ਬਿਜਲੀ ਦੀ ਘਟ ਖ਼ਪਤ ਕਰਨ ਵਾਲੇ ਪਰਿਵਾਰਾਂ ਦੇ ਨੌਜਵਾਨਾਂ ਨੂੰ ਦਿੱਤਾ ਜਾਵੇਗਾ ਰੁਜ਼ਗਾਰ
ਫਤਿਹਗੜ੍ਹ ਸਾਹਿਬ — ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਚਲਾਏ ਜਾ ਰਹੇ ਜ਼ਿਲਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਸਬੰਧੀ ਉਨ੍ਹਾਂ ਪਰਿਵਾਰਾਂ ਦੇ ਬੱਚਿਆਂ ਨੂੰ ਪਹਿਲ ਦਿੱਤੀ ਜਾਵੇਗੀ,
ਜਿਹੜੇ ਪਰਿਵਾਰਾਂ ਦੀ ਘਰੇਲੂ ਬਿਜਲੀ ਖ਼ਪਤ ਪ੍ਰਤੀ ਮਹੀਨਾ 200 ਯੂਨਿਟ ਜਾਂ ਇਸ ਤੋਂ ਘੱਟ ਹੋਵੇ ਤੇ ਇਸ ਲਈ ਉਮਰ 18 ਤੋਂ 35 ਸਾਲ (ਜਨਰਲ) ਅਤੇ ਰਾਖਵੀਆਂ ਸ਼੍ਰੇਣੀਆਂ (ਐਸ.ਸੀ/ਬੀ.ਸੀ./ਦਿਵਿਆਂਗ) ਲਈ 18 ਤੋਂ 45 ਸਾਲ ਹੈ।
ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਜਸਪ੍ਰੀਤ ਸਿੰਘ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਦਿੱਤੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਪਰਿਵਾਰਾਂ ਨਾਲ ਸਬੰਧਤ ਨੌਜਵਾਨ ਕਿਸੇ ਵੀ ਕੰਮ ਕਾਜ ਵਾਲੇ ਦਿਨ ਆਪਣੇ ਅਸਲ ਸਰਟੀਫਿਕੇਟ,
ਜਾਤੀ ਸਰਟੀਫਿਕੇਟ (ਜੇਕਰ ਹੋਵੇ), ਆਧਾਰ ਕਾਰਡ, ਬਿਜਲੀ ਦਾ ਬਿੱਲ ਤੇ ਸਾਰੇ ਦਸਤਾਵੇਜ਼ਾਂ ਦੀਆਂ ਫੋਟੋਕਾਪੀਆਂ ਨਾਲ ਲਿਆ ਕਿ ਆਪਣੇ ਨਾਮ ਜ਼ਿਲਾ ਪ੍ਰਬੰਧਕੀ ਸਥਿਤ ਜ਼ਿਲਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਦਰਜ ਕਰਵਾਉਣ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈਣ।
ਤਾਜਾ ਜਾਣਕਾਰੀ