BREAKING NEWS
Search

ਗੁਰਦਵਾਰਾ ਸਾਹਿਬ ਚ ਸੇਵਾ ਕਰਦਿਆਂ ਨੌਜਵਾਨ ਨੂੰ ਬਾਂਹ ਫੜ ਏਦਾਂ ਲੈ ਗਈ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਦੀ ਕਰੋਨਾ ਕਾਰਨ ਮੌਤ ਹੋ ਚੁੱਕੀ ਹੈ। ਉੱਥੇ ਹੀ ਹੋਣਵਾਲੇ ਹੋਰ ਸੜਕ ਹਾਦਸਿਆਂ ਅਤੇ ਬਿਮਾਰੀਆਂ ਵਿੱਚ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਪੰਜਾਬ ਵਿੱਚ ਜਿੱਥੇ ਕਰੋਨਾ ਨੂੰ ਠੱਲ ਪਾ ਲਈ ਗਈ ਹੈ ਉਥੇ ਹੀ ਬੀਤੇ ਕੁੱਝ ਸਮੇਂ ਤੋਂ ਡੇਂਗੂ ਅਤੇ ਮਲੇਰੀਆ ਦੇ ਕਾਰਨ ਵੀ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਗਈ ਹੈ। ਬਹੁਤ ਸਾਰੇ ਲੋਕ ਅਚਾਨਕ ਹੀ ਮੌਤ ਦੇ ਮੂੰਹ ਵਿਚ ਚਲੇ ਜਾਂਦੇ ਹਨ ਜਿਨ੍ਹਾਂ ਦੀ ਜ਼ਿੰਦਗੀ ਬਾਰੇ ਅਜਿਹਾ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ। ਪਰਮਾਤਮਾ ਵੱਲੋਂ ਕੁਝ ਵਿਅਕਤੀਆਂ ਦੀ ਮੌਤ ਗੁਰੂ ਘਰ ਨਾਲ ਹੀ ਜੋੜ ਕੇ ਲਿਖੀ ਹੁੰਦੀ ਹੈ।

ਜਿਨ੍ਹਾਂ ਦੀ ਜਾਨ ਵੀ ਵਾਹਿਗੁਰੂ ਦੇ ਚਰਨਾਂ ਵਿੱਚ ਹੀ ਚਲੇ ਜਾਂਦੀ ਹੈ। ਹੁਣ ਗੁਰੂਘਰ ਵਿੱਚ ਸੇਵਾ ਕਰਦਿਆਂ ਹੋਇਆਂ ਨੌਜਵਾਨ ਦੀ ਹੋਈ ਮੌਤ ਨਾਲ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁੱਖ ਭਰੀ ਘਟਨਾ ਭੋਗਪੁਰ ਅਧੀਨ ਆਉਣ ਵਾਲੇ ਪਿੰਡ ਲੁਹਾਰਾ ਤੋਂ ਸਾਹਮਣੇ ਆਈ ਹੈ। ਜਿੱਥੇ ਪਿੰਡ ਦੇ ਹੀ ਗੁਰਦੁਆਰਾ ਸਾਹਿਬ ਵਿਚ ਹੀ ਇਕ ਵਿਅਕਤੀ ਦੀ ਸੇਵਾ ਕਰਦਿਆਂ ਹੋਇਆ ਅਚਾਨਕ ਦਿਲ ਦਾ ਦੌ-ਰਾ ਪੈਣ ਕਾਰਨ ਮੌਤ ਹੋ ਗਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਦੇਖਦੇ ਹੋਏ ਪ੍ਰਭਾਤ ਫੇਰੀਆਂ ਆਰੰਭ ਕੀਤੀਆਂ ਗਈਆਂ ਸਨ।

ਕੁੱਝ ਸੇਵਾਦਾਰਾਂ ਵੱਲੋਂ ਸੰਗਤ ਦੇ ਵਿੱਚ ਲੰਗਰ ਦੀ ਸੇਵਾ ਕੀਤੀ ਜਾ ਰਹੀ ਸੀ। ਜਿੱਥੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਪ੍ਰਭਾਤ ਫੇਰੀਆਂ ਤੋਂ ਬਾਅਦ ਚਾਹ ਦਾ ਲੰਗਰ ਵਰਤਾਇਆ ਜਾ ਰਿਹਾ ਸੀ। ਉਥੇ ਹੀ ਪਿੰਡ ਦੇ 42 ਸਾਲਾ ਨਰਿੰਦਰ ਸਿੰਘ ਵੱਲੋਂ ਵੀ ਸੇਵਾ ਕਰਨ ਉਪਰੰਤ ਆਪਣੇ ਲਈ ਚਾਹ ਪੀਣ ਵਾਸਤੇ ਪਲੇਟ ਵਿੱਚ ਕੁਝ ਪਕੌੜੇ ਪਾਏ ਗਏ ਅਤੇ ਹਾਲ ਵੱਲ ਵਧਣ ਲੱਗਾ ਤਾਂ ਅਚਾਨਕ ਓਥੇ ਡਿਗ ਪਿਆ। ਜਿਸ ਨੂੰ ਬਾਕੀ ਸੇਵਾਦਾਰਾਂ ਵੱਲੋਂ ਨਜ਼ਦੀਕ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

ਮ੍ਰਿਤਕ ਨੌਜਵਾਨ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਪਿੰਡ ਦੇ ਇਸ ਨੌਜਵਾਨ ਦੀ ਹੋਈ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਉਥੇ ਹੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਵੱਲੋਂ ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਦੇ ਵੱਡੇ ਭਰਾ ਦੇ ਵਿਦੇਸ਼ ਤੋਂ ਆਉਣ ਉਪਰੰਤ 15 ਨਵੰਬਰ ਨੂੰ ਇਸ ਨੌਜਵਾਨ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।



error: Content is protected !!