=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਚਲ ਰਹੇ ਸਤਸੰਗ ਚ ਅਚਾਨਕ ਵਾਪਰਿਆ ਦਰਦਨਾਕ ਹਾਦਸਾ , ਬੱਚਿਆਂ ਸਮੇਤ 122 ਲੋਕਾਂ ਦੀ ਹੋਈ ਮੌਤ

ਆਈ ਤਾਜਾ ਵੱਡੀ ਖਬਰ 

ਕਈ ਵਾਰ ਅਜਿਹੇ ਹਾਦਸੇ ਵਾਪਰ ਜਾਂਦੇ ਹਨ, ਜਿਨਾਂ ਨੂੰ ਦੇਖਣ ਤੋਂ ਬਾਅਦ ਮਨੁੱਖ ਦੇ ਪੈਰਾਂ ਹੇਠੋਂ ਜਮੀਨ ਨਿਕਲ ਜਾਂਦੀ ਹੈ। ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਚੱਲ ਰਹੇ ਸਤਸੰਗ ਵਿੱਚ ਅਚਾਨਕ ਵੱਡਾ ਹਾਦਸਾ ਵਾਪਰ ਗਿਆ l ਜਿਸ ਦੌਰਾਨ 122 ਲੋਕਾਂ ਦੀ ਮੌਤ ਹੋ ਗਈ l ਜਿਸ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਤੇ ਬੱਚੇ ਵੀ ਸ਼ਾਮਿਲ ਹਨ। ਮਾਮਲਾ ਉੱਤਰ ਪ੍ਰਦੇਸ਼ ਦੇ ਹਾਥਰਸ ਤੋਂ ਸਾਹਮਣੇ ਆਇਆ, ਜਿਸ ਵਿਚ ਇੱਕ ਵੱਡਾ ਹਾਦਸਾ ਵਾਪਰ ਗਿਆ । ਉਥੇ ਹੀ ਇਸ ਸਤਿਸੰਗ ਦੌਰਾਨ ਭਾਜੜ ਮਚ ਗਈ, ਚਾਰੇ ਪਾਸੇ ਚੀਕ ਚਿਹਾੜਾ ਪੈ ਗਿਆ l ਲੋਕ ਆਪਣੀਆਂ ਜਾਨਾਂ ਬਚਾਉਣ ਦੇ ਲਈ ਇਧਰ ਉਧਰ ਭੱਜਣ ਲੱਗੇ, ਪਰ ਇਸ ਦੌਰਾਨ ਕਈ ਬੇਗੁਨਾਹ ਲੋਕਾਂ ਦੀਆਂ ਜਾਨਾਂ ਚਲੀਆਂ ਗਈਆਂ l

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਹਾਥਰਸ ਦੇ ਪਿੰਡ ਫੁੱਲਰਾਈ ‘ਚ ਆਯੋਜਿਤ ਭੋਲੇ ਬਾਬਾ ਦੇ ਸਤਿਸੰਗ ‘ਚ ਇਹ ਵੱਡਾ ਹਾਦਸਾ ਵਾਪਰਿਆ, ਇਸ ਹਾਦਸੇ ‘ਚ 122 ਲੋਕਾਂ ਦੀ ਮੌਤ ਹੋ ਗਈ l ਮਰਨ ਵਾਲਿਆਂ ਵਿਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਸ਼ਾਮਲ ਹਨ। ਇਸ ਤੋਂ ਇਲਾਵਾ ਇਸ ਹਾਦਸੇ ‘ਚ 100 ਤੋਂ ਵੱਧ ਸ਼ਰਧਾਲੂ ਜ਼ਖ਼ਮੀ ਵੀ ਹੋਏ ਹਨ, ਜਿਨਾਂ ਨੂੰ ਇਲਾਜ ਦੇ ਲਈ ਮੌਕੇ ਤੇ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਜਿਨਾਂ ਵਿੱਚੋਂ ਕਈਆਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ ਤੇ ਕਈਆਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ l

ਜਿਸ ਦੇ ਚਲਦੇ ਆਖਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਆਉਣ ਵਾਲੇ ਸਮੇਂ ਦੇ ਵਿੱਚ ਵੱਧ ਸਕਦੀ ਹੈ । ਉਧਰ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ । ਜਾਣਕਾਰੀ ਮੁਤਾਬਕ ਜ਼ਖਮੀਆਂ ਨੂੰ ਬੱਸ-ਟੈਂਟਾਂ ‘ਚ ਲੱਦ ਕੇ ਜ਼ਿਲਾ ਹਸਪਤਾਲ ਲਿਜਾਇਆ ਗਿਆ।

ਜ਼ਿਲ੍ਹਾ ਮੈਜਿਸਟ੍ਰੇਟ ਅਤੇ ਐਸ.ਪੀ ਮੌਕੇ ‘ਤੇ ਪਹੁੰਚ ਗਏ ਹਨ। ਇਸ ਤੋਂ ਇਲਾਵਾ ਕਈ ਥਾਣਿਆਂ ਦੀ ਫੋਰਸ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ l ਜਿਨਾਂ ਵੱਲੋਂ ਮੌਕੇ ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕੀਤੇ ਗਏ l ਸੋ ਇਸ ਮੰਦਭਾਗੀ ਘਟਨਾ ਦੇ ਵਾਪਰਨ ਦੇਸ਼ ਭਰ ਦੇ ਵਿੱਚ ਨਾਮੋਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ l ਵੱਖੋ ਵੱਖਰੇ ਸਿਆਸੀ ਲੀਡਰਾਂ ਦੇ ਵੱਲੋਂ ਵੀ ਇਸ ਦੁੱਖਦਾਇਕ ਘਟਨਾ ਦੇ ਉੱਪਰ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।




error: Content is protected !!