BREAKING NEWS
Search

ਖੇਤਾਂ ਚ ਵਾਪਰਿਆ ਅਜਿਹਾ ਕਾਂਡ ਦੇਖ ਉਡੇ ਸਭ ਦੇ ਹੋਸ਼ – ਇਲਾਕੇ ਚ ਫੈਲੀ ਸਨਸਨੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਵਿੱਚ ਜਿਥੇ ਵਾਧਾ ਹੋ ਰਿਹਾ ਹੈ, ਉਥੇ ਹੀ ਅਜਿਹਾ ਕਰਨ ਵਾਲੇ ਦੋਸ਼ੀਆਂ ਵੱਲੋਂ ਲੁੱਟ ਖੋਹ ਦੇ ਮਕਸਦ ਨਾਲ ਕਿਸੇ ਦੀ ਜਾਨ ਲੈਣ ਤੋਂ ਵੀ ਸੰਕੋਚ ਨਹੀਂ ਕੀਤਾ ਜਾਂਦਾ। ਵਧ ਰਹੀਆਂ ਅਪਰਾਧਿਕ ਘਟਨਾਵਾਂ ਦੇ ਚੱਲਦੇ ਹੋਏ ਹੀ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਲੋਕਾਂ ਵੱਲੋਂ ਕਿਸੇ ਕੰਮ ਦੇ ਸਿਲਸਲੇ ਵਿੱਚ ਵੀ ਬਾਹਰ ਆਉਣ ਜਾਣ ਤੋਂ ਵੀ ਕਤਰਾਇਆ ਜਾਂਦਾ ਹੈ। ਕਿਉਂਕਿ ਅੱਜਕਲ ਦੇ ਦੌਰ ਵਿੱਚ ਕਿਸੇ ਵੀ ਵਿਅਕਤੀ ਨੂੰ ਪਤਾ ਨਹੀ ਕਿ ਉਹ ਕਿੱਥੇ ਸੁਰੱਖਿਅਤ ਹੈ। ਕਿਉਕਿ ਕਿਸੇ ਵੀ ਸਮੇਂ ਵਿਅਕਤੀ ਲੁੱਟ-ਖੋਹ ,ਚੋਰੀ ਠੱਗੀ ਦਾ ਸ਼ਿਕਾਰ ਹੋ ਜਾਵੇਗਾ।

ਲੁੱਟ ਖੋਹ ਕਰਨ ਵਾਲੇ ਅਪਰਾਧੀਆਂ ਵੱਲੋਂ ਨਸ਼ੇ ਦੇ ਵਿੱਚ ਹੀ ਹਮਲਾ ਵੀ ਕਰ ਦਿੱਤਾ ਜਾਂਦਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਜਿਥੇ ਲੋਕਾਂ ਵਿਚ ਡਰ ਪੈਦਾ ਕੀਤਾ ਹੈ ਉਥੇ ਹੀ ਲੋਕਾਂ ਨੂੰ ਝੰਜੋੜ ਕੇ ਵੀ ਰੱਖ ਦਿੱਤਾ ਹੈ। ਹੁਣ ਖੇਤਾਂ ਵਿੱਚ ਅਜਿਹਾ ਕਾਂਡ ਵਾਪਰਿਆ ਹੈ ਕੇ ਦੇਖ ਕੇ ਸਭ ਦੇ ਹੋਸ਼ ਉੱਡ ਗਏ ਹਨ ਜਿਸ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਥਾਣਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਇਲਾਕੇ ਤੋਂ ਸਾਹਮਣੇ ਆਈ ਹੈ।

ਜਿੱਥੇ ਇੱਕ 80 ਸਾਲਾ ਬਜ਼ੁਰਗ ਔਰਤ ਦੀ ਲਾਸ਼ ਗਲੀ ਸੜੀ ਹਾਲਤ ਵਿੱਚ ਪਿੰਡ ਮੱਲੇਵਾਲਾ ਦੀ ਨਹਿਰ ਦੇ ਕਿਨਾਰੇ ਤੋਂ ਇਕ ਬੋਰੀ ਵਿਚੋਂ ਬਰਾਮਦ ਕੀਤੀ ਗਈ ਹੈ। ਬਰਾਮਦ ਕੀਤੀ ਗਈ ਇਸ ਬਜ਼ੁਰਗ ਔਰਤ ਦੀ ਲਾਸ਼ ਦੀ ਪਹਿਚਾਣ ਪਿੰਡ ਸਮਰਾਏ ਦੀ ਮਹਿੰਦਰ ਕੌਰ ਵਜੋਂ ਹੋਈ ਹੈ। ਮ੍ਰਿਤਕ ਔਰਤ ਮਹਿੰਦਰ ਕੌਰ ਦੇ ਬੇਟੇ ਬਲਵਿੰਦਰ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਦੋ ਦਿਨਾਂ ਤੋਂ ਉਸਦੀ ਮਾਂ ਲਾਪਤਾ ਸੀ। ਜਿਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਸੀ। ਅੱਜ ਬਜ਼ੁਰਗ ਔਰਤ ਦੀ ਪਹਿਚਾਣ ਉਸ ਦੇ ਹੱਥ ਵਿਚ ਪਹਿਨੇ ਹੋਏ ਕੜੇ ਤੋਂ ਕੀਤੀ ਗਈ ਹੈ।

ਬਜ਼ੁਰਗ ਦੇ ਪੁੱਤਰ ਨੇ ਦੱਸਿਆ ਕਿ ਉਸ ਦੀ ਮਾਂ ਦਾ ਕਤਲ ਲੁੱਟ-ਖੋਹ ਦੀ ਨੀਅਤ ਨਾਲ ਕੀਤਾ ਗਿਆ ਲੱਗਦਾ ਹੈ। ਕਿਉਂਕਿ ਉਸ ਦੀ ਮਾਤਾ ਨੇ ਕੁਝ ਸੋਨੇ ਦੇ ਗਹਿਣੇ ਪਾਏ ਹੋਏ ਸਨ। ਇਸ ਘਟਨਾ ਨੂੰ ਲੈ ਕੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਨੂੰ ਹਿਰਾਸਤ ਵਿਚ ਲਿਆ ਜਾ ਸਕੇ।



error: Content is protected !!