ਆਈ ਤਾਜਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਜਿੱਥੇ ਪ੍ਰਭਾਵਤ ਕੀਤਾ ਹੈ, ਉਸ ਦਾ ਅਸਰ ਸਭ ਮੁਲਕਾਂ ਵਿਚ ਦੇਖਣ ਨੂੰ ਮਿਲਿਆ ਹੈ। ਜਿੱਥੇ ਕਰੋਨਾ ਦੀ ਰੋਕਥਾਮ ਲਈ ਟੀਕਾਕਰਨ ਕਰਕੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਥੇ ਹੀ ਕਰੋਨਾ ਦੀ ਅਗਲੀ ਲਹਿਰ ਬਹੁਤ ਦੇਸ਼ਾ ਉੱਪਰ ਫਿਰ ਤੋਂ ਹਾਵੀ ਹੁੰਦੀ ਨਜ਼ਰ ਆ ਰਹੀ ਹੈ। ਜੋ ਬਹੁਤ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਕਰੋਨਾ ਦੀ ਚਪੇਟ ਵਿੱਚੋ ਅਜੇ ਦੁਨੀਆਂ ਪੂਰੀ ਤਰਾਂ ਬਾਹਰ ਨਿਕਲ ਨਹੀਂ ਪਾਈ ਹੈ।
ਉਥੇ ਹੀ ਇੱਕ ਤੋਂ ਬਾਅਦ ਇੱਕ ਕੋਈ ਨਾ ਕੋਈ ਆਫਤ ਸਾਹਮਣੇ ਆ ਹੀ ਜਾਂਦੀ ਹੈ। ਜੋ ਲੋਕਾਂ ਵਿੱਚ ਹੋਰ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੰਦੀ ਹੈ। ਕਰੋਨਾ ਤੋਂ ਬਾਅਦ ਪੰਜਾਬ ਲਈ ਵੱਜਿਆ ਹੁਣ ਇਹ ਖ਼ਤਰੇ ਦਾ ਘੁੱਗੂ। ਪੰਜਾਬ ਵਿੱਚ ਜਿੱਥੇ ਕਰੋਨਾ ਦੇ ਕੇਸ ਤੇਜ਼ੀ ਨਾਲ ਵਧਦੇ ਦਰਜ ਕੀਤੇ ਜਾ ਰਹੇ ਹਨ। ਉਥੇ ਪੰਜਾਬ ਵਿਚ ਮੁੜ ਤੋਂ ਬਰਡ ਫਲੂ ਨੇ ਦਸਤਕ ਦੇ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਠਾਨਕੋਟ ਦੇ ਪਿੰਡ ਛੱਤਵਾਲ ਤੋਂ ਇਕ ਕਿਲੋਮੀਟਰ ਦੂਰ 2 ਪੋਲਟਰੀ ਫਾਰਮ ਵਿਚ ਮੁੜ ਤੋਂ ਬਰਡ ਫਲੂ ਦੇ ਕੇਸ ਸਾਹਮਣੇ ਆਏ ਹਨ।
ਜਿਸ ਕਾਰਨ ਲੋਕਾਂ ਵਿੱਚ ਫਿਰ ਤੋਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਜਿੱਥੇ ਪਿਛਲੇ ਮਹੀਨੇ ਮੁਰਗੀਆਂ ਦੇ ਸੈਂਪਲ ਲਏ ਗਏ ਸਨ ਜਿਸ ਵਿਚ 5 ਮੁਰਗੀਆਂ ਦੀ ਰਿਪੋਰਟ ਪਾਜ਼ੀਟਿਵ ਆਉਣ ਤੇ ਪੋਲਟਰੀ ਫਾਰਮਾਂ ਦੇ ਮਾਲਕਾਂ ਵੱਲੋਂ ਸਿਹਤ ਅਧਿਕਾਰੀਆਂ ਦੀ ਸਲਾਹ ਅਨੁਸਾਰ ਪੋਲਟਰੀ ਫਾਰਮਾ ਵੱਲੋਂ ਦਵਾਈ ਦਾ ਛਿੜਕਾਅ ਕਰਕੇ ਸੈਂਕੜੇ ਮੁਰਗੀਆਂ ਨੂੰ ਨਸ਼ਟ ਕੀਤਾ ਗਿਆ। ਛਤਪਾਲ ਦੇ ਪਸ਼ੂ ਹਸਪਤਾਲ ਵਿੱਚ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।
ਪਿੰਡ ਛਤਵਾਲ ਨੇ ਇਕ ਕਿਲੋਮਿਟਰ ਰਕਬੇ ਨੂੰ ਲਾਗ ਵਾਲਾ ਜ਼ੋਨ ਘੋਸ਼ਿਤ ਕਰ ਦਿੱਤਾ ਹੈ। ਇਸ ਖੇਤਰ ਨੂੰ ਨਿਗਰਾਨੀ ਖੇਤਰ ਵਜੋਂ ਘੋਸ਼ਿਤ ਕੀਤਾ ਗਿਆ ਹੈ। ਉਥੇ ਹੀ ਅਧਿਕਾਰੀਆਂ ਵੱਲੋਂ ਇਸ ਗੱਲ ਦੀ ਜਾਂਚ ਵੀ ਕੀਤੀ ਗਈ ਹੈ ਕੇ ਪੋਲਟਰੀ ਫਾਰਮ ਤੋਂ ਕਿਸ ਕਿਸ ਜਗ੍ਹਾ ਮੁਰਗੀਆਂ ਦੀ ਸਪਲਾਈ ਕੀਤੀ ਗਈ ਹੈ। ਇਸ ਖੇਤਰ ਵਿਚ ਅਧਿਕਾਰੀਆਂ ਦੀ ਨਿਗਰਾਨੀ ਕਰਨ ਦੀ ਡਿਊਟੀ ਲਗਾ ਦਿੱਤੀ ਗਈ ਹੈ ਅਤੇ 120 ਪੰਛੀਆਂ ਨੂੰ ਮਾਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਥੇ ਹੀ ਇਲਾਕਾ ਨਿਵਾਸੀਆਂ ਨੂੰ ਇਸ ਪੋਲਟਰੀ ਫਾਰਮ ਤੋਂ ਦੂਰ ਰਹਿਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।
ਤਾਜਾ ਜਾਣਕਾਰੀ