BREAKING NEWS
Search

ਚਾਵਾਂ ਨਾਲ ਕਨੇਡਾ ਪੜਾਈ ਕਰਨ ਗਈ ਪੰਜਾਬੀ ਕੁੜੀ ਨੂੰ ਘਰ ਦੇ ਅੰਦਰ ਮਿਲੀ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀ ਨੌਜਵਾਨ ਪੀੜ੍ਹੀ ਵੱਲੋਂ ਜਿਥੇ ਪੰਜਾਬ ਵਿੱਚ ਬੇਰੁਜ਼ਗਾਰੀ ਅਤੇ ਨਸ਼ਿਆਂ ਦੀ ਦਲਦਲ ਨੂੰ ਵੇਖਦੇ ਹੋਏ ਵਿਦੇਸ਼ਾਂ ਦਾ ਰੁੱਖ ਕੀਤਾ ਜਾਂਦਾ ਹੈ ਉਥੇ ਹੀ ਮਾਪਿਆਂ ਵੱਲੋਂ ਵੀ ਆਪਣੀ ਜ਼ਿੰਦਗੀ ਦੀ ਜਮਾਪੁੰਜੀ ਲਗਾ ਕੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਬੇਹਤਰ ਬਣਾਉਣ ਵਾਸਤੇ ਉਨ੍ਹਾਂ ਨੂੰ ਵਿਦੇਸ਼ ਭੇਜ ਦਿੱਤਾ ਜਾਂਦਾ ਹੈ। ਜਿਥੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਉਨ੍ਹਾਂ ਦੇ ਬਿਹਤਰ ਭਵਿੱਖ ਲਈ ਵਿਦੇਸ਼ ਭੇਜਿਆ ਜਾਂਦਾ ਹੈ ਉਥੇ ਹੀ ਉਨ੍ਹਾਂ ਬੱਚਿਆਂ ਦੇ ਨਾਲ ਵਿਦੇਸ਼ ਦੀ ਧਰਤੀ ਤੇ ਬਹੁਤ ਸਾਰੇ ਹਾਦਸਿਆਂ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ, ਜੋ ਸਾਰੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਜਿੱਥੇ ਇਨ੍ਹਾਂ ਵਿਦਿਆਰਥੀਆਂ ਵੱਲੋਂ ਆਪਣੀ ਪੜ੍ਹਾਈ ਦੇ ਨਾਲ-ਨਾਲ ਕੰਮਕਾਰ ਕੀਤੇ ਜਾਂਦੇ ਹਨ ਅਤੇ ਸਖ਼ਤ ਮਿਹਨਤ ਮਜ਼ਦੂਰੀ ਕਰਕੇ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਜਾਂਦਾ ਹੈ ਜਿਸ ਨਾਲ ਪਰਿਵਾਰ ਦਾ ਮਾਣ ਵੀ ਵਧ ਜਾਂਦਾ ਹੈ। ਉੱਥੇ ਹੀ ਬੀਤੇ 2 ਸਾਲਾਂ ਤੋਂ ਕੈਨੇਡਾ ਦੀ ਧਰਤੀ ਤੇ ਬਹੁਤ ਸਾਰੇ ਅੰਤਰਰਾਸ਼ਟਰੀ ਵਿਦਿਆਰਥੀ ਕਈ ਹਾਦਸਿਆਂ ਦੇ ਸ਼ਿਕਾਰ ਹੋਏ ਹਨ। ਹੁਣ ਚਾਵਾਂ ਨਾਲ ਕੈਨੇਡਾ ਪੜ੍ਹਾਈ ਕਰਨ ਗਈ ਪੰਜਾਬੀ ਕੁੜੀ ਦੀ ਘਰ ਦੇ ਅੰਦਰ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਨਾਲ ਜੁੜੀ ਹੋਈ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕੈਨੇਡਾ ਦੇ ਉਨਟਾਰੀਓ ਤੋਂ ਸਾਹਮਣੇ ਆਇਆ ਹੈ,ਜਿੱਥੇ ਇੱਕ ਅੰਤਰ-ਰਾਸ਼ਟਰੀ ਵਿਦਿਆਰਥਣ ਜਸਮੀਤ ਕੌਰ 24 ਸਾਲਾਂ ਦੀ 15 ਅਪ੍ਰੈਲ ਦੀ ਰਾਤ ਨੂੰ ਘਰ ਵਿੱਚ ਹੀ ਮੌਤ ਹੋ ਗਈ ਸੀ। ਜਸਮੀਤ ਕੌਰ ਦੀ ਮੌਤ ਦਾ ਉਸ ਸਮੇਂ ਪਤਾ ਲੱਗਾ ਜਦੋਂ ਉਸ ਨੂੰ ਘਰ ਦੇ ਵਿੱਚ ਮ੍ਰਿਤਕ ਦੇਖਿਆ ਗਿਆ। ਮ੍ਰਿਤਕ ਜਸਬੀਰ ਕੌਰ ਜਿੱਥੇ ਭਾਰਤ ਵਿਚ ਦਿੱਲੀ ਤੋਂ ਰਹਿਣ ਵਾਲੀ ਸੀ ਉੱਥੇ ਹੀ 24 ਸਾਲਾਂ ਦੀ ਅੰਤਰਰਾਸ਼ਟਰੀ ਵਿਦਿਆਰਥੀ ਭਾਰਤ ਤੋਂ 2020 ਵਿੱਚ ਪੜ੍ਹਾਈ ਕਰਨ ਦੇ ਮਕਸਦ ਨਾਲ ਕੈਨੇਡਾ ਗਈ ਸੀ। ਜਿੱਥੇ ਇਸ ਲੜਕੀ ਦੀ ਮੌਤ ਨੇ ਪੰਜਾਬੀ ਕਮਿਊਨਿਟੀ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਦੱਸਿਆ ਗਿਆ ਹੈ ਕਿ ਇਹ ਵਿਦਿਆਰਥਣ ਟਰਾਂਟੋ ਦੇ ਜਾਰਜ ਬਰਾਊਨ ਕਾਲਜ ਵਿਖੇ ਪੜ੍ਹਾਈ ਕਰ ਰਹੀ ਸੀ।

ਇਸ ਲੜਕੀ ਦੀ ਪੜ੍ਹਾਈ ਇਸ ਮਹੀਨੇ ਦੇ ਅੰਤ ਵਿੱਚ ਪੂਰੀ ਹੋਣ ਵਾਲੀ ਸੀ, ਪਰ ਉਸ ਤੋਂ ਪਹਿਲਾਂ ਹੀ ਇਹ ਮੰਦਭਾਗਾ ਹਾਦਸਾ ਵਾਪਰ ਗਿਆ ਹੈ ਅਤੇ ਇਸ ਲੜਕੀ ਦੀ ਮੌਤ ਦੇ ਕਾਰਨਾਂ ਬਾਰੇ ਅਜੇ ਕੋਈ ਵੀ ਸਪੱਸ਼ਟ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ। ਇਸ ਤਰ੍ਹਾਂ ਹੀ ਇੱਕ 20 ਸਾਲਾ ਦੇ ਪੰਜਾਬੀ ਨੌਜਵਾਨ ਦਿਲਜਾਨ ਸਿੰਘ ਦੀ ਮੌਤ ਵੀ ਬੀਤੇ ਕੱਲ੍ਹ ਹੀ ਹੋਈ ਹੈ।



error: Content is protected !!