=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਚਾਵਾਂ ਨਾਲ ਜੋੜਾ ਕੈਨੇਡਾ ਗਿਆ ਸੀ ਬੱਚਿਆਂ ਨੂੰ ਮਿਲਣ , ਵਾਪਰ ਗਿਆ ਮੰਦਭਾਗਾ ਭਾਣਾ

ਆਈ ਤਾਜਾ ਵੱਡੀ ਖਬਰ 

ਪੰਜਾਬ ਤੋਂ ਹਰ ਸਾਲ ਵੱਡੀ ਗਿਣਤੀ ਦੇ ਵਿੱਚ ਪੰਜਾਬੀ ਨੌਜਵਾਨ ਲੜਕੇ ਲੜਕੀਆਂ ਸੁਨਹਿਰੀ ਭਵਿੱਖ ਦੀ ਤਲਾਸ਼ ਵਿੱਚ ਵਿਦੇਸ਼ਾਂ ਵਿੱਚ ਜਾਂਦੇ ਹਨ, ਜਿਸ ਕਾਰਨ ਉਨਾਂ ਦੇ ਮਾਪੇ ਉਨਾਂ ਨੂੰ ਲੈ ਕੇ ਕਾਫੀ ਪਰੇਸ਼ਾਨ ਰਹਿੰਦੇ ਹਨ l ਪਰ ਜਦੋਂ ਬੱਚੇ ਵਿਦੇਸ਼ਾਂ ਚ ਸੈਟਲ ਹੋ ਜਾਂਦੇ ਹਨ ਤਾਂ ਮਾਪੇ ਜਰੂਰ ਆਪਣੇ ਬੱਚਿਆਂ ਨੂੰ ਵਿਦੇਸ਼ ਮਿਲਣ ਲਈ ਪੁਜਦੇ ਹਨ l ਇਸੇ ਵਿਚਾਲੇ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ ਜਿੱਥੇ ਆਪਣੇ ਬੱਚਿਆਂ ਨੂੰ ਵਿਦੇਸ਼ ਮਿਲਣ ਪਹੁੰਚੇ ਜੋੜੇ ਨਾਲ ਅਜਿਹੀ ਮੰਦਭਾਗੀ ਘਟਨਾ ਵਾਪਰੀ ਕੀ ਇਸ ਜੋੜੇ ਦੀ ਮੌਕੇ ਤੇ ਹੀ ਮੌਤ ਹੋ ਗਈ l

ਦੱਸਦਿਆ ਕਿ ਇਕ ਘਰ ਵਿਚ ਹੋਈ ਗੋਲੀਬਾਰੀ ਵਿਚ ਉਕਤ ਪੰਜਾਬੀ ਜੋੜਾ ਮਾਰਿਆ ਗਿਆ। ਇਹ ਜੋੜਾ ਕੈਲੇਡਨ ਵਿਖੇ ਆਪਣੇ ਪੁੱਤਰ ਨੂੰ ਮਿਲਣ ਲਈ ਆਇਆ ਹੋਇਆ ਸੀ।ਮਿਲੀ ਜਾਣਕਾਰੀ ਮੁਤਾਬਕ ਅਤੇ ਕੈਲੇਡਨ ਅਤੇ ਬਰੈਂਪਟਨ ਦੀ ਸਰਹੱਦ ‘ਤੇ ਬਣੇ ਕਿਰਾਏ ਦੇ ਮਕਾਨ ‘ਚ 20 ਨਵੰਬਰ ਨੂੰ ਜੋੜੇ ਨੂੰ ਮਾਰਿਆ ਗਿਆ।

ਉਨ੍ਹਾਂ ਦੇ ਪੁੱਤਰ ਨੇ ਹੁਣ ਆਪਣੇ ਪਰਿਵਾਰ ਲਈ ਨਿਆਂ ਦੀ ਮੰਗ ਕੀਤੀ ਹੈ। ਘਟਨਾ ਸਥਾਨ ‘ਤੇ 57 ਸਾਲਾ ਜਗਤਾਰ ਸਿੰਘ ਦੀ ਮੌਤ ਹੋ ਗਈ। ਜਦਕਿ ਉਸ ਦੀ ਪਤਨੀ ਹਰਭਜਨ ਕੌਰ ਜਿਹੜੀ ਮੌਕੇ ਤੇ ਜ਼ਖਮੀ ਹੋ ਗਈ ਸੀ l ਜਿਸ ਤੋਂ ਬਾਅਦ ਉਸਨੂੰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਉਥੇ ਕਈ ਦਿਨਾਂ ਬਾਅਦ ਹਸਪਤਾਲ ਵਿੱਚ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਇਕ ਹੋਰ ਔਰਤ ਅਜੇ ਵੀ ਗੰਭੀਰ ਜ਼ਖਮਾਂ ਨਾਲ ਹਸਪਤਾਲ ਵਿਚ ਹੈ।

ਪੁੱਤਰ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ‘ਤੇ ਕਿਹਾ ਕਿ ਜਦੋਂ ਗੋਲੀਬਾਰੀ ਹੋਈ ਤਾਂ ਉਹ ਕੰਮ ‘ਤੇ ਸੀ। ਉਸਨੇ ਕਿਹਾ ਕਿ ਉਸਦੇ ਪਰਿਵਾਰ ਦੇ ਮੈਂਬਰਾਂ ਨੂੰ ਕਈ ਵਾਰ ਗੋਲੀਆਂ ਮਾਰੀਆਂ ਗਈਆਂ, ਉਸਦੀ ਮਾਂ ਨੂੰ 20 ਤੋਂ ਵੱਧ ਅਤੇ ਉਸਦੀ ਭੈਣ ਨੂੰ 10 ਤੋਂ ਵੱਧ ਗੋਲੀਆਂ ਲੱਗੀਆਂ। ਉੱਥੇ ਹੀ ਇਸ ਘਟਨਾ ਤੋਂ ਬਾਅਦ ਜਿੱਥੇ ਪਰਿਵਾਰ ਦੇ ਵਿੱਚ ਮਾਤਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਉਥੇ ਹੀ ਪੀੜਤ ਪਰਿਵਾਰ ਵੱਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਵੀ ਮੰਗ ਕੀਤੀ ਜਾ ਰਹੀ ਹੈ l ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।




error: Content is protected !!