BREAKING NEWS
Search

ਘਰਾਂ ਚ ਕੁੱਤੇ ਪਾਲਣ ਵਾਲੇ ਹੋ ਜਾਵੋ ਸਾਵਧਾਨ, ਇਹ ਕੰਮ ਨਾ ਕਰਨ ਤੇ ਕੀਤੀ ਜਾਵੇਗੀ ਸਖਤ ਕਾਰਵਾਈ ਇਥੇ ਹੋਇਆ ਐਲਾਨ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੀਆਂ ਘਟਨਾਵਾਂ ਜਿੱਥੇ ਇਨਸਾਨ ਵੱਲੋਂ ਸੜਕੀ ਹਾਦਸੇ ਦੌਰਾਨ ਵਾਪਰਦੀਆਂ ਹਨ। ਉਥੇ ਹੀ ਬਹੁਤ ਸਾਰੇ ਜਾਨਵਰਾਂ ਦੇ ਕਾਰਨ ਵੀ ਅਜਿਹੇ ਹਾਦਸੇ ਸਾਹਮਣੇ ਆ ਜਾਂਦੇ ਹਨ ਜਿਸ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ। ਜਿੱਥੇ ਵਾਹਨ ਚਾਲਕਾਂ ਦੇ ਸਾਹਮਣੇ ਅਚਾਨਕ ਹੀ ਸੜਕਾਂ ਉਪਰ ਆਉਣ ਵਾਲੇ ਪਸ਼ੂਆਂ ਦੇ ਕਾਰਨ ਕਈ ਹਾਦਸੇ ਵਾਪਰ ਰਹੇ ਹਨ। ਉਥੇ ਹੀ ਕੁਝ ਜਾਨਵਰਾਂ ਵੱਲੋਂ ਬੱਚਿਆਂ ਅਤੇ ਵੱਡਿਆਂ ਉਪਰ ਹਮਲਾ ਕੀਤੇ ਜਾਣ ਦੇ ਚਲਦਿਆਂ ਹੋਇਆਂ ਵੀ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਬੀਤੇ ਦਿਨੀਂ ਜਿਥੇ ਕੁੱਤਿਆਂ ਦੇ ਵੱਢਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ ਅਤੇ ਇਸ ਤੋਂ ਬਾਅਦ ਸਰਕਾਰ ਵੱਲੋਂ ਸਖਤੀ ਵਰਤਣ ਦੇ ਆਦੇਸ਼ ਲਾਗੂ ਕੀਤੇ ਜਾ ਰਹੇ ਹਨ। ਕਿਉਂਕਿ ਇਨ੍ਹਾਂ ਘਟਨਾਵਾਂ ਤੇ ਜਿੱਥੇ ਕਈ ਵੀਡੀਓ ਸੋਸ਼ਲ ਮੀਡੀਆ ਤੇ ਜਾਰੀ ਹੋਏ ਹਨ।

ਉਥੇ ਹੀ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਕੁਤਿਆਂ ਦੇ ਮਾਲਕਾਂ ਉਪਰ ਸਖਤ ਕਾਰਵਾਈ ਵੀ ਕੀਤੀ ਜਾ ਰਹੀ ਹੈ। ਹੁਣ ਇੱਥੇ ਘਰਾਂ ਚ ਕੁੱਤੇ ਪਾਲਣ ਵਾਲਿਆਂ ਵਾਸਤੇ ਸਖਤ ਕਾਰਵਾਈ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ, ਅਗਰ ਉਨ੍ਹਾਂ ਵੱਲੋਂ ਇਹ ਕੰਮ ਨਾ ਕੀਤਾ ਗਿਆ, ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਨਗਰ ਨਿਗਮ ਵੱਲੋਂ ਹੁਣ ਨਾਗਰਿਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਇਕ ਅਹਿਮ ਫੈਸਲਾ ਕੀਤਾ ਗਿਆ ਹੈ।

ਜਿੱਥੇ ਉਨ੍ਹਾਂ ਵੱਲੋਂ ਘਰਾਂ ਵਿੱਚ ਰੱਖੇ ਜਾਣ ਵਾਲੇ ਕੁੱਤਿਆਂ ਦੇ ਮਾਲਕਾਂ ਨੂੰ ਇੱਕ ਸਖਤ ਆਦੇਸ਼ ਲਾਗੂ ਕਰ ਦਿੱਤਾ ਗਿਆ ਹੈ। ਜਿਨ੍ਹਾਂ ਵਾਸਤੇ ਹੁਣ ਆਪਣੇ ਪਾਲਤੂ ਕੁੱਤਿਆਂ ਦੀ ਰਜਿਸਟਰੇਸ਼ਨ ਕਰਵਾਉਣਾ ਲਾਜ਼ਮੀ ਕੀਤਾ ਗਿਆ ਹੈ ਅਤੇ ਇਸ ਦੀ ਜਾਣਕਾਰੀ ਪ੍ਰਸ਼ਾਸਨ ਨੂੰ ਦੇਣੀ ਜ਼ਰੂਰੀ ਕੀਤੀ ਗਈ ਹੈ। ਪਾਲਤੂ ਕੁੱਤਿਆਂ ਦਾ ਰਜਿਸਟ੍ਰੇਸ਼ਨ ਮਿਉਂਸਪਲ ਕਾਰਪੋਰੇਸ਼ਨ ਆਫ ਦਿੱਲੀ ਐਕਟ 1957 ਦੇ ਤਹਿਤ ਲਾਜ਼ਮੀ ਕੀਤਾ ਗਿਆ ਹੈ।

ਉੱਥੇ ਹੀ ਅਗਰ ਆਪਣੇ ਘਰ ਵਿਚ ਰੱਖੇ ਜਾਣ ਵਾਲੇ ਪਾਲਤੂ ਕੁੱਤਿਆਂ ਦੀ ਰਜਿਸਟ੍ਰੇਸ਼ਨ ਕਿਸੇ ਵੀ ਮਾਲਕ ਵੱਲੋਂ ਨਹੀਂ ਕਰਵਾਈ ਜਾਂਦੀ ਤਾਂ ਉਨ੍ਹਾਂ ਕੁੱਤੇ ਦੇ ਮਾਲਕਾਂ ਦੇ ਖ਼ਿਲਾਫ਼ ਕਾਨੂਨੀ ਕਾਰਵਾਈ ਕੀਤੀ ਜਾਵੇਗੀ ਅਤੇ ਭਾਰੀ ਜੁਰਮਾਨਾ ਵੀ ਕੀਤਾ ਜਾਵੇਗਾ। ਉੱਥੇ ਹੀ ਜਨਤਕ ਥਾਵਾਂ ਤੇ ਘੁੰਮਣ ਵਾਲੇ ਕੁਤਿਆਂ ਨੂੰ ਜ਼ਬਤ ਕੀਤਾ ਜਾ ਸਕਦਾ ਹੈ।



error: Content is protected !!