BREAKING NEWS
Search

ਖੌਫਨਾਕ ਵੀਡੀਓ ਆਈਏ ਸਾਹਮਣੇ – ਬਚੇ ਨਾ ਦੇਖਣ

ਪੱਗ ਸਿਰ ਦਾ ਤਾਜ ਹੁੰਦੀ ਹੀ ਹੈ.. ਪਰ ਇਹ ਬਹੁਤ ਵਾਰ ਕੀਮਤੀ ਜਾਨਾਂ ਵੀ ਬਚਾ ਚੁੱਕੀ ਹੈ, ਹਾਲ ਹੀ ਵਿੱਚ ਇੱਕ ਵਿਡੀਓ ਸ਼ੋਸ਼ਲ ਮੀਡੀਆਂ ਤੇ ਕਾਫੀ ਚਰਚਾ ਵਿੱਚ ਹੈ, ਸਮਾਣਾ ਦੇ ਨਜੀਦੀਕ ਪਿੰਡ ਗੜ੍ਹੀ ਸਾਹਿਬ ਕੋਲ ਇੱਕ ਕੁੜੀ ਨੇ ਭਾਖੜਹਾ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜਾਨ ਦੇਣ ਦੀ ਕੋਸ਼ਿਸ਼ ਕੀਤੀ ਤਾਂ ਕੁੱਝ ਨੌਜਵਾਨਾਂ ਨੇ ਸਿਰ ਤੇ ਬੰਨੀਆਂਂ ਪੱਗਾਂ ਅਤੇ ਪਰਨੇ ਦੀ ਮਦਦ ਨਾਲ ਕੁੜੀ ਨੂੰ ਨਹਿਰ ਵਿੱਚ ਡੁੱਬਣ ਤੋਂ ਬਚਾ ਲਿਆ, ਨੌਜਵਾਨਾਂ ਨੇ ਜਦ ਕੁੜੀ ਨੂੰ ਆਤਮ ਹੱਤਿਆ ਦੀ ਕੋਸ਼ਿਸ਼ ਕਰਨ ਦਾ ਕਾਰਨ ਪੁੱਛਿਆ

ਤਾਂ ਕੁੜੀ ਨੇ ਇੱਕ ਰਿਸ਼ਤੇਦਾਰ ਮੁੰਡੇ ਤੇ ਉਸਦੀ ਜਿੰਦਗੀ ਖਰਾਬ ਕਰਨ ਦਾ ਇਲਜਾਮ ਲਾਈਆ..ਦਸਤਾਰ ਜਾਂ ਪੱਗ ਜਾਂ ਪੱਗੜੀ ਸਿੱਖਾਂ ਦੀ ਸ਼ਾਨ ਮੰਨੀ ਜਾਂਦੀ ਹੈ। ‘ਦਸਤਾਰ’ ‘ਫ਼ਾਰਸੀ’ ਭਾਸ਼ਾ ਦਾ ਸ਼ਬਦ ਹੈ, ਜਿਸ ਦਾ ਅਰਥ ‘ਹੱਥਾਂ ਨਾਲ ਸੰਵਾਰ ਕੇ ਬੰਨ੍ਹਿਆ ਵਸਤਰ’ ਹੈ। ਦਸਤਾਰ ਨੂੰ ਅੰਗਰੇਜ਼ੀ ਭਾਸ਼ਾ ਵਿੱਚ ਟਰਬਨ, ਫਰੈਂਚ ਵਿੱਚ ਟਲਬੈਂਡ, ਤੁਰਕੀ ਵਿੱਚ ਸਾਰੀਕ, ਲਾਤੀਨੀ ਭਾਸ਼ਾ ਵਿੱਚ ਮਾਈਟਰ, ਫਰਾਂਸੀਸੀ ਵਿੱਚ ਟਬੰਦ, ਰੁਮਾਨੀ ਵਿੱਚ ਤੁਲੀਪਾਨ, ਇਰਾਨੀ ਵਿੱਚ ਸੁਰਬੰਦ, ਜਰਮਨੀ, ਸਪੇਨ,

ਪੁਰਤਗੇਜ਼ੀ ਤੇ ਇਤਾਲਵੀ ਵਿੱਚ ਟਰਬਾਂਦੇ ਤੇ ਸੰਸਕ੍ਰਿਤ ਵਿੱਚ ਉਸ਼ਣੀਸ਼ ਕਿਹਾ ਜਾਂਦਾ ਹੈ। ਸਿੱਖ ਧਰਮ ਵਿੱਚ ਦਸਤਾਰ ਕਈ ਢੰਗਾਂ ਨਾਲ ਬੰਨ੍ਹੀ ਜਾਂਦੀ ਹੈ। ਨਿਹੰਗ ਸਿੰਘਾਂ ਦੀ ਦਸਤਾਰ ਜਿਸ ਨੂੰ ਦੁਮਾਲਾ ਕਿਹਾ ਜਾਂਦਾ ਹੈ,ਦਸਤਾਰ, ਸਿੱਖ ਦੇ ਆਚਰਨ ਨੂੰ ਉਚੇਰਾ ਬਣਾਉਂਦੀ ਹੈ।ਦਸਤਾਰ ਦਾ ਸਿੱਖੀ ਨਾਲ ਬਹੁਤ ਗੂੜ੍ਹਾ ਸਬੰਧ ਹੈ। ਸਿਰਫ ਸਿੱਖੀ ਹੀ ਅਜਿਹਾ ਧਰਮ ਹੈ ਜਿਸ ਵਿੱਚ ਦਸਤਾਰ ਬੰਨਣੀ ਜਰੂਰੀ ਹੈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਦੀ ਸਥਾਪਨਾ ਕਰਨ ਵੇਲੇ ਹਰ

ਇੱਕ ਸਿੱਖ ਨੂੰ ਦਸਤਾਰ ਧਾਰਨ ਕਰਨ ਲਈ ਕਿਹਾ ਤਾਂ ਕਿ ਨਿਆਰਾ ਖਾਲਸਾ ਹਜ਼ਾਰਾਂ-ਲੱਖਾਂ ਵਿਚੋਂ ਦੂਰੋਂ ਹੀ ਪਛਾਣਿਆ ਜਾ ਸਕੇ। ਜਦੋਂ ਇੱਕ ਸਿੱਖ ਦਸਤਾਰ ਨੂੰ ਸਿਰ ਤੇ ਸਜਾਂਉਦਾ ਹੈ ਤਾਂ ਉਹ ਸਿਰ ਅਤੇ ਦਸਤਾਰ ਨੂੰ ਇੱਕ ਕਰ ਕੇ ਜਾਣਦਾ ਹੈ। ਦਸਤਾਰ ਸਜਾਉਣੀ ਸਿੱਖੀ ਵਿੱਚ ਪ੍ਰਪੱਕ ਹੁਣ ਦੀ ਨਿਸ਼ਾਨੀ ਹੀ ਨਹੀਂ ਸਗੋਂ ਇਹ ਦਸਤਾਰ ਧਾਰਕ ਦੇ ਆਤਮ ਵਿਸ਼ਵਾਸ਼ ਵਿੱਚ ਵੀ ਵਾਧਾ ਕਰਦੀ ਹੈ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਬਖਸ਼ੇ ਪੰਜ ਕਕਾਰਾਂ ਵਿਚੋਂ ਇੱਕ ਕਕਾਰ ‘ਕੇਸਾਂ’ ਨੂੰ ਸੰਭਾਲਣ ਵਿੱਚ ਵੀ ਮੱਦਦ ਕਰਦੀ ਹੈ।



error: Content is protected !!