BREAKING NEWS
Search

ਚਲ ਰਹੀ ਰੂਸ ਯੂਕਰੇਨ ਜੰਗ ਚ ਪ੍ਰਧਾਨ ਮੰਤਰੀ ਮੋਦੀ ਨੇ ਲੈ ਲਿਆ ਹੁਣ ਇਹ ਵੱਡਾ ਫੈਸਲਾ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਯੂਕਰੇਨ ਦੇ ਵਿੱਚ ਜਿੱਥੇ ਬਹੁਤ ਸਾਰੇ ਭਾਰਤੀ ਵਿਦਿਆਰਥੀ ਡਾਕਟਰੀ ਦੀ ਪੜ੍ਹਾਈ ਕਰਨ ਲਈ ਜਾਂਦੇ ਹਨ। ਹੁਣ ਜਦੋਂ ਰੂਸ ਵੱਲੋਂ ਯੂਕਰੇਨ ਉਪਰ ਹਮਲਾ ਕਰ ਦਿੱਤਾ ਗਿਆ ਹੈ ਤਾਂ ਬਹੁਤ ਸਾਰੇ ਭਾਰਤੀ ਵਿਦਿਆਰਥੀ ਯੂਕਰੇਨ ਵਿੱਚ ਫਸ ਗਏ ਹਨ। ਹਵਾਈ ਹਮਲਿਆਂ ਨੂੰ ਦੇਖਦੇ ਹੋਏ ਭਾਰਤੀ ਦੂਤਘਰ ਦੇ ਅਧਿਕਾਰੀਆਂ ਵੱਲੋਂ ਰਾਜਧਾਨੀ ਵਿੱਚ ਮੌਜੂਦ ਸਾਰੇ ਵਿਦਿਆਰਥੀਆਂ ਨੂੰ ਰਾਜਧਾਨੀ ਖਾਲੀ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਸਨ। ਜਿਨ੍ਹਾਂ ਨੂੰ ਸੁਰੱਖਿਅਤ ਸਥਾਨਾਂ ਵੱਲ ਜਾਣ ਦਾ ਆਦੇਸ਼ ਜਾਰੀ ਕੀਤਾ ਗਿਆ ਸੀ। ਉਥੇ ਹੀ ਕੱਲ ਰੂਸ ਵੱਲੋਂ ਕੀਤੇ ਗਏ ਇਕ ਹਵਾਈ ਹਮਲੇ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਵੀ ਹੋ ਗਈ ਸੀ। ਭਾਰਤ ਸਰਕਾਰ ਨੂੰ ਲਗਾਤਾਰ ਆਪਣੇ ਨਾਗਰਿਕਾਂ ਨੂੰ ਵਾਪਸ ਲਿਆਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਹੁਣ ਰੂਸ ਯੂਕਰੇਨ ਵਿਚਕਾਰ ਚੱਲ ਰਹੀ ਜੰਗ ਦੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਭਾਰਤੀਆਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ ਉਥੇ ਹੀ ਯੂਕ੍ਰੇਨ ਵਿਚ ਮੌਜੂਦ ਸਾਰੇ ਭਾਰਤੀਆਂ ਨੂੰ ਸੁਰੱਖਿਅਤ ਭਾਰਤ ਲਿਆਉਣ ਵਾਸਤੇ ਭਾਰਤ ਸਰਕਾਰ ਵੱਲੋ ਅਪਰੇਸ਼ਨ ਗੰਗਾ ਸ਼ੁਰੂ ਕੀਤਾ ਗਿਆ ਹੈ। ਜਿਸ ਦੇ ਤਹਿਤ ਲਗਾਤਾਰ ਉਡਾਨਾਂ ਯੂਕਰੇਨ ਦੇ ਨਾਲ ਲਗਦੇ ਦੇਸ਼ਾਂ ਤੋਂ ਆਪਣੇ ਨਾਗਰਿਕਾਂ ਨੂੰ ਵਾਪਸ ਦੇਸ਼ ਲਿਆ ਰਹੀਆਂ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿੱਥੇ ਚੌਥੇ ਦੌਰ ਦੀ ਹਾਈ ਲੈਵਲ ਮੀਟਿੰਗ ਮੰਗਲਵਾਰ ਸ਼ਾਮ ਨੂੰ ਕੀਤੀ ਗਈ ਉਥੇ ਹੀ ਭਾਰਤੀਆਂ ਨੂੰ ਸੁਰੱਖਿਅਤ ਲਿਆਉਣ ਵਾਸਤੇ ਵੀ ਸਖਤ ਮਾਪਦੰਡ ਅਪਣਾਏ ਜਾ ਰਹੇ ਹਨ। ਜਿੱਥੇ ਤਿੰਨ ਦਿਨਾਂ ਦੇ ਦੌਰਾਨ ਯੂਕ੍ਰੇਨ ਤੋਂ ਭਾਰਤ ਵਾਸਤੇ 26 ਫਲਾਈਟਾਂ ਭੇਜਣ ਦਾ ਫੈਸਲਾ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਵੱਲੋਂ ਲਏ ਗਏ ਇਸ ਫੈਸਲੇ ਵਾਰੇ ਜਾਣਕਾਰੀ ਦਿੰਦੇ ਹੋਏ ਵਿਦੇਸ਼ ਸਕੱਤਰ ਹਰਸ਼ ਵਰਧਨ ਸ਼੍ਰਿੰਗਲਾ ਵਲੋ ਦੱਸਿਆ ਗਿਆ ਹੈ ਕਿ ਪੋਲੈਂਡ ,ਸਲੋਵਾਕ, ਬੁਖਾਰੇਸਟ ਤੇ ਬੁਡਾਪੇਸਟ ਦੇਸ਼ਾਂ ਦੇ ਰਸਤੇ ਰਾਹੀਂ ਭਾਰਤੀਆਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ।

ਇਨ੍ਹਾਂ ਸਾਰੇ ਦੇਸ਼ਾਂ ਦੇ ਹਵਾਈ ਅੱਡਿਆਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਯੂਕਰੇਨ ਵਿੱਚ ਸਾਰੇ 12 ਹਜ਼ਾਰ ਭਾਰਤੀ ਵਿਦਿਆਰਥੀਆਂ ਵੱਲੋਂ ਰਾਜਧਾਨੀ ਨੂੰ ਛੱਡ ਦਿੱਤਾ ਗਿਆ ਹੈ। ਕੁਝ ਵਾਪਸ ਆ ਚੁੱਕੇ ਹਨ ਅਤੇ ਕੁਝ ਵੱਲੋਂ ਹਵਾਈ ਉਡਾਨਾਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕੁਝ ਭਾਰਤੀ ਵਿਦਿਆਰਥੀ ਯੂਕਰੇਨ ਦੇ ਪੱਛਮੀ ਬਾਰਡਰ ਵਲ ਪਹੁੰਚ ਕਰ ਰਹੇ ਹਨ। ਹੁਣ ਤੱਕ 1836 ਯਾਤਰੀਆਂ ਨੂੰ ਲੈ ਕੇ ਅੱਠ ਉਡਾਣਾਂ ਭਾਰਤ ਪਹੁੰਚ ਚੁੱਕੀਆਂ ਹਨ।



error: Content is protected !!