BREAKING NEWS
Search

ਚਲ ਰਹੇ ਵਿਆਹ ਚ ਅਚਾਨਕ ਸੇਹਰਾ ਸਜਾਉਣ ਲਗੇ ਹੋਈ ਲਾੜੇ ਦੀ ਮੌਤ, ਖੁਸ਼ੀਆਂ ਬਦਲੀਆਂ ਮਾਤਮ ਚ

ਆਈ ਤਾਜਾ ਵੱਡੀ ਖਬਰ 

ਵਿਆਹ ਦੇ ਮੌਕੇ ਤੇ ਜਿਥੇ ਪਰਵਾਰ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਹਿੰਦਾ। ਉਥੇ ਹੀ ਪਰਿਵਾਰ ਵੱਲੋਂ ਬਹੁਤ ਸਾਰੀਆਂ ਖੁਸ਼ੀਆਂ ਸਾਰੇ ਰਿਸ਼ਤੇਦਾਰਾਂ ਤੇ ਪਰਿਵਾਰਕ ਮੈਂਬਰਾਂ ਨਾਲ ਸਾਂਝੀਆਂ ਕੀਤੀਆ ਜਾਂਦੀਆਂ ਹਨ ਅਤੇ ਵਿਆਹ ਸਮਾਗਮਾਂ ਦੇ ਦੌਰਾਨ ਵੱਖ-ਵੱਖ ਰਸਮੋ ਰਿਵਾਜ ਵੀ ਕੀਤੇ ਜਾਂਦੇ ਹਨ। ਪਰ ਵਿਆਹ ਸਮਾਗਮਾਂ ਦੇ ਦੌਰਾਨ ਵਾਪਰਨ ਵਾਲੀਆਂ ਕੁਝ ਘਟਨਾਵਾਂ ਦੇ ਚਲਦਿਆਂ ਹੋਇਆਂ ਜਿੱਥੇ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ ਉਥੇ ਹੀ ਪਰਿਵਾਰ ਦੀਆਂ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਜਾਂਦੀਆਂ ਹਨ ਅਤੇ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਮਾਪਿਆਂ ਵੱਲੋਂ ਜਿੱਥੇ ਆਪਣੇ ਬੱਚਿਆਂ ਦੇ ਵਿਆਹ ਨੂੰ ਲੈ ਕੇ ਅਨੇਕਾਂ ਸੁਪਨੇ ਵੇਖੇ ਜਾਂਦੇ ਹਨ ਅਤੇ ਵਿਆਹ ਵਾਲੇ ਦਿਨ ਬੱਚਿਆਂ ਨਾਲ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਮਾਪਿਆਂ ਨੂੰ ਤੋੜ ਕੇ ਰੱਖ ਦਿੰਦੀਆਂ ਹਨ।

ਹੁਣ ਇਥੇ ਚੱਲ ਰਹੇ ਵਿਆਹ ਸਮਾਗਮ ਦੌਰਾਨ ਸਹਿਰਾ ਸਜਾਉਣ ਦੇ ਸਮੇਂ ਲਾੜੇ ਦੀ ਅਚਾਨਕ ਮੌਤ ਹੋਣ ਨਾਲ ਖੁਸ਼ੀਆਂ ਗਮ ਵਿੱਚ ਬਦਲ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਉੱਤਰ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਲਾੜੇ ਦੀ ਉਸ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਦੋਂ ਨੌਜਵਾਨ ਦੇ ਵਿਆਹ ਸਮਾਗਮ ਦੇ ਦੌਰਾਨ ਸਹਿਰਾ ਸਜਾਉਣ ਦੀ ਰਸਮ ਕੀਤੀ ਜਾ ਰਹੀ ਸੀ।

ਉੱਤਰ ਪ੍ਰਦੇਸ਼ ਦੇ ਬਹਿਰਾਇਚ ਵਿੱਚ ਜਰਵਲ ਰੋਡ ਥਾਣਾ ਇਲਾਕੇ ਵਿੱਚ ਇੱਕ ਪਰਿਵਾਰ ਵਿੱਚ ਜਿੱਥੇ 21 ਸਾਲਾ ਨੌਜਵਾਨ ਰਾਜ ਕਮਲ ਦਾ 29 ਮਈ ਸੋਮਵਾਰ ਨੂੰ ਵਿਆਹ ਤੈਅ ਕੀਤਾ ਗਿਆ ਸੀ। ਉਥੇ ਹੀ ਪਰਿਵਾਰ ਵੱਲੋਂ ਵਿਆਹ ਦੀਆਂ ਰਸਮਾਂ ਕੀਤੀਆਂ ਜਾ ਰਹੀਆਂ ਸਨ ਅਤੇ ਸਾਰਿਆਂ ਵੱਲੋਂ ਬਰਾਤ ਵਿੱਚ ਜਾਣ ਦੀ ਤਿਆਰੀ ਚੱਲ ਰਹੀ ਸੀ।

ਜਿਸ ਸਮੇਂ ਇਨ੍ਹਾਂ ਰਸਮਾਂ ਦੇ ਦੌਰਾਨ ਲਾੜੇ ਨੂੰ ਸਿਹਰਾ ਬੰਨਣ ਦੀ ਰਸਮ ਕੀਤੀ ਜਾ ਰਹੀ ਸੀ ਤਾਂ ਉਸ ਸਮੇਂ ਅਚਾਨਕ ਹੀ ਲਾੜੇ ਦੀ ਤਬੀਅਤ ਖਰਾਬ ਹੋ ਗਈ ਅਤੇ ਬੇਹੋਸ਼ ਹੋ ਗਿਆ ਅਤੇ ਹੇਠਾਂ ਜ਼ਮੀਨ ਤੇ ਡਿੱਗ ਪਿਆ। ਜਿਸ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਤੁਰੰਤ ਹੀ ਨਜ਼ਦੀਕ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਲਿਜਾਇਆ ਗਿਆ। ਜਿੱਥੇ ਉਸ ਨੌਜਵਾਨ ਨੂੰ ਹਸਪਤਾਲ ਦੇ ਸਟਾਫ਼ ਵੱਲੋਂ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਇਸ ਘਟਨਾ ਕਾਰਨ ਪਰਿਵਾਰ ਦੀਆਂ ਖੁਸ਼ੀਆਂ ਗ਼ਮ ਵਿਚ ਤਬਦੀਲ ਹੋ ਗਈਆਂ ,ਡਾਕਟਰਾਂ ਨੇ ਦੱਸਿਆ ਕਿ ਨੌਜਵਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ।



error: Content is protected !!