ਬੱਚਿਆਂ ਦੀ ਸੁਰੱਖਿਆ ਵਾਸਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੇ ਘਰ ਵਾਪਸ ਆਉਣ ਦਾ ਇੰਤਜ਼ਾਰ ਕੀਤਾ ਜਾਂਦਾ ਹੈ।
ਪਰ ਉਨ੍ਹਾਂ ਬੱਚਿਆਂ ਦੇ ਆਉਣ ਤੋਂ ਪਹਿਲਾਂ ਹੀ ਉਹਨਾਂ ਨਾਲ ਭਿਆਨਕ ਹਾਦਸੇ ਵਾਪਰ ਜਾਂਦੇ ਹਨ। ਪਿਛਲੇ ਦੋ-ਤਿੰਨ ਸਾਲਾਂ ਤੋਂ ਜਿਥੇ ਲਗਾਤਾਰ ਕਿ ਕੈਨੇਡਾ ਦੇ ਵਿੱਚ ਬਹੁਤ ਸਾਰੇ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਹਾਦਸਿਆਂ ਕਾਰਨ ਕਈ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਹੁਣ ਕੈਨੇਡਾ ਤੋਂ ਵੱਡੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਸੜਕ ਹਾਦਸੇ ਦੌਰਾਨ ਪੰਜਾਬੀ ਕੁੜੀ ਦੀ ਮੌਤ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਦੇ ਟਰਾਂਟੋ ਨਜ਼ਦੀਕ ਪੈਂਦੇ ਸ਼ਹਿਰ ਮਿਸੀਸਾਗਾ ਦੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿਚ ਇਕ ਨੌਜਵਾਨ ਕੁੜੀ ਨਵਨੀਤ ਕੌਰ ਦੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਇਹ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਵੀਰਵਾਰ ਦੀ ਸਵੇਰ ਨੂੰ ਪੰਜ ਕੁ ਵਜੇ ਦੇ ਕਰੀਬ ਇਕ ਫੈਕਟਰੀ ਵਿਚ ਕੰਮ ਕਰਨ ਵਾਸਤੇ ਸੜਕ ਉੱਪਰ ਪੈਦਲ ਹੀ ਜਾ ਰਹੀ ਸੀ।
ਉਸ ਸਮੇਂ ਦੀ ਇਕ ਤੇਜ਼ ਰਫਤਾਰ ਗੱਡੀ ਵੱਲੋਂ ਇਸ ਨੌਜਵਾਨ ਲੜਕੀ ਨੂੰ ਟੱਕਰ ਮਾਰ ਦਿੱਤੀ ਗਈ ਜਿਸ ਕਾਰਨ ਲੜਕੀ ਦੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਕਿਸੇ ਵੱਲੋਂ ਫ਼ੋਨ ਕਰਕੇ ਦਿੱਤੀ ਗਈ ਤੇ ਪੁਲੀਸ ਵੱਲੋਂ ਦੋਨੇ ਪਾਸੇ ਰਸਤਿਆਂ ਨੂੰ ਬੰਦ ਕੀਤਾ ਗਿਆ ਅਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਉਥੇ ਹੀ ਲੜਕੀ ਦੇ ਚਚੇਰੇ ਭਰਾ ਗੁਰਪ੍ਰੀਤ ਬਲਿੰਗ ਵਲੋ ਫੰਡ ਇਕੱਠਾ ਕੀਤਾ ਜਾ ਰਿਹਾ ਹੈ, ਜਿਸ ਬਾਬਤ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਤਾਜਾ ਜਾਣਕਾਰੀ