BREAKING NEWS
Search

ਕੈਨੇਡਾ ਰਹਿੰਦੇ ਪੁੱਤ ਨੂੰ ਮਿਲਣ ਗਏ ਮਾਪਿਆਂ ਨਾਲ ਵਰਤ ਗਿਆ ਭਾਣਾ, ਸੁੱਤੇ ਹੋਏ ਪੁੱਤਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਆਈ ਤਾਜ਼ਾ ਵੱਡੀ ਖਬਰ

ਅੱਜ ਦੇ ਦੌਰ ਵਿਚ ਜਿਥੇ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਆਉਣ ਵਾਲੇ ਕੱਲ੍ਹ ਨੂੰ ਦੇਖਦੇ ਹੋਏ ਅਤੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਦੇਖਦੇ ਹੋਏ ਜਿੱਥੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਾਸਤੇ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜ ਦਿਤਾ ਜਾਂਦਾ ਹੈ। ਪੰਜਾਬ ਵਿਚ ਵਧ ਰਹੀ ਬੇਰੁਜ਼ਗਾਰੀ ਅਤੇ ਨਸ਼ਿਆਂ ਨੂੰ ਦੇਖਦੇ ਹੋਏ ਹੀ ਮਾਪਿਆਂ ਵੱਲੋਂ ਅਜਿਹੇ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਉਨ੍ਹਾਂ ਦੇ ਬੱਚੇ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਮਿਹਨਤ ਮਜ਼ਦੂਰੀ ਕਰਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਉਥੇ ਹੀ ਮੁਸ਼ਕਲਾਂ ਨੂੰ ਸਰ ਕਰਦੇ ਹੋਏ ਜਿੱਥੇ ਕੈਨੇਡਾ ਦੀ ਧਰਤੀ ਤੇ ਪਹੁੰਚ ਕੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਆਪਣੇ ਮਾਪਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਉੱਥੇ ਹੀ ਬਹੁਤ ਸਾਰੇ ਨੌਜਵਾਨ ਨੂੰ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਵੀ ਹੋ ਜਾਂਦੇ ਹਨ।

ਹੁਣ ਕੈਨੇਡਾ ਰਹਿੰਦੇ ਪੁੱਤਰ ਨੂੰ ਮਿਲਣ ਗਏ ਮਾਪਿਆਂ ਨਾਲ ਭਾਣਾ ਵਰਤ ਗਿਆ ਹੈ ਜਿਥੇ ਉਨ੍ਹਾਂ ਦੇ ਪੁੱਤਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਹਲਕਾ ਸਨੌਰ ਦੇ ਕਸਬਾ ਬਲਬੇੜਾ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਪਰਿਵਾਰ ਵਿੱਚ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪਿਆ ਜਦੋਂ ਕੈਨੇਡਾ ਵਿਚ ਰਹਿੰਦੇ ਦਇਆ ਸਿੰਘ ਪੁੱਤਰ ਜਗਤਾਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਜਗਤਾਰ ਸਿੰਘ ਦੇ ਦੋਨੋਂ ਪੁੱਤਰ ਕੈਨੇਡਾ ਦੇ ਵਿੱਚ ਰਹਿ ਰਹੇ ਸਨ।

ਦਇਆ ਸਿੰਘ ਵੀ ਪਿਛਲੇ 5 ਸਾਲਾਂ ਤੋਂ ਕੈਨੇਡਾ ਵਿਚ ਰਹਿ ਰਿਹਾ ਹੈ। ਜੋ ਕਿ ਓਥੇ ਇਸ ਸਮੇਂ ਵਰਕ ਪਰਮਿਟ ਉੱਪਰ ਕੰਮ ਕਰ ਰਿਹਾ ਸੀ। ਮਾਪੇ ਜਿੱਥੇ ਆਪਣੇ ਬੱਚਿਆਂ ਨੂੰ ਮਿਲਣ ਲਈ ਕੈਨੇਡਾ ਗਏ ਹੋਏ ਸਨ,ਉਥੇ ਹੀ ਉਨ੍ਹਾਂ ਦਾ ਪੁੱਤਰ ਦਇਆ ਸਿੰਘ ਜਿੱਥੇ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਆਪਣੇ ਕਮਰੇ ਵਿੱਚ ਸੌਂ ਗਿਆ।

ਉਸ ਦੀ ਮੌਤ ਹੋਣ ਦਾ ਉਸ ਸਮੇਂ ਖੁਲਾਸਾ ਹੋਇਆ ਜਦੋਂ ਪਰਿਵਾਰ ਵੱਲੋਂ ਸਵੇਰ ਨੂੰ ਉਸ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਉਹ ਨਾ ਉੱਠਿਆ ਤਾਂ ਦੇਖਿਆ ਗਿਆ ਕਿ ਉਸ ਦੀ ਮੌਤ ਹੋ ਚੁੱਕੀ ਸੀ। ਦੱਸਿਆ ਗਿਆ ਹੈ ਕਿ ਨੌਜਵਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।



error: Content is protected !!