BREAKING NEWS
Search

ਖੁਸ਼ਖਬਰੀ ਵਿਦੇਸ਼ ਜਾਣ ਦੇ ਸ਼ੌਕੀਨਾਂ ਲਈ , ਇਸ ਦੇਸ਼ ਨੇ ਖੋਲਤੇ ਦਰਵਾਜੇ ਖਿੱਚੋ ਤਿਆਰੀਆਂ

ਆਈ ਤਾਜਾ ਵੱਡੀ ਖਬਰ

ਕਰੋਨਾ ਕਾਰਨ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਬਹੁਤ ਸਾਰੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ ਤਾਂ ਜੋ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਇਸ ਰੁਝਾਨ ਦੇ ਕਾਰਨ ਹੀ ਹਵਾਈ ਆਵਾਜਾਈ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਸੀ ਤਾਂ ਜੋ ਦੂਸਰੇ ਦੇਸ਼ਾਂ ਤੋਂ ਆਉਣ-ਜਾਣ ਵਾਲੇ ਯਾਤਰੀਆਂ ਦੇ ਕਾਰਨ ਕਰੋਨਾ ਕੇਸਾਂ ਵਿੱਚ ਵਾਧਾ ਨਾ ਹੋ ਸਕੇ। ਭਾਰਤ ਵਿੱਚ ਕਰੋਨਾ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਵੀ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਤੇ ਅਣਮਿਥੇ ਸਮੇਂ ਲਈ ਰੋਕ ਲਗਾਈ ਗਈ ਸੀ। ਹੁਣ ਸਥਿਤੀ ਕਾਬੂ ਹੇਠ ਆਉਣ ਨਾਲ ਮੁੜ ਤੋਂ ਸਥਿਤੀ ਆਮ ਵਾਂਗ ਹੋ ਰਹੀ ਹੈ। ਵਿਦੇਸ਼ ਜਾਣ ਵਾਲੇ ਲੋਕਾਂ ਲਈ ਹੁਣ ਖੁਸ਼ਖਬਰੀ ਸਾਹਮਣੇ ਆਈ ਹੈ,ਜਿੱਥੇ ਇਸ ਦੇਸ਼ ਵੱਲੋਂ ਦਰਵਾਜ਼ੇ ਖੋਲ੍ਹ ਦਿੱਤੇ ਗਏ ਹਨ।

ਬਹੁਤ ਸਾਰੇ ਦੇਸ਼ਾਂ ਵੱਲੋਂ ਕ੍ਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਜਾ ਰਹੀ ਹੈ। ਜਿਸ ਦੇ ਤਹਿਤ ਮਾਲਦੀਵ ਨੇ 15 ਜੁਲਾਈ ਤੋਂ ਭਾਰਤੀ ਸੈਲਾਨੀਆਂ ਲਈ ਆਪਣੇ ਦੇਸ਼ ਦੇ ਦਰਵਾਜ਼ੇ ਖੋਲਣ ਦਾ ਐਲਾਨ ਕਰ ਦਿੱਤਾ ਹੈ। 15 ਜੁਲਾਈ ਤੋਂ ਮਾਲਦੀਵ ਦੀ ਰਾਜਧਾਨੀ ਮਾਲੇ ਤੋਂ ਦਿੱਲੀ, ਬੈਂਗਲੌਰ ਅਤੇ ਮੁੰਬਈ ਲਈ ਹਵਾਈ ਉਡਾਨਾਂ ਸ਼ੁਰੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਪਹਿਲੀ ਏਅਰਲਾਈਨ ਗੋ-ਏਅਰ ਅਤੇ ਹੁਣ ਫਾਸਟ ਏਅਰ ਦੇ ਨਾਮ ਨਾਲ ਜਾਣੀ ਜਾਂਦੀ ਸ਼ੁਰੂ ਕੀਤੀ ਜਾਵੇਗੀ

20 ਦਿਨਾਂ ਦੇ ਲਈ ਹਫਤੇ ਵਿਚ ਦੋ ਦਿਨ ਵੀਰਵਾਰ ਅਤੇ ਐਤਵਾਰ ਨੂੰ ਫਲਾਈਟ ਦਾ ਸੰਚਾਲਨ ਹੋਵੇਗਾ। ਇਸ ਤੋਂ ਬਾਅਦ ਸਥਿਤੀ ਦੇ ਅਨੁਸਾਰ ਇਸ ਵਿੱਚ ਵਾਧਾ ਕਰ ਦਿੱਤਾ ਜਾਵੇਗਾ। ਜਿੱਥੇ ਇਹ ਸੂਚੀ ਹਫਤੇ ਵਿਚ ਚਾਰ ਦਿਨ ਕੀਤੀ ਜਾ ਸਕਦੀ ਹੈ। ਜਿਸ ਵਿੱਚ ਬੁੱਧਵਾਰ ਅਤੇ ਸਨੀਵਾਰ ਨੂੰ ਵੀ ਸ਼ਾਮਲ ਕੀਤਾ ਜਾ ਸਕਦਾ ਹੈ ਜੋ ਕਿ 4 ਅਗਸਤ ਤੋਂ ਹੋ ਸਕਦਾ ਹੈ।

ਹੁਣ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਸਾਲੇ ਨੇ ਐਲਾਨ ਕੀਤਾ ਹੈ ਕਿ ਮਾਲਦੀਵ ਦੱਖਣੀ ਏਸ਼ੀਆਈ ਦੇਸ਼ਾਂ ਜਿਨ੍ਹਾਂ ਵਿੱਚ ਭਾਰਤ ਵੀ ਸ਼ਾਮਲ ਹੈ ,ਦੇ ਸੈਲਾਨੀਆਂ ਨੂੰ ਆਉਣ ਦੀ ਇਜ਼ਾਜਤ ਦੇ ਰਿਹਾ ਹੈ। ਕਰੋਨਾ ਵਿਚ ਆਈ ਕਮੀ ਨੂੰ ਦੇਖਦੇ ਹੋਏ ਵੱਲੋਂ ਵਿਦੇਸ਼ਾ ਤੋਂ ਆਉਣ ਵਾਲੇ ਸੈਲਾਨੀਆਂ ਲਈ ਦਰਵਾਜ਼ੇ ਖੋਲ੍ਹੇ ਜਾ ਰਹੇ ਹਨ। ਉਥੇ ਹੀ ਕਰੋਨਾ ਸਥਿਤੀ ਉਪਰ ਵੀ ਨਜ਼ਰ ਰੱਖੀ ਜਾ ਰਹੀ ਹੈ। ਮਾਲਦੀਪ ਦੇਸ਼ ਵੱਲੋਂ ਪਹਿਲਾਂ ਭਾਰਤ ਵਿੱਚ ਕਰੋਨਾ ਦੇ ਡੈਲਟਾ ਵੈਰੀਐਂਟ ਕਾਰਨ ਭਾਰਤੀ ਸੈਲਾਨੀਆਂ ਤੇ ਰੋਕ ਲਗਾ ਦਿੱਤੀ ਗਈ ਸੀ।



error: Content is protected !!