BREAKING NEWS
Search

ਕੋਰੋਨਾ ਪੀੜਤ ਸੁਖਬੀਰ ਸਿੰਘ ਬਾਦਲ ਬਾਰੇ ਹੁਣ ਆਈ ਇਹ ਵੱਡੀ ਖਬਰ – ਅਕਾਲੀ ਦਲ ਨੇ ਕਰਤਾ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਕਰੋਨਾ ਦਾ ਪ੍ਰਸਾਰ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਜਿਸ ਦੇ ਪ੍ਰਭਾਵ ਨੂੰ ਵੇਖਦੇ ਹੋਏ ਸੂਬਾ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ।ਉਥੇ ਹੀ ਸੂਬੇ ਅੰਦਰ ਟੀਕਾਕਰਨ ਦੀ ਸਮਰੱਥਾ ਵਧਾਉਣ ਤੇ ਵੀ ਜ਼ੋਰ ਦਿੱਤਾ
ਜਾ ਰਿਹਾ ਹੈ। ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਹੁਣ ਤੱਕ ਬਹੁਤ ਸਾਰੇ ਲੋਕ ਕਰੋਨਾ ਦੀ ਅਗਲੀ ਲਹਿਰ ਦੀ ਚਪੇਟ ਵਿੱਚ ਆ ਚੁੱਕੇ ਹਨ। ਸੂਬੇ ਅੰਦਰ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਿੱਥੇ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ

ਗਿਆ ਹੈ ਉਥੇ ਹੀ ਬਹੁਤ ਸਾਰੀਆਂ ਸਖਸ਼ੀਅਤਾ ਸ਼ਿਕਾਰ ਹੋਈਆਂ ਹਨ। ਕਰੋਨਾ ਸੰਕਰਮਿਤ ਹੋਏ ਸੁਖਬੀਰ ਸਿੰਘ ਬਾਦਲ ਬਾਰੇ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਬਾਰੇ ਅਕਾਲੀ ਦਲ ਨੇ ਐਲਾਨ ਕਰ ਦਿੱਤਾ ਹੈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 16 ਮਾਰਚ ਨੂੰ ਟਵਿਟਰ ਉਪਰ ਟਵੀਟ ਕਰਕੇ ਕਰੋਨਾ ਨਾਲ ਸੰਕਰਮਿਤ ਹੋਣ ਦੀ ਗੱਲ ਸਭ ਨਾਲ ਸਾਂਝੀ ਕੀਤੀ ਗਈ ਸੀ। ਉਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਜਿਥੋਂ ਦਿੱਲੀ ਦੇ ਹਸਪਤਾਲ ਵਿੱਚ

ਜ਼ੇਰੇ ਇਲਾਜ਼ ਸਨ । ਜਿੱਥੋਂ ਛੁੱਟੀ ਮਿਲਣ ਉਪਰੰਤ ਉਹ ਦਿੱਲੀ ਵਿਖੇ ਆਪਣੇ ਘਰ ਆਰਾਮ ਕਰ ਰਹੇ ਹਨ। ਉਥੇ ਹੀ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੋਣ ਵਾਲੀਆਂ ਵੱਖ-ਵੱਖ ਜਗਾ ਰੈਲੀਆਂ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਮੁਲਤਵੀ ਕਰ ਦਿੱਤਾ ਗਿਆ ਸੀ। ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੀ ਗਈ ਖ਼ਬਰ ਦੇ ਅਨੁਸਾਰ ਉਹ ਬਿਲਕੁਲ ਠੀਕ ਹਨ ਅਤੇ 30 ਮਾਰਚ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਜਾ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਫਿਰ ਤੋਂ ਪਹਿਲਾਂ ਵਾਂਗ ਕੰਮ

ਨੂੰ ਜਾਰੀ ਕਰ ਦਿੱਤਾ ਜਾਵੇਗਾ। ਸੁਖਬੀਰ ਸਿੰਘ ਬਾਦਲ ਵਲੋਂ ਹੁਣ ਅਪ੍ਰੈਲ ਦੇ ਪਹਿਲੇ ਹਫ਼ਤੇ ਵਿੱਚ ਅਕਾਲੀ ਦਲ ਦੀਆਂ ਰੈਲੀਆਂ ਨੂੰ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ 12 ਮਾਰਚ ਤੋਂ ਕਾਂਗਰਸ ਸਰਕਾਰ ਖਿਲਾਫ ਲੋਕ ਲਹਿਰ ਸ਼ੁਰੂ ਕਰਦੇ ਹੋਏ ਪੂਰੇ ਪੰਜਾਬ ਦੇ ਹਲਕਿਆਂ ਵਿੱਚ ਰੈਲੀਆਂ ਕਰਨ ਦਾ ਐਲਾਨ ਕੀਤਾ ਸੀ ਜਿਸ ਅਨੁਸਾਰ ਇਨ੍ਹਾਂ ਰੈਲੀਆਂ ਵਿੱਚ 117 ਵਿਧਾਨ ਸਭਾ ਹਲਕਿਆਂ ਵਿਚ ਪ੍ਰੋਗਰਾਮ ਤਹਿਤ ਘਰ-ਘਰ ਜਾ ਕੇ ਲੋਕਾਂ ਨੂੰ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਖਿਲਾਫ ਜਾਣੂ ਕਰਵਾਉਣ ਦਾ ਫੈਸਲਾ ਕੀਤਾ ਗਿਆ ਸੀ। ਜੋ ਕਿ ਕਾਂਗਰਸ ਸਰਕਾਰ ਵੱਲੋਂ ਅਜੇ ਤੱਕ ਪੂਰੇ ਨਹੀਂ ਕੀਤੇ ਗਏ।



error: Content is protected !!