ਆਈ ਤਾਜ਼ਾ ਵੱਡੀ ਖਬਰ

ਇਸ ਸਮੇਂ ਜਿਥੇ ਬਾਕੀ ਪਾਰਟੀਆਂ ਵੱਲੋਂ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਕਾਂਗਰਸ ਪਾਰਟੀ ਆਏ ਦਿਨ ਕਿਸੇ ਨਾ ਕਿਸੇ ਵਿਵਾਦ ਨੂੰ ਲੈ ਕੇ ਚਰਚਾ ਵਿੱਚ ਆ ਜਾਂਦੀ ਹੈ। ਕਿਉਂਕਿ ਕਾਂਗਰਸ ਪਾਰਟੀ ਵਿੱਚ ਆਪਸੀ ਚੱਲਿਆ ਆ ਰਿਹਾ ਕਾਟੋ ਕਲੇਸ਼ ਲਗਾਤਾਰ ਜਾਰੀ ਹੈ ਅਤੇ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਜਿੱਥੇ ਇਸ ਕਲੇਸ਼ ਦੇ ਕਾਰਨ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ ਅਤੇ ਉਨ੍ਹਾਂ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਨਵਾਂ ਮੁੱਖ ਮੰਤਰੀ ਨਿਯੁਕਤ ਕੀਤਾ ਗਿਆ। ਫਿਰ ਮੰਤਰੀ ਮੰਡਲ ਦੇ ਗਠਨ ਨੂੰ ਦੇਖਦੇ ਹੋਏ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਗਿਆ ਸੀ।

ਬੀਤੇ ਦਿਨੀਂ ਜਿਥੇ ਰਾਜ ਕੁਮਾਰ ਵੇਰਕਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਮੁੜ ਤੋਂ ਕਾਂਗਰਸ ਵਿੱਚ ਆਉਣ ਦੀਆਂ ਖ਼ਬਰਾਂ ਦੱਸੀਆਂ ਗਈਆਂ ਸਨ। ਉਥੇ ਹੀ ਇਨ੍ਹਾਂ ਖਬਰਾਂ ਦੀ ਪੁਸ਼ਟੀ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੜ ਤੋਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਸਾਫ ਇਨਕਾਰ ਕੀਤਾ ਗਿਆ। ਹੁਣ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ਬਾਰੇ ਕਾਂਗਰਸ ਪਾਰਟੀ ਵਿੱਚੋ ਇਹ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਪਾਰਟੀ ਨੂੰ ਛੱਡ ਕੇ ਆਪਣੀ ਵੱਖਰੀ ਪਾਰਟੀ ਬਣਾਈ ਗਈ ਹੈ।

ਉੱਥੇ ਹੀ ਹੁਣ ਕਾਂਗਰਸ ਸਰਕਾਰ ਵੱਲੋਂ ਮਹਾਰਾਣੀ ਪ੍ਰਨੀਤ ਕੌਰ ਨੂੰ ਇਕ ਨੋਟਿਸ ਜਾਰੀ ਕੀਤਾ ਗਿਆ ਹੈ। ਕਾਂਗਰਸ ਵੱਲੋਂ ਇਹ ਨੋਟਿਸ ਇਸ ਲਈ ਜਾਰੀ ਕੀਤਾ ਗਿਆ ਹੈ ਕਿਉਂਕਿ ਬੀਤੇ ਦਿਨੀਂ ਮਹਾਰਾਣੀ ਪਰਨੀਤ ਕੌਰ, ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੇ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਏ ਸਨ। ਜਿਸ ਤੋਂ ਬਾਅਦ ਹੁਣ ਮਹਾਰਾਣੀ ਪ੍ਰਨੀਤ ਕੌਰ ਨੂੰ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਇਕ ਨੋਟਿਸ ਜਾਰੀ ਕੀਤਾ ਗਿਆ ਹੈ। ਜਾਰੀ ਕੀਤੇ ਗਏ ਨੋਟਿਸ ਵਿੱਚ ਮਹਾਰਾਣੀ ਪ੍ਰਨੀਤ ਕੌਰ ਨੂੰ ਇਹ ਪੁੱਛਿਆ ਗਿਆ ਹੈ ਕਿ ਉਹ ਕਾਂਗਰਸ ਪਾਰਟੀ ਨੂੰ ਛੱਡ ਚੁੱਕੇ ਹਨ ਜਾ ਨਹੀ।

ਉਹ ਕਾਂਗਰਸ ਦੇ ਨਾਲ ਹਨ ਜਾਂ ਕੈਪਟਨ ਅਮਰਿੰਦਰ ਸਿੰਘ ਦੇ ਨਾਲ। ਇਹ ਨੋਟਿਸ ਜਾਰੀ ਕਰ ਦਿਤਾ ਗਿਆ ਹੈ ਤਾਂ ਜੋ ਮਹਾਰਾਣੀ ਪ੍ਰਨੀਤ ਕੌਰ ਇਹ ਦੱਸ ਸਕਣ ਕਿ ਉਹ ਕਾਂਗਰਸ ਪਾਰਟੀ ਦੇ ਨਾਲ ਆਪਣੇ ਪਤੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ, ਜੋ ਕਾਂਗਰਸ ਨਾਲੋਂ ਵੱਖ ਹੋ ਚੁੱਕੇ ਹਨ। ਜਾਰੀ ਕੀਤੇ ਗਏ ਨੋਟਿਸ ਵਿੱਚ ਮਹਾਰਾਣੀ ਪਰਨੀਤ ਕੌਰ ਕੋਲੋਂ ਇਨ੍ਹਾਂ ਗੱਲਾਂ ਦਾ ਜਵਾਬ ਮੰਗਿਆ ਗਿਆ ਹੈ।

Home ਤਾਜਾ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ਬਾਰੇ ਹੁਣ ਕਾਂਗਰਸ ਪਾਰਟੀ ਚੋ ਆਈ ਇਹ ਵੱਡੀ ਖਬਰ

ਤਾਜਾ ਜਾਣਕਾਰੀ
ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ਬਾਰੇ ਹੁਣ ਕਾਂਗਰਸ ਪਾਰਟੀ ਚੋ ਆਈ ਇਹ ਵੱਡੀ ਖਬਰ
ByadminNovember 24, 2021Comments Off on ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ਬਾਰੇ ਹੁਣ ਕਾਂਗਰਸ ਪਾਰਟੀ ਚੋ ਆਈ ਇਹ ਵੱਡੀ ਖਬਰ
Previous Postਅੰਤਰਾਸ਼ਟਰੀ ਯਾਤਰੀਆਂ ਲਈ ਆ ਰਹੀ ਇਹ ਵੱਡੀ ਤਾਜਾ ਖਬਰ ਹੋਣ ਜਾ ਰਿਹਾ ਹੁਣ ਇਹ ਕੰਮ
Next PostCM ਚੰਨੀ ਨੇ ਹੁਣ ਕਰਤਾ ਕਰੋੜਾਂ ਰੁਪਏ ਬਾਰੇ ਇਹ ਵੱਡਾ ਐਲਾਨ – ਜਨਤਾ ਚ ਖੁਸ਼ੀ
