BREAKING NEWS
Search

ਖੁਸ਼ਖਬਰੀ – ਭਾਰਤ ਚ ਲਗੀ ਇਹਨਾਂ ਨੂੰ ਕੋਰੋਨਾ ਵੈਕਸੀਨ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਭਾਰਤ ਵਾਸੀਆਂ ਲਈ ਆ ਰਹੀ ਹੈ ਜਿਸ ਨੂੰ ਸੁਣਕੇ ਸਾਰੇ ਪਾਸੇ ਖੁਸ਼ੀ ਦੀ ਲਹੇ ਦੌੜ ਗਈ ਹੈ। ਭਾਰਤੀ ਵਿਦਿਆਪੀਠ ਮੈਡੀਕਲ ਕਾਲਜ ਤੇ ਹਸਪਤਾਲ ਨੇ ਕਿਹਾ ਹੈ ਕਿ ਜਿਨ੍ਹਾਂ ਦੋ ਵਿਅਕਤੀਆਂ ਨੂੰ ਆਕਸਫੋਰਡ ਵੱਲੋਂ ਬਣਾਇਆ ਕੋਵਿਡ-19 ਦਾ ਟੀਕਾ ਲਾਇਆ ਗਿਆ, ਉਨ੍ਹਾਂ ਦੀ ਸਿਹਤ ਸਬੰਧੀ ਜ਼ਰੂਰੀ ਮਾਪਦੰਡ ਨਾਰਮਲ ਹਨ। ਦੱਸ ਦਈਏ ਹਸਪਤਾਲ ਵੱਲੋਂ ਇੱਕ ਸੀਨੀਅਰ ਡਾਕਟਰ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਕਲੀਨੀਕਲ ਟ੍ਰਾਈਲ ਦੇ ਦੂਜੇ ਪੜਾਅ ਵਿੱਚ ਸੀਰਮ ਇੰਸਟੀਚਿਊਟ ਆਫ਼ ਇੰਡੀਆ, ਪੁਣੇ ਵੱਲੋਂ ਤਿਆਰ ਕੀਤਾ ਗਿਆ ਕੋਵਿਸ਼ੀਲਡ ਟੀਕੇ ਦਾ ਪਹਿਲਾ ‘ਸ਼ੌਟ’ ਬੁੱਧਵਾਰ ਨੂੰ 32 ਤੇ 48 ਸਾਲ ਦੇ ਦੋ ਵਿਅਕਤੀਆਂ ਨੂੰ ਲਾਇਆ ਗਿਆ। ਇੱਕ ਅਧਿਕਾਰੀ ਨੇ ਕਿਹਾ ਕਿ ਇਸ ਦੀ ਖੁਰਾਕ ਇੱਕ ਮਹੀਨੇ ਬਾਅਦ ਦੁਹਰਾਈ ਜਾਏਗੀ।

ਮੈਡੀਕਲ ਕਾਲਜ ਤੇ ਹਸਪਤਾਲ ਦੇ ਡਿਪਟੀ ਡਾਇਰੈਕਟਰ ਮੈਡੀਸਨ ਦੇ ਡਾਕਟਰ ਜਤਿੰਦਰ ਓਸਵਾਲ ਨੇ ਕਿਹਾ, “ਕੱਲ੍ਹ ਤੋਂ ਸਾਡੀ ਮੈਡੀਕਲ ਟੀਮ ਦੋਵਾਂ ਲੋਕਾਂ ਦੇ ਸੰਪਰਕ ਵਿੱਚ ਹੈ ਤੇ ਉਹ ਦੋਵੇਂ ਠੀਕ ਹਨ। ਟੀਕਾਕਰਨ ਤੋਂ ਬਾਅਦ ਉਨ੍ਹਾਂ ਨੂੰ ਕੋਈ ਦਰਦ, ਬੁਖਾਰ, ਟੀਕੇ ਦੇ ਕੋਈ ਮਾੜੇ ਪ੍ਰਭਾਵ ਜਾਂ ਕੋਈ ਹੋਰ ਬੇਅਰਾਮੀ ਨਹੀਂ ਹੈ।”

ਉਨ੍ਹਾਂ ਕਿਹਾ ਕਿ ਬੁੱਧਵਾਰ ਨੂੰ ਟੀਕਾ ਲਵਾਉਣ ਤੋਂ ਬਾਅਦ ਦੋਵਾਂ ’ਤੇ ਅੱਧੇ ਘੰਟੇ ਲਈ ਨਿਗਰਾਨੀ ਰੱਖੀ ਗਈ, ਉਸ ਤੋਂ ਬਾਅਦ ਹੀ ਉਨ੍ਹਾਂ ਨੂੰ ਘਰ ਜਾਣ ਦਿੱਤਾ ਗਿਆ। ਡਾ. ਓਸਵਾਲ ਨੇ ਕਿਹਾ, “ਉਨ੍ਹਾਂ ਨੂੰ ਸਾਰੇ ਲੋੜੀਂਦੇ ਨੰਬਰ ਦਿੱਤੇ ਗਏ ਸੀ ਜਿਸ ‘ਤੇ ਐਮਰਜੈਂਸੀ ਦੀ ਸਥਿਤੀ ਵਿੱਚ ਸੰਪਰਕ ਕੀਤਾ ਜਾ ਸਕਦਾ ਹੈ। ਸਾਡੀ ਮੈਡੀਕਲ ਟੀਮ ਵੀ ਉਨ੍ਹਾਂ ਨਾਲ ਨਿਰੰਤਰ ਸੰਪਰਕ ਵਿੱਚ ਹੈ।”

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!