ਆਈ ਤਾਜ਼ਾ ਵੱਡੀ ਖਬਰ
ਸੜਕ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਪਰਿਵਾਰਾਂ ਵਿੱਚ ਜਿੱਥੇ ਸੋਗ ਦੀ ਲਹਿਰ ਫੈਲ ਜਾਂਦੀ ਹੈ ਉੱਥੇ ਹੀ ਇਨ੍ਹਾਂ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਸਾਰੇ ਵਾਹਨ ਚਾਲਕਾਂ ਵਾਸਤੇ ਬਹੁਤ ਸਾਰੇ ਆਦੇਸ਼ ਲਾਗੂ ਕੀਤੇ ਜਾਂਦੇ ਹਨ। ਪਰ ਬਹੁਤ ਸਾਰੇ ਲੋਕਾਂ ਵੱਲੋਂ ਲਾਗੂ ਕੀਤੇ ਗਏ ਆਦੇਸ਼ਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਜਿਸ ਕਾਰਨ ਕਈ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ। ਕੁਝ ਵੱਡੇ ਵਾਹਨ ਚਾਲਕਾਂ ਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਛੋਟੇ ਵਾਹਨ ਚਾਲਕਾਂ ਨੂੰ ਕਈ ਤਰ੍ਹਾਂ ਦੇ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ। ਹੁਣ ਘਰੋ ਸਕੂਲ ਗਈ ਨੌਜਵਾਨ ਕੁੜੀ ਦੀ ਭਿਆਨਕ ਹਾਦਸੇ ਦੌਰਾਨ ਮੌਤ ਹੋਈ ਹੈ
ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕਪੂਰਥਲਾ ਦੇ ਅਧੀਨ ਆਉਂਦੇ ਉੱਚਾ ਪਿੰਡ ਤੋਂ ਸਾਹਮਣੇ ਆਇਆ ਹੈ। ਜਿੱਥੇ ਪਿੰਡ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਇਕ ਦਰਦਨਾਕ ਹਾਦਸੇ ਵਿੱਚ ਇਸ ਪਿੰਡ ਦੀ ਰਹਿਣ ਵਾਲੀ ਇਕ ਨੌਜਵਾਨ ਕੁੜੀ ਦੀ ਮੌਤ ਹੋ ਗਈ। ਗਿਆਰਵੀਂ ਜਮਾਤ ਵਿੱਚ ਪੜ੍ਹਨ ਵਾਲੀ ਲੜਕੀ ਅਰਪਣ ਦੀਪ ਕੌਰ ਪੁੱਤਰੀ ਗੁਰਵਿੰਦਰ ਸਿੰਘ ਜਦੋਂ ਆਪਣੀ ਐਕਟਿਵਾ ਤੇ ਸਵਾਰ ਹੋ ਕੇ ਸਕੂਲ ਗਈ ਸੀ।
ਉਸੇ ਸਮੇਂ ਹੀ ਰਸਤੇ ਵਿੱਚ ਪਿੰਡ ਤੋਂ ਇਕ ਕਿਲੋਮੀਟਰ ਦੀ ਦੂਰੀ ਦੇ ਸਕੂਲ ਵਿੱਚ ਪੜ੍ਹਨ ਵਾਲੀ ਲੜਕੀ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਲੜਕੀ ਜਿਥੇ ਰੋਜ਼ਾਨਾ ਦੀ ਤਰ੍ਹਾਂ ਹੀ ਆਪਣੇ ਘਰ ਤੋਂ ਸਕੂਟੀ ਤੇ ਸਵਾਰ ਹੋ ਕੇ ਨਿਕਲੀ ਸੀ ਤਾਂ ਰਸਤੇ ਵਿੱਚ ਇੱਕ ਤੇਜ਼ ਰਫ਼ਤਾਰ ਟ੍ਰੈਕਟਰ ਟਰਾਲੀ ਵੱਲੋਂ ਭਿਆਨਕ ਟੱਕਰ ਮਾਰ ਦਿੱਤੀ ਗਈ ਜਿਸ ਦੀ ਜਾਣਕਾਰੀ ਮਿਲਣ ਤੇ ਤੁਰੰਤ ਹੀ ਲੜਕੀ ਦੇ ਪਿਤਾ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਤਾਂ ਵੇਖਿਆ ਕਿ ਟਰੈਕਟਰ-ਟਰਾਲੀ ਚਾਲਕ ਘਟਨਾ ਸਥਾਨ ਤੋਂ ਫਰਾਰ ਹੋ ਗਿਆ ਸੀ ਅਤੇ ਉਨ੍ਹਾਂ ਦੇ ਸਿਰ ਵਿੱਚ ਸੱਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ।
ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਜਿਥੇ ਮੌਕੇ ਤੇ ਪਹੁੰਚ ਕੀਤੀ ਗਈ ਹੈ। ਉਥੇ ਹੀ ਮ੍ਰਿਤਕ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਵਾਸਤੇ ਭੇਜਿਆ ਗਿਆ ਹੈ ਅਤੇ ਟਰੈਕਟਰ-ਟਰਾਲੀ ਚਾਲਕ ਦੇ ਖਿਲਾਫ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।
ਤਾਜਾ ਜਾਣਕਾਰੀ