ਆਈ ਤਾਜਾ ਵੱਡੀ ਖਬਰ

ਬਹੁਤ ਸਾਰੇ ਨੌਜਵਾਨ ਲੜਕੇ ਲੜਕੀਆਂ ਆਪਣੇ ਪਰਿਵਾਰ ਦੀ ਆਰਥਿਕ ਤੰਗੀ ਦੇ ਕਾਰਨ ਵਿਦੇਸ਼ਾਂ ਵੱਲ ਰੁਖ਼ ਕਰਦੇ ਹਨ , ਵਿਦੇਸ਼ੀ ਧਰਤੀ ਤੇ ਜਾ ਕੇ ਨੌਜਵਾਨ ਲੜਕੇ ਲੜਕੀਆਂ ਦਿਨ ਰਾਤ ਮਿਹਨਤ ਮਜ਼ਦੂਰੀ ਕਰਦੇ ਹਨ । ਪਰ ਕਈ ਵਾਰ ਮਿਹਨਤ ਮਜ਼ਦੂਰੀ ਕਰਦੇ ਹੋਏ ਇਨ੍ਹਾਂ ਨਾਲ ਕੁਝ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜੋ ਪਿੱਛੇ ਪੰਜਾਬ ਰਹਿੰਦੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ । ਅਜਿਹਾ ਹੀ ਦਿਲ ਨੂੰ ਝਿੰਜੋੜ ਕੇ ਰੱਖ ਦੇਣ ਵਾਲਾ ਮਾਮਲਾ ਪੰਜਾਬੀਆਂ ਦੇ ਗੜ੍ਹ ਕੈਨੇਡਾ ਤੋਂ ਸਾਹਮਣੇ ਆਇਆ ਹੈ । ਜਿੱਥੇ ਭਾਰਤੀ ਮੂਲ ਦੇ ਨਾਲ ਸਬੰਧ ਰੱਖਣ ਵਾਲੀ ਵਿਦਿਆਰਥਣ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਮ੍ਰਿਤਕ ਦੀ ਪਛਾਣ ਅੰਡਲ ਗੋਵਿਨੀ ਰਾਜੇਂਦਰ ਪ੍ਰਸਾਦ ਵਜੋਂ ਹੋਈ ਹੈ । ਜਿਨ੍ਹਾਂ ਦੀ ਉਮਰ ਤਕਰੀਬਨ ਛੱਤੀ ਸਾਲਾ ਦੱਸੀ ਜਾ ਰਹੀ ਹੈ। ਮ੍ਰਿਤਕ ਲੜਕੀ ਭਾਰਤ ਸਿੱਧੇ ਤੋਂ ਅੰਤਰਰਾਸ਼ਟਰੀ ਵਿਦਿਆਰਥਣ ਸੀ ਜੋ ਕਿ ਕੈਨੇਡਾ ਦੇ ਵਿੱਚ ਆਪਣੀ ਅੱਗੇ ਦੀ ਪੜ੍ਹਾਈ ਕਰ ਰਹੀ ਸੀ ।

ਇਸ ਬਾਬਤ ਜਾਣਕਾਰੀ ਦਿੰਦਿਆਂ ਹੋਇਆ ਪੁਲੀਸ ਨੇ ਦੱਸਿਆ ਕਿ ਬੀਤੇ ਦਿਨੀਂ ਲੜਕੀ ਸੜਕ ਤੇ ਪੈਦਲ ਜਾ ਰਹੀ ਸੀ ਕਿ ਉਸੇ ਦੌਰਾਨ ਇਕ ਪਿਕਅੱਪ ਟਰੱਕ ਚਾਲਕ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਜਿਸ ਦੇ ਚਲਦੇ ਲੜਕੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ । ਮੌਕੇ ਤੇ ਲੋਕਾਂ ਦੇ ਵੱਲੋਂ ਉਸ ਲੜਕੀ ਨੂੰ ਹਸਪਤਾਲ ਪਹੁੰਚਾਇਆ ਗਿਆ । ਜਿੱਥੇ ਲੜਕੀ ਆਪਣੇ ਜ਼ਖ਼ਮਾਂ ਦੀ ਦਰਦ ਨਾ ਸਹਾਰ ਪਾਈ ਤੇ ਦਰਦ ਕਾਰਨ ਉਸਦੀ ਮੌਤ ਹੋ ਗਈ । ਜਿਸ ਦੇ ਚੱਲਦੇ ਹੁਣ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਤੇ ਇਸ ਮੰਦਭਾਗੀ ਘਟਨਾ ਦੇ ਵਾਪਰਨ ਤੋਂ ਬਾਅਦ ਲੜਕੀ ਦੇ ਪਰਿਵਾਰ ਚ ਸੋਗ ਦੀ ਲਹਿਰ ਹੈ ।

ਜ਼ਿਕਰਯੋਗ ਹੈ ਕਿ ਅਜਿਹੇ ਬਹੁਤ ਸਾਰੇ ਨੌਜਵਾਨ ਲੜਕੇ ਲੜਕੀਆਂ ਵਿਦੇਸ਼ੀ ਧਰਤੀ ਤੇ ਆਪਣੇ ਪਰਿਵਾਰ ਅਤੇ ਆਪਣਾ ਭਵਿੱਖ ਸੰਵਾਰਨ ਲਈ ਜਾਂਦੇ ਹਨ । ਪਰ ਕਈ ਵਾਰ ਉਨ੍ਹਾਂ ਦੇ ਨਾਲ ਉੱਥੇ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜੋ ਉਨ੍ਹਾਂ ਦੇ ਪਰਿਵਾਰ ਸਮੇਤ ਪੂਰੇ ਪੰਜਾਬ ਭਰ ਨੂੰ ਝੰਜੋਡ਼ ਕੇ ਰੱਖ ਦਿੰਦੀਆਂ ਹਨ ।


ਤਾਜਾ ਜਾਣਕਾਰੀ
ਚਾਵਾਂ ਨਾਲ ਕਨੇਡਾ ਸਟੱਡੀ ਕਰਨ ਗਈ ਕੁੜੀ ਨੂੰ ਮਿਲੀ ਇਸ ਤਰਾਂ ਦਰਦਨਾਕ ਮੌਤ – ਤਾਜਾ ਵੱਡੀ ਖਬਰ
ByadminFebruary 20, 2022Comments Off on ਚਾਵਾਂ ਨਾਲ ਕਨੇਡਾ ਸਟੱਡੀ ਕਰਨ ਗਈ ਕੁੜੀ ਨੂੰ ਮਿਲੀ ਇਸ ਤਰਾਂ ਦਰਦਨਾਕ ਮੌਤ – ਤਾਜਾ ਵੱਡੀ ਖਬਰ
Previous PostWHO ਵਲੋਂ ਕੋਰੋਨਾ ਬਾਰੇ ਹੁਣ ਆਈ ਇਹ ਵੱਡੀ ਖਬਰ – ਖ਼ਤਰਾ ਅਜੇ ਟਲਿਆ ਨਹੀਂ
Next Postਕਨੇਡਾ ਚ ਇਥੇ ਪਈ ਕੁਦਰਤੀ ਆਫ਼ਤ ਸੈਕੜੇ ਪ੍ਰੀਵਾਰਾਂ ਨੂੰ ਬਚਾਇਆ ਗਿਆ