ਵਿਆਹ ਵਾਲੀ ਜੋੜੀ ਨੇ ਕੀਤੀ ਸਿਰੇ ਦੀ ਘਟੀਆ ਕਰਤੂਤ
ਗੁਰੂ ਮਹਾਰਾਜ ਦੀ ਹਜ਼ੂਰੀ ‘ਚ ਕੁਰਸੀਆਂ ‘ਤੇ ਬਹਿ ਕੇ ਕਰਵਾਇਆ ਅਨੰਦ ਕਾਰਜ , ਵੀਡਿਓ ਸੋਸ਼ਲ ਮੀਡਿਆ ਤੇ ਵਾਇਰਲ…ਸੋਸ਼ਲ ਮੀਡਿਆ ਤੇ ਇੱਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕਿ ਗੁਰੂ ਮਹਾਰਾਜ ਦੀ ਹਜ਼ੂਰੀ ‘ਚ ਕੁਰਸੀਆਂ ‘ਤੇ ਬਹਿ ਕੇ ਅਨੰਦ ਕਾਰਜ ਕਰਵਾਇਆ ਜਾ ਰਿਹਾ ਹੈ। ਇਹ ਵੀਡਿਓ ਵਾਇਰਲ ਹੋਣ ਤੋਂ ਬਾਅਦ ਲੋਕਾਂ ਦੁਆਰਾ ਇਸ ਦੀ ਨਖੇਧੀ ਕੀਤੀ ਜਾ ਰਹੀ ਹੈ ਤੇ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਹੈ।
ਕੁਰਸੀਆਂ ਤੇ ਬਹਿ ਕੇ ਅਨੰਦ ਕਾਰਜ ਕਰਵਾਉਣਾ ਮਰਿਆਦਾ ਦੇ ਖਿਲਾਫ ਹੈ । ਇਹ ਵੀਡਿਓ ਓਕਵਿਲ, ਓਂਟਾਰੀਓ (ਕੈਨੇਡਾ) ਦੇ ਗੁਰਦੁਆਰਾ ਸਾਹਿਬ ਦੀ ਦੱਸੀ ਜਾ ਰਹੀ ਹੈ। ਅਨੰਦ ਕਾਰਜ ਸਿੱਖ ਵਿਆਹ ਦੀ ਰੀਤ ਹੈ ਤੇ ਇਸਦਾ ਮਤਲਬ ਹੈ ਖ਼ੁਸ਼ੀ ਭਰਿਆ ਕੰਮ ਅਨੰਦੁ ਸਿੱਖਾਂ ਦੇ ਤੀਜੇ ਗੁਰੂ, ਗੁਰੂ ਅਮਰਦਾਸ ਦਾ ਕਲਾਮ ਹੈ
ਜੋ ਉਹਨਾਂ ਰਾਮਕਲੀ ਰਾਗ ਤਹਿਤ ਰਚਿਆ। ਇਹ ਗੁਰੂ ਗ੍ਰੰਥ ਸਾਹਿਬ ਵਿੱਚ ਪੰਨਾ 773 ਉੱਤੇ ਦਰਜ ਹੈ। ਬਾਅਦ ਵਿੱਚ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਨੇ ਚਾਰ ਲਾਵਾਂ ਦੀ ਰਚਨਾ ਕੀਤੀ। ਜੋ ਕਿ ਸਿੱਖ ਵਿਆਹ ਵੇਲ਼ੇ ਇਸ ਰਚਨਾ ਦਾ ਪਾਠ ਹੁੰਦਾ ਹੈ ਅਤੇ ਲਾਵਾਂ ਦੇ ਪਾਠ ਵੇਲ਼ੇ ਵਿਆਹ ਵਾਲ਼ਾ ਜੋੜਾ ਗੁਰੂ ਗ੍ਰੰਥ ਸਾਹਿਬ ਨੂੰ ਸੱਜੇ ਹੱਥ ਰੱਖਦੇ ਹੋਏ ਇਸ ਦੀ ਪਰਕਰਮਾ ਕਰਦਾ ਹੈ। ਇਸ ਤਰ੍ਹਾਂ ਚਾਰ ਵਾਰ ਪਰਕਰਮਾ ਕੀਤੀ ਜਾਂਦੀ ਹੈ। ਇਹ ਵੀਡਿਓ ਵਾਇਰਲ ਹੋਣ ਤੋਂ ਬਾਅਦ ਵੱਖ-ਵੱਖ ਲੋਕ ਇਸ ਤੇ ਆਪਣੀ ਪ੍ਰਤੀਕ੍ਰਿਆ ਦਿਖਾ ਰਹੇ ਹਨ
ਵਾਇਰਲ