BREAKING NEWS
Search

ਖੇਤਾਂ ਚ ਮੋਟਰ ਚਲਾਉਣ ਗਏ ਨੌਜਵਾਨ ਨੂੰ ਏਦਾਂ ਲੈ ਗਈ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਮਾਰਚ ਮਹੀਨੇ ਦੇ ਵਿੱਚ ਜਿੱਥੇ ਗਰਮੀ ਦਾ ਪ੍ਰਕੋਪ ਜਾਰੀ ਹੋ ਗਿਆ ਸੀ। ਉਥੇ ਹੀ ਤਾਪਮਾਨ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਵਧ ਰਹੀ ਇਸ ਗਰਮੀ ਦੇ ਕਾਰਨ ਜਿਥੇ ਲੋਕਾਂ ਨੂੰ ਆਉਣ-ਜਾਣ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਇਸ ਗਰਮੀ ਦਾ ਅਸਰ ਫਸਲਾਂ ਉਪਰ ਵੀ ਵੇਖਿਆ ਜਾ ਰਿਹਾ ਹੈ ਜਿਸ ਕਾਰਨ ਕਿਸਾਨਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਜਿੱਥੇ ਇਸ ਤਾਪਮਾਨ ਦੇ ਵਾਧੇ ਕਾਰਨ ਕਣਕ ਦੀ ਫਸਲ ਦੇ ਝਾੜ ਨੂੰ ਲੈ ਕੇ ਵੀ ਕਿਸਾਨਾਂ ਵਿਚ ਚਿੰਤਾ ਵੇਖੀ ਜਾ ਰਹੀ ਹੈ। ਕਿਉਂਕਿ ਇੱਕ ਦਮ ਇਸ ਗਰਮੀ ਦੇ ਵਧਣ ਕਾਰਨ ਕਣਕ ਦੀ ਫਸਲ ਦੇ ਝਾੜ ਵਿੱਚ ਵੀ ਕਾਫ਼ੀ ਗਿਰਾਵਟ ਆ ਗਈ ਹੈ।

ਉਥੇ ਹੀ ਕਿਸਾਨਾਂ ਵੱਲੋਂ ਆਪਣੀਆਂ ਫਸਲਾਂ ਨੂੰ ਲੈ ਕੇ ਚਿੰਤਾ ਦੇ ਚਲਦਿਆਂ ਹੋਇਆਂ ਫਸਲਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਇਸ ਦੌਰਾਨ ਬਹੁਤ ਸਾਰੇ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਵੀ ਦਰਪੇਸ਼ ਆ ਰਹੀਆਂ ਹਨ ਜਿਸ ਕਾਰਨ ਕਿਸਾਨਾਂ ਦੀ ਜਾਨ ਵੀ ਜਾ ਰਹੀ ਹੈ। ਅਚਾਨਕ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਕਾਰਨ ਕਈ ਜਗ੍ਹਾ ਤੇ ਸੋਗ ਦੀ ਲਹਿਰ ਫੈਲ ਜਾਂਦੀ ਹੈ। ਹੁਣ ਖੇਤਾਂ ਵਿੱਚ ਮੋਟਰ ਚਲਾਉਣ ਗਏ ਨੌਜਵਾਨ ਦੀ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਭਵਾਨੀਗੜ੍ਹ ਅਧੀਨ ਆਉਣ ਵਾਲੇ ਪਿੰਡ ਘਰਾਚੋਂ ਤੋਂ ਸਾਹਮਣੇ ਆਇਆ ਹੈ।

ਜਿੱਥੇ ਇਸ ਪਿੰਡ ਦਾ ਰਹਿਣ ਵਾਲਾ ਕਿਸਾਨ ਨੌਜਵਾਨ ਬਲਦੇਵ ਸਿੰਘ ਪੁੱਤਰ ਬੰਤ ਸਿੰਘ ਵਾਸੀ ਹਮੀਰ ਪੱਤੀ ਘਰਾਚੋਂ ਆਪਣੇ ਘਰ ਤੋਂ ਸਵੇਰੇ ਖੇਤਾਂ ਵਿੱਚ ਪਾਣੀ ਲਗਾਉਣ ਵਾਲੀ ਮੋਟਰ ਚਲਾਉਣ ਲਈ ਗਿਆ ਸੀ। ਜਿਸ ਸਮੇਂ ਇਸ ਨੌਜਵਾਨ ਵੱਲੋਂ ਮੋਟਰ ਚਲਾਉਣ ਲਈ ਸਟਾਰਟ ਕਰਨ ਵਾਸਤੇ ਬਟਨ ਦਬਾਇਆ ਗਿਆ ਤਾਂ ਉਸ ਸਮੇਂ ਹੀ ਇਹ ਨੌਜਵਾਨ ਕਰੰਟ ਦੀ ਚਪੇਟ ਵਿਚ ਆ ਗਿਆ।

ਜਿਸ ਕਾਰਨ ਇਸ ਨੌਜਵਾਨ ਦੀ ਕਰੰਟ ਲੱਗਣ ਕਾਰਨ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਿੱਥੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਉਥੇ ਹੀ ਪਿੰਡ ਵਿੱਚ ਇਸ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਤੇ ਸੋਗ ਦੀ ਲਹਿਰ ਫੈਲ ਗਈ ਹੈ।



error: Content is protected !!