BREAKING NEWS
Search

ਚਲਦੇ ਕਿਸਾਨ ਅੰਦੋਲਨ ਦੇ ਵਿਚਕਾਰ ਨਰਿੰਦਰ ਮੋਦੀ ਵਲੋਂ ਕਿਸਾਨਾਂ ਨੂੰ ਲੈ ਕੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਖੇਤੀ ਕਾਨੂੰਨਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨਾਂ ਵੱਲੋਂ ਸੰਘਰਸ਼ ਚੱਲ ਰਿਹਾ ਹੈ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ 11 ਦੌਰ ਦੀਆਂ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਕਿਸਾਨਾਂ ਵੱਲੋਂ ਸੰਘਰਸ਼ ਤੇਜ਼ ਕਰ ਦਿੱਤਾ ਗਿਆ ਹੈ। ਹੁਣ ਤੱਕ ਇਸ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ। ਕਰੋਨਾ ਦੇ ਕਾਰਨ ਸਰਕਾਰ ਵੱਲੋਂ ਇਸ ਮੋਰਚੇ ਨੂੰ ਬੰਦ ਕਰਾਉਣ ਦੀ ਵੀ ਕੋਸ਼ਿਸ਼ ਕੀਤੀ ਗਈ ਹੈ। ਪਰ ਕਿਸਾਨਾਂ ਵੱਲੋਂ ਆਖਿਆ ਗਿਆ ਹੈ ਕਿ ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ , ਉਸ ਸਮੇਂ ਤੱਕ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।

ਹੁਣ ਕਿਸਾਨੀ ਅੰਦੋਲਨ ਦੇ ਵਿਚਕਾਰ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪ੍ਰਸਾਰਤ ਕੀਤੇ ਜਾਂਦੇ ਰੇਡੀਓ ਪ੍ਰੋਗਰਾਮ ਮਨ ਕੀ ਬਾਤ ਵਿੱਚ ਪਿਛਲੇ ਡੇਢ ਸਾਲ ਤੋਂ ਚੱਲ ਰਹੀ ਕਰੋਨਾ ਮਾਹਮਾਰੀ ਉਪਰ ਕਰੋਨਾ ਯੋਧਿਆਂ ਦੀ ਮਿਹਨਤ ਦੀ ਗੱਲ ਕੀਤੀ ਗਈ ਹੈ। ਜਿਨ੍ਹਾਂ ਵੱਲੋਂ ਇਸ ਕਰੋਨਾ ਵਿਰੁੱਧ ਵੱਡੀ ਲੜਾਈ ਲੜੀ ਗਈ ਹੈ ਤੇ ਅਹਿਮ ਭੂਮਿਕਾ ਨਿਭਾਉਂਦੇ ਹੋਏ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਨੂੰ ਬਚਾਇਆ ਗਿਆ ਹੈ।

ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕੇ ਘਰੋਂ ਮਹਾਵਾਰੀ ਦੌਰਾਨ ਕਿਸਾਨਾਂ ਨੇ ਵੱਡੇ ਉਤਪਾਦਨ ਦੇ ਰਿਕਾਰਡ ਪੈਦਾ ਕੀਤੇ ਹਨ। ਦੂਜੇ ਪਾਸੇ ਵੱਡੇ ਰਿਕਾਰਡ ਨਾਲ ਫਸਲ ਦੀ ਖਰੀਦ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਦੇਸ਼ ਵਿੱਚ ਫਸਲ ਦੇ ਰਿਕਾਰਡ ਖਰੀਦਣ ਵਿੱਚ ਵੱਡਾ ਉਤਪਾਦਨ ਕੀਤਾ ਹੈ। ਉਥੇ ਹੀ ਦੇਸ਼ ਅੰਦਰ ਕਈ ਜਗ੍ਹਾ ਤੇ ਕਿਸਾਨਾਂ ਨੂੰ ਸਰੋ ਦੇ ਉਤਪਾਦਨ ਲਈ ਵੀ ਐਮਐਸਪੀ ਤੋਂ ਵਧੇਰੇ ਭਾਅ ਪ੍ਰਾਪਤ ਹੋਇਆ ਹੈ।

ਉਥੇ ਹੀ ਉਨ੍ਹਾਂ ਨੂੰ ਕੋਰੋਨਾ ਕਾਲ ਦੇ ਦੌਰਾਨ ਗਰੀਬ ਲੋਕਾਂ ਨੂੰ ਰਾਸ਼ਨ ਉਪਲੱਬਧ ਕਰਵਾਇਆ ਗਿਆ ਹੈ ਜੋ ਇਸ ਸੰਕਟ ਦੀ ਘੜੀ ਵਿੱਚ ਬੇਰੁਜ਼ਗਾਰ ਸਨ। ਗਰੀਬ ਘਰਾਂ ਦੇ 80 ਕਰੋੜ ਗਰੀਬਾਂ ਨੂੰ ਮੁਫ਼ਤ ਰਾਸ਼ਨ ਮੁਹਈਆ ਕਰਵਾਇਆ ਗਿਆ ਹੈ ਤਾਂ ਜੋ ਉਨ੍ਹਾਂ ਦੇ ਘਰ ਚੁੱਲ੍ਹਾ ਬਲਦਾ ਰਹੇ। ਉਨ੍ਹਾਂ ਕਿਹਾ ਕਿ ਕਰੋਨਾ ਦੌਰਾਨ ਵੀ ਕਿਸਾਨਾਂ ਨੇ ਖੇਤੀ ਵਿਵਸਥਾ ਨੂੰ ਸੰਭਾਲਿਆ ਹੈ ਤੇ ਦੇਸ਼ ਵਿਚ ਸੰਕਟ ਦੀ ਘੜੀ ਵਿੱਚ ਸਾਰੇ ਲੋਕਾਂ ਨੇ ਖੇਤੀ ਵਿਵਸਥਾ ਕਾਰਨ ਖ਼ੁਦ ਨੂੰ ਸੁਰੱਖਿਅਤ ਕੀਤਾ ਹੈ।



error: Content is protected !!