ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਦੇ ਲੋਕਾਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਉੱਥੇ ਹੀ ਲਾਗੂ ਕੀਤੇ ਗਏ ਫ਼ੈਸਲਿਆਂ ਨੂੰ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ। ਜਿੱਥੇ ਕੈਪਟਨ ਸਰਕਾਰ ਵੱਲੋਂ ਇੱਕ ਲੱਖ ਨੌਜਵਾਨਾਂ ਨੂੰ ਨੌਕਰੀ ਦਿੱਤੇ ਜਾਣ ਦਾ ਭਰੋਸਾ ਦਿੱਤਾ ਗਿਆ ਸੀ। ਉਥੇ ਹੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਨੌਜਵਾਨਾਂ ਨੂੰ ਰੁਜਗਾਰ ਦਿੱਤੇ ਜਾ ਰਹੇ ਹਨ। ਜਿਸ ਦੇ ਤਹਿਤ ਉਨ੍ਹਾਂ ਵੱਲੋਂ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਕਈ ਤਰਾਂ ਦੇ ਅਧਿਕਾਰ ਦਿੱਤੇ ਹਨ ਜਿਸ ਨਾਲ ਲੋਕਾਂ ਦੀ ਮਦਦ ਹੋ ਸਕੇ। ਹੁਣ ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਨੌਜਵਾਨਾਂ ਲਈ ਇਹ ਵੱਡਾ ਐਲਾਨ ਹੋਇਆ ਹੈ ਜਿੱਥੇ ਉਨ੍ਹਾਂ ਕੋਲ 25 ਅਕਤੂਬਰ ਤੱਕ ਲਈ ਮੌਕਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੌਰੀ ਵੱਲੋਂ ਜ਼ਿਲ੍ਹਾ ਜਲੰਧਰ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਮਕਸਦ ਨਾਲ ਐਲਾਨ ਕੀਤਾ ਗਿਆ ਹੈ ਕਿ ਬੇਰੁਜ਼ਗਾਰ ਨੌਜਵਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲਦੀ ਜਾਰੀ ਕੀਤੇ ਜਾ ਰਹੇ ਅਸ਼ਟਾਮ ਫਰੋਮਾ ਦੇ ਲਾਇਸੰਸ ਵੱਡੀ ਗਿਣਤੀ ਵਿੱਚ ਆਪਣੀਆਂ ਅਰਜ਼ੀਆਂ ਦੇ ਕੇ ਲਾਇਸੰਸ ਪ੍ਰਾਪਤ ਕਰਕੇ ਰੁਜ਼ਗਾਰ ਦਾ ਲਾਭ ਲੈ ਸਕਦੇ ਹਨ। ਜਿਸ ਵਾਸਤੇ ਅੰਤਿਮ ਤਾਰੀਖ 25 ਅਕਤੂਬਰ 2021 ਰੱਖੀ ਗਈ ਹੈ। ਜਲੰਧਰ ਦੇ ਵੱਖ ਵੱਖ ਸਬ ਡਵੀਜ਼ਨ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਟੈਂਪ ਵਿਕਰੇਤਾਵਾਂ ਦੇ 157 ਲਾਇਸੰਸ ਜਾਰੀ ਕਰਨ ਦੇ ਚਾਹਵਾਨ ਵਿਅਕਤੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ਜਿਸ ਬਾਰੇ ਡਿਪਟੀ ਕਮਿਸ਼ਨਰ ਵੱਲੋਂ ਜਾਣਕਾਰੀ ਦਿੱਤੀ ਗਈ ਹੈ।
ਬੇਰੁਜ਼ਗਾਰ ਨੌਜਵਾਨ ਲਾਇਸੰਸ ਮਿਲਣ ਵਾਸਤੇ ਇਸ ਮੌਕੇ ਦਾ ਫਾਇਦਾ ਉਠਾ ਸਕਦੇ ਹਨ। ਅਤੇ ਚਾਹਵਾਨ ਉਮੀਦਵਾਰਾਂ ਨੂੰ ਡਿਪਟੀ ਕਮਿਸ਼ਨਰ ਘਣਸ਼ਾਮ ਥੌਰੀ ਵੱਲੋਂ ਅਪੀਲ ਕੀਤੀ ਗਈ ਹੈ ਕਿ ਜ਼ਿਲ੍ਹਾ ਜਲੰਧਰ ਦੇ ਅਧੀਨ ਆਉਣ ਵਾਲੇ ਨੌਜਵਾਨ ਹੀ ਇਸ ਵਾਸਤੇ ਅਪਲਾਈ ਕਰ ਸਕਦੇ ਹਨ ਅਤੇ ਉਨ੍ਹਾਂ ਲਈ ਵਿੱਦਿਅਕ ਯੋਗਤਾ ਮੈਟ੍ਰਿਕ ਰੱਖੀ ਗਈ ਹੈ। ਜਾਰੀ ਕੀਤੀ ਗਈ website http://www.af.ptuexam.com/ਤੇ ਬਿਨੇਕਾਰ 11ਤੋ 25 ਅਕਤੂਬਰ ਤੱਕ ਲਈ ਸਟੈਂਪ ਵਿਕਰੇਤਾਵਾਂ ਲਾਇਸੰਸ ਲਈ ਅਪਲਾਈ ਕਰ ਸਕਦੇ ਹਨ।
ਉੱਥੇ ਹੀ 31 ਅਕਤੂਬਰ ਨੂੰ ਇੱਕ ਲਿਖਤੀ ਪ੍ਰੀਖਿਆ ਵੀ ਲਈ ਜਾਵੇਗੀ। ਲਈ ਜਾਣ ਵਾਲੇ ਲਿਖਤੀ ਪ੍ਰੀਖਿਆ ਦਸਵੀਂ ਦੇ ਸਲੇਬਸ ਉਪਰ ਆਧਾਰਤ ਹੋਵੇਗੀ। ਉਸ ਤੋਂ ਬਾਅਦ ਵੀ ਪਾਸ ਹੋਣ ਵਾਲੇ ਯੋਗ ਉਮੀਦਵਾਰਾਂ ਨੂੰ ਇੰਟਰਵਿਉ ਲਈ ਬੁਲਾਇਆ ਜਾਵੇਗਾ। ਜਿਸ ਤੋਂ ਬਾਅਦ ਯੋਗ ਉਮੀਦਵਾਰਾਂ ਨੂੰ ਪੰਜਾਬ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਵੱਲੋਂ ਲਾਇਸੰਸ ਜਾਰੀ ਕੀਤੇ ਜਾਣਗੇ।
Home ਤਾਜਾ ਜਾਣਕਾਰੀ ਖੁਸ਼ਖਬਰੀ : ਪੰਜਾਬ ਦੇ ਇਸ ਜਿਲ੍ਹੇ ਚ ਨੌਜਵਾਨਾਂ ਲਈ ਹੋ ਗਿਆ ਇਹ ਵੱਡਾ ਐਲਾਨ , 25 ਅਕਤੂਬਰ ਤੱਕ ਹੈ ਮੌਕਾ
ਤਾਜਾ ਜਾਣਕਾਰੀ