ਆਈ ਤਾਜਾ ਵੱਡੀ ਖਬਰ

ਮੋਹਾਲੀ : ਪੰਜਾਬ ਦੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕੋਰੋਨਾ ਵਰਗੀ ਭਿਆਨਕ ਮਹਾਮਾਰੀ ਨੂੰ ਮਾਤ ਦੇ ਦਿੱਤੀ ਹੈ। ਜ਼ਿਲ੍ਹੇ ਦੇ ਫੋਰਟਿਸ ਹਸਪਤਾਲ ‘ਚ ਇਲਾਜ ਲਈ ਦਾਖਲ ਹੋਏ ਮੰਤਰੀ ਬਾਜਵਾ ਅਤੇ ਉਨ੍ਹਾਂ ਦੀ ਪਤਨੀ ਰਤਨੇਸ਼ਵਰ ਕੌਰ ਨੂੰ ਛੁੱਟੀ ਦੇ ਦਿੱਤੀ ਗਈ ਹੈ। ਕੈਬਨਿਟ ਮੰਤਰੀ ਬਾਜਵਾ ਨੂੰ 14 ਜੁਲਾਈ ਨੂੰ ਕੋਰੋਨਾ ਪੀੜਤ ਪਾਏ ਜਾਣ ਮਗਰੋਂ ਫੋਰਟਿਸ ਹਸਪਤਾਲ ‘ਚ ਦਾਖਲ ਕਰਾਇਆ ਗਿਆ ਸੀ।

ਇਸ ਤੋਂ ਬਾਅਦ ਉਨ੍ਹਾਂ ਦੀ ਪਤਨੀ ਅਤੇ ਪੁੱਤਰ ਰਵੀਨੰਦਨ ਸਿੰਘ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਪਾਈ ਗਈ ਸੀ, ਜਿਸ ਕਾਰਨ ਬਾਜਵਾ ਦੀ ਪਤਨੀ ਨੂੰ 16 ਜੁਲਾਈ ਨੂੰ ਇੱਥੇ ਲਿਆਂਦਾ ਗਿਆ ਸੀ, ਜਦੋਂ ਕਿ ਉਨ੍ਹਾਂ ਦਾ ਬੇਟਾ ਘਰ ‘ਚ ਹੀ ਇਕਾਂਤਵਾਸ ‘ਤੇ ਚੱਲ ਰਿਹਾ ਹੈ। ਫਿਲਹਾਲ ਪੰਚਾਇਤ ਮੰਤਰੀ ਤੇ ਉਨ੍ਹਾਂ ਦੀ ਪਤਨੀ ਅਗਲੇ ਕੁਝ ਦਿਨਾਂ ਤੱਕ ਇਕਾਂਤਵਾਸ ਰਹਿਣਗੇ।

ਦੱਸਣਯੋਗ ਹੈ ਕਿ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਬੀਤੇ ਦਿਨੀਂ ਮਹਿਕਮੇ ਦੇ ਡਾਇਰੈਕਟਰ ਵਿਪੁਲ ਉੱਜਵਲ ਸਮੇਤ ਹੋਰ ਅਧਿਕਾਰੀਆਂ ਨਾਲ ਕਰੀਬ ਇਕ ਘੰਟਾ ਮੀਟਿੰਗ ਕੀਤੀ ਸੀ, ਜਿਸ ਤੋਂ ਬਾਅਦ ਵਿਪੁਲ ਉੱਜਵਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ। ਉਨ੍ਹਾਂ ਦੇ ਸੰਪਰਕ ‘ਚ ਆਉਣ ਕਾਰਨ ਮੰਤਰੀ ਬਾਜਵਾ ਨੂੰ ਵੀ ਕੋਰੋਨਾ ਹੋ ਗਿਆ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਦੀ ਪਤਨੀ ਅਤੇ ਪੁੱਤਰ ਦੀ ਰਿਪੋਰਟ ਵੀ ਕੋਰੋਨਾ ਪਾਜ਼ੇਟਿਵ ਪਾਈ ਗਈ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਕੋਰੋਨਾ ਪੌਜੇਟਿਵ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਬਾਜਵਾ ਦੇ ਬਾਰੇ ਆਈ ਵੱਡੀ ਖਬਰ
ByadminJuly 19, 2020Comments Off on ਕੋਰੋਨਾ ਪੌਜੇਟਿਵ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਬਾਜਵਾ ਦੇ ਬਾਰੇ ਆਈ ਵੱਡੀ ਖਬਰ
Previous Postਅਮਿਤਾਬ ਬਚਨ ਤੋਂ ਬਾਅਦ ਹੁਣ ਇਸ ਐਕਟਰ ਨੂੰ ਵੀ ਹੋ ਗਿਆ ਕੋਰੋਨਾ
Next Postਵਿਆਹੀਆਂ ਕੁੜੀਆਂ ਲਈ ਜਰੂਰੀ ਖਬਰ - ਆ ਗਿਆ ਇਹ ਵੱਡਾ ਫੈਸਲਾ