ਆਈ ਤਾਜ਼ਾ ਵੱਡੀ ਖਬਰ

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਬਹੁਤ ਸਾਰੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਨਾਮੀ ਗਰਾਮੀ ਹਸਤੀਆਂ,ਕਈ ਕਾਰਨਾਂ ਦੇ ਚਲਦਿਆਂ ਹੋਇਆਂ ਇਸ ਦੁਨੀਆਂ ਨੂੰ ਅਲਵਿਦਾ ਆਖ ਰਹੀਆਂ ਹਨ। ਵੱਖ-ਵੱਖ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੀਆਂ ਹਸਤੀਆਂ ਦੀ ਕਮੀ ਜਿਥੇ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਉਥੇ ਹੀ ਆਏ ਦਿਨ ਵਾਪਰਨ ਵਾਲੇ ਅਜਿਹੇ ਹਾਦਸੇ ਲੋਕਾਂ ਦੇ ਮਨਾਂ ਉੱਪਰ ਵੀ ਗਹਿਰਾ ਡਰ ਪੈਦਾ ਕਰ ਰਹੇ ਹਨ। ਖੇਡ ਜਗਤ ਦੇ ਵਿਚ ਪਹਿਲਾ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਉਸ ਸਮੇਂ ਕਤਲ ਕਰ ਦਿੱਤਾ ਗਿਆ ਸੀ ਜਦੋਂ ਉਹ ਇਕ ਕਬੱਡੀ ਟੂਰਨਾਮੈਂਟ ਦੇ ਵਿਚ ਆਇਆ ਹੋਇਆ ਸੀ। ਇਸ ਤਰ੍ਹਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਵੀ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਹੁਣ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਚੱਲ ਰਹੇ ਕਬੱਡੀ ਟੂਰਨਾਮੈਂਟ ਦੇ ਵਿਚ ਖਿਡਾਰੀ ਤੇ ਹਮਲਾ ਹੋਇਆ ਹੈ ਜਿਥੇ ਉਸ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪਟਿਆਲਾ ਦੇ ਅਧੀਨ ਆਉਣ ਵਾਲੇ ਪਿੰਡ ਨੈਣ ਕਲਾਂ ਤੋਂ ਸਾਹਮਣੇ ਆਇਆ ਹੈ। ਜਿੱਥੇ ਕਲ ਰਾਤ ਇਕ ਕਬੱਡੀ ਖਿਡਾਰੀ ਦੇ ਉਪਰ ਉਸ ਸਮੇਂ ਹਮਲਾ ਕੀਤਾ ਗਿਆ ਹੈ ਜਦੋਂ ਇਸ ਪਿੰਡ ਦੇ ਵਿਚ ਕਬੱਡੀ ਟੂਰਨਾਮੈਂਟ ਚੱਲ ਰਿਹਾ ਸੀ।

ਅਤੇ ਆਸ-ਪਾਸ ਦੇ ਪਿੰਡਾਂ ਦੇ ਬਹੁਤ ਸਾਰੇ ਖਿਡਾਰੀਆਂ ਵੱਲੋਂ ਇਸ ਟੂਰਨਾਮੈਂਟ ਵਿੱਚ ਸ਼ਿਰਕਤ ਕੀਤੀ ਗਈ ਸੀ। ਇਸ ਮੌਕੇ ਤੇ ਜਿਥੇ ਕਈ ਵਿਧਾਇਕ ਅਤੇ ਖੇਡ ਮੰਤਰੀ ਵੀ ਮੌਜੂਦ ਸਨ। ਉੱਥੇ ਹੀ ਪਿਛਲੇ ਸੱਤ-ਅੱਠ ਸਾਲਾਂ ਤੋਂ ਕਬੱਡੀ ਖੇਡਦੇ ਆਏ ਕਬੱਡੀ ਖਿਡਾਰੀ ਸੁਖਵਿੰਦਰ ਸਿੰਘ ਉਪਰ ਚਾਕੂਆਂ ਨਾਲ ਹਮਲਾ ਕੀਤਾ ਗਿਆ। ਬੀਤੀ ਰਾਤ ਵਾਪਰੀ ਇਸ ਘਟਨਾ ਦੇ ਵਿਚ ਜਿੱਥੇ ਇਹ ਖਿਡਾਰੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਉਥੇ ਹੀ ਬਾਕੀ ਖਿਡਾਰੀਆਂ ਵੱਲੋਂ ਉਸਨੂੰ ਇਲਾਜ ਵਾਸਤੇ ਗੰਭੀਰ ਜ਼ਖਮੀ ਹਾਲਤ ਵਿਚ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਲਿਜਾਇਆ ਗਿਆ।

ਉਥੇ ਵੀ ਦੱਸਿਆ ਗਿਆ ਹੈ ਕਿ ਹੁਣ ਇਸ ਕਬੱਡੀ ਖਿਡਾਰੀ ਦੀ ਸਿਹਤ ਠੀਕ ਹੈ। ਕਬੱਡੀ ਖਿਡਾਰੀ ਸੁਖਵਿੰਦਰ ਸਿੰਘ ਵੱਲੋਂ ਜਿੱਥੇ ਆਪਣਾ ਇੱਕ ਵੱਖਰਾ ਸਥਾਨ ਬਣਾਇਆ ਗਿਆ ਹੈ, ਉਥੇ ਹੀ ਉਹ ਆਪਣੇ ਇਲਾਕੇ ਵਿੱਚ ਕਾਫੀ ਮਸ਼ਹੂਰ ਹੈ।


ਤਾਜਾ ਜਾਣਕਾਰੀ
ਚਲ ਰਹੇ ਕਬੱਡੀ ਟੂਰਨਾਮੈਂਟ ਚ ਹੋਇਆ ਖਿਡਾਰੀ ਤੇ ਹਮਲਾ- ਕਰਾਇਆ ਗਿਆ ਹਸਪਤਾਲ ਦਾਖਿਲ
ByadminAugust 22, 2022Comments Off on ਚਲ ਰਹੇ ਕਬੱਡੀ ਟੂਰਨਾਮੈਂਟ ਚ ਹੋਇਆ ਖਿਡਾਰੀ ਤੇ ਹਮਲਾ- ਕਰਾਇਆ ਗਿਆ ਹਸਪਤਾਲ ਦਾਖਿਲ
Previous Postਖੇਡ ਜਗਤ ਨੂੰ ਲਗਿਆ ਵੱਡਾ ਝਟਕਾ, ਇਸ ਮਸ਼ਹੂਰ ਸਟਾਰ ਖਿਡਾਰੀ ਦੀ ਹੋਈ ਅਚਾਨਕ ਮੌਤ
Next Postਕੈਨੇਡਾ ਨਾ ਜਾਣ ਤੋਂ ਪ੍ਰੇਸ਼ਾਨ ਨੌਜਵਾਨ ਨੇ ਨਹਿਰ ਚ ਛਾਲ ਮਾਰ ਕੀਤੀ ਖ਼ੁਦਕੁਸ਼ੀ- ਅਗਲੇ ਦਿਨ ਘਰ ਪਹੁੰਚਿਆ ਵੀਜ਼ਾ