BREAKING NEWS
Search

ਕੱਲ੍ਹ UP ਵਿਚ ਸਿੱਖ ਡਰਾਈਵਰ ਦੀ ਦਾੜ੍ਹੀ ਨੂੰ ਹੱਥ ਪਾਉਣ ਵਾਲੇ ਪੁਲਿਸ ਵਾਲਿਆਂ ਨਾਲ ਹੁਣੇ ਹੁਣੇ ਆਹ ਦੇਖੋ ਕੀ ਹੋਇਆ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਉੱਤਰ ਪ੍ਰਦੇਸ਼ ਵਿਚ ਸਿੱਖ ਡਰਾਈਵਰਾਂ ਦੀ ਕੁੱਟਮਾਰ ਤੇ ਦਾੜ੍ਹੀ ਨੂੰ ਹੱਥ ਪਾਉਣ ਦੇ ਮਾਮਲੇ ਵਿਚ ਸਥਾਨਕ ਪੁਲਿਸ ਨੇ ਸਬੰਧਤ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਹੈ। ਸਥਾਨਕ ਪੁਲਿਸ ਵੱਲੋਂ ਇਸ ਘਟਨਾਕ੍ਰਮ ਉਤੇ ਅਫ਼ਸੋਸ ਜ਼ਾਹਿਰ ਕਰਦਿਆਂ ਆਖਿਆ ਗਿਆ ਹੈ ਕਿ ਪੂਰੇ ਮਾਮਲੇ ਦੀ ਜਾਂਚ SP ਰੈਂਕ ਦੇ ਅਧਿਕਾਰੀ ਤੋਂ ਕਰਾਈ ਜਾਏਗੀ। UP ਪੁਲਿਸ ਸਾਰੇ ਨਾਗਰਿਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਆਦਰ ਕਰਦੀ ਹੈ ਅਤੇ ਅਜਿਹੇ ਵਿਵਹਾਰ ਨੂੰ ਮੁਆਫ ਨਹੀਂ ਕੀਤਾ ਜਾਏਗਾ।

ਦੱਸ ਦਈਏ ਕਿ ਯੂਪੀ ਵਿਚ ਸਿੱਖ ਡਰਾਈਵਰ ਨਾਲ ਬਦਸਲੂਕੀ ਮਾਮਲੇ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿਖੇਧੀ ਕੀਤੀ ਸੀ ਤੇ ਯੋਗੀ ਆਦਿਤਿਆਨਾਥ ਤੋਂ ਦਖਲ ਦੀ ਮੰਗ ਕੀਤੀ ਸੀ। ਦਰਅਸਲ, ਯੂਪੀ ਵਿਚ 3 ਪੁਲਿਸ ਵਾਲਿਆਂ ‘ਤੇ ਸਿੱਖ ਡਰਾਈਵਰ ਨਾਲ ਧੱਕਾਮੁੱਕੀ ਦਾ ਇਲਜ਼ਾਮ ਲੱਗਿਆ ਸੀ। ਇਸ ਦੀ ਇਕ ਵੀਡੀਓ ਵੀ ਸਾਹਮਣੇ ਆਈ ਸੀ। ਜਿਸ ਵਿਚ ਡਰਾਈਵਰ ਇਲਜ਼ਾਮ ਲਾ ਰਿਹਾ ਹੈ ਕਿ ਪੁਲਿਸ ਵਾਲੇ ਨੇ ਉਸ ਦੀ ਦਾੜ੍ਹੀ ਨੂੰ ਹੱਥ ਪਾਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਟਰੱਕ ਵਾਲੇ ਨੇ ਪੁਲਿਸ ਦੀ ਵੈਨ ਨੂੰ ਅੱਗੇ ਨਿਕਲਣ ਲਈ ਰਾਹ ਨਹੀਂ ਦਿੱਤਾ ਸੀ। ਜਿਸ ਕਾਰਨ ਗੁੱਸੇ ਵਿਚ ਆਏ ਪੁਲਿਸ ਵਾਲਿਆਂ ਨੇ ਟਰੱਕ ਨੂੰ ਰੋਕ ਲਿਆ ਤੇ ਨੌਜਵਾਨ ਦੀ ਦਾੜ੍ਹੀ ਨੂੰ ਹੱਥ ਪਾ ਲਿਆ ਤੇ ਇਹ ਵਿਵਾਦ ਵਧ ਗਿਆ। ਇਹ ਵੀਡੀਓ ਉੱਤਰ ਪ੍ਰਦੇਸ਼ ਦੇ ਸ਼ਾਮਲੀ-ਮੁਜੱਫਰਨਗਰ ਬਾਰਡਰ ਦਾ ਸੀ।



error: Content is protected !!