BREAKING NEWS
Search

ਗੁਰਦੁਆਰਾ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼ ਨੂੰ ਲੈ ਕੇ ਆਈ ਇਹ ਵੱਡੀ ਖਬਰ ਸਿੱਖ ਸੰਗਤਾਂ ਚ ਰੋਸ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਜਿਥੇ ਚੋਣਾਂ ਦਾ ਮਾਹੌਲ ਹੈ ਅਤੇ ਪੰਜਾਬ ਵਿਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਕਿਉਂਕਿ ਕਿ ਕੁੱਝ ਗੈਰ ਸਮਾਜਿਕ ਅਨਸਰਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਘਟਨਾ ਨੂੰ ਅੰਜਾਮ ਦੇ ਕੇ ਪੰਜਾਬ ਦੇ ਹਾਲਾਤ ਨੂੰ ਖਰਾਬ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾ ਸਕੇ। ਕਿਉਂ ਕਿ ਆਏ ਦਿਨ ਹੀ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜੋ ਡਰ ਦਾ ਮਾਹੌਲ ਪੈਦਾ ਕਰਦੀਆਂ ਹਨ। 8 ਦਸੰਬਰ ਨੂੰ ਜਿਥੇ ਸ੍ਰੀ ਹਰਿਮੰਦਰ ਸਾਹਿਬ ਦੇ ਵਿੱਚ ਸ਼ਾਮ ਦੇ ਸਮੇਂ ਰਹਿਰਾਸ ਸਾਹਿਬ ਦੇ ਚਲ ਰਹੇ ਪਾਠ ਦੌਰਾਨ ਇਕ ਦੋਸ਼ੀ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਉਸ ਸਮੇਂ ਹੀ ਮੌਕੇ ਤੇ ਮੌਜੂਦ ਸੇਵਾਦਾਰਾਂ ਵੱਲੋਂ ਉਸ ਨੂੰ ਕਾਬੂ ਕਰ ਲਿਆ ਗਿਆ ਸੀ ਅਤੇ ਜਿਸ ਦੀ ਕੁੱਟਮਾਰ ਦੌਰਾਨ ਮੌਤ ਹੋ ਗਈ ਸੀ ਉਸ ਤੋਂ ਬਾਅਦ ਪੰਜਾਬ ਵਿੱਚ ਵੱਖ ਵੱਖ ਥਾਂ ਤੋਂ ਬੇਅਦਬੀ ਦੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ।

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀਆਂ ਹਨ। ਹੁਣ ਇਥੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦੀ ਕੋਸ਼ਿਸ਼ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਸਿੱਖ ਸੰਗਤ ਵਿਚ ਰੋਸ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਬੇਅਦਬੀ ਦੀ ਘਟਨਾ ਰਾਜਾ ਰਾਜਾਸਾਂਸੀ ਅਧੀਨ ਆਉਣ ਵਾਲੇ ਪਿੰਡ ਭੱਗੂਪੁਰ ਦੇ ਗੁਰਦੁਆਰਾ ਸਾਹਿਬ ਤੋਂ ਸਾਹਮਣੇ ਆਈ ਹੈ।

ਜਿੱਥੇ ਗੁਰਦੁਆਰਾ ਸਾਹਿਬ ਦੇ ਅੰਦਰ ਇੱਕ ਸ਼ਰਾਰਤੀ ਅਨਸਰ ਵੱਲੋਂ ਅੱਜ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਉਣ ਤੇ ਸਿੱਖ ਸੰਗਤਾਂ ਵਿੱਚ ਰੋਸ ਵੇਖਿਆ ਜਾ ਰਿਹਾ ਹੈ ਉਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪਿੰਡ ਵਾਸੀਆਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਦੋਸ਼ੀ ਨੂੰ ਕਾਬੂ ਕਰਕੇ ਪੁਲਸ ਹਵਾਲੇ ਕੀਤਾ ਗਿਆ ਹੈ।

ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿਥੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਅਤੇ ਮਾਹੌਲ ਨੂੰ ਕਾਬੂ ਹੇਠ ਰਖਿਆ ਗਿਆ। ਉਥੇ ਹੀ ਪੁਲੀਸ ਵੱਲੋਂ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਿੱਥੇ ਸਿੱਖ ਸੰਗਤਾਂ ਵੱਲੋਂ ਗੁਰਦੁਆਰਾ ਸਾਹਿਬ ਵਿਚ ਪਹੁੰਚ ਕੀਤੀ ਗਈ ਉਥੇ ਹੀ ਦੱਸਿਆ ਗਿਆ ਹੈ ਕਿ ਇਸ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਜਿਸ ਕਾਰਨ ਇਸ ਨੂੰ ਕਾਬੂ ਕੀਤਾ ਗਿਆ ਹੈ। ਦੱਸਿਆ ਗਿਆ ਹੈ ਕਿ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਚੁੱਕੀ ਹੈ।



error: Content is protected !!