ਆਈ ਤਾਜ਼ਾ ਵੱਡੀ ਖਬਰ

ਫ਼ਿਲਮੀ ਖੇਤਰ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਫਿਲਮੀ ਜਗਤ ਵਿਚ ਬਹੁਤ ਸਾਰੀਆਂ ਫਿਲਮਾਂ ਸਦਕਾ ਅਜਿਹੀ ਦੇਣ ਦਿੱਤੀ ਗਈ ਹੈ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਬਹੁਤ ਸਾਰੀਆਂ ਫ਼ਿਲਮੀ ਹਸਤੀਆਂ ਵੱਲੋਂ ਜਿਥੇ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ, ਉਥੇ ਹੀ ਕਰੋਨਾ ਦੇ ਦੌਰ ਵਿੱਚ ਵੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਲੋਕਾਂ ਦੀ ਅੱਗੇ ਆ ਕੇ ਮਦਦ ਕੀਤੀ ਗਈ। ਪਰ ਫਿਲਮੀ ਖੇਤਰ ਦੀਆਂ ਬਹੁਤ ਸਾਰੀਆਂ ਅਜਿਹੀਆਂ ਨਾਮੀ-ਗਰਾਮੀ ਹਸਤੀਆਂ ਹਨ ਜੋ ਕਿਸੇ ਨਾ ਕਿਸੇ ਅਜਿਹੀ ਘਟਨਾ ਨੂੰ ਲੈ ਕੇ ਚਰਚਾ ਵਿੱਚ ਆ ਜਾਂਦੀਆਂ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ।

ਅਜਿਹੀਆਂ ਸਖਸ਼ੀਅਤਾਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਚਰਚਾ ਦਾ ਵਿਸ਼ਾ ਬਣ ਜਾਂਦੀਆਂ ਹਨ। ਹੁਣ ਮਸ਼ਹੂਰ ਬਾਲੀਵੁੱਡ ਅਦਾਕਾਰਾ ਲਈ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਬਾਲੀਵੁੱਡ ਵਿੱਚ ਖਲਬਲੀ ਮੱਚ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮੀ ਅਦਾਕਾਰਾ ਲੀਨਾ ਮਾਰਿਆ ਪਾਲ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਅਦਾਲਤ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ। ਉਥੇ ਹੀ ਉਨ੍ਹਾਂ ਦੇ ਪਤੀ ਨੂੰ ਵੀ ਹਿਰਾਸਤ ਵਿੱਚ ਰੱਖਿਆ ਗਿਆ ਹੈ। ਜਿਸ ਵਿਚ 11 ਦਿਨ ਦਾ ਵਾਧਾ ਵੀ ਕੀਤਾ ਗਿਆ ਹੈ।

ਇਸ ਅਦਾਕਾਰਾ ਦੇ ਪਤੀ ਅਤੇ 21 ਮਾਮਲੇ ਦੇ ਦੋਸ਼ੀ ਚੰਦਰਸ਼ੇਖਰ ਨੂੰ ਵੀ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਹਿਰਾਸਤ ਵਿਚ ਲਿਆ ਗਿਆ ਸੀ। ਇਸ ਜੋੜੇ ਵੱਲੋਂ ਸਾਬਕਾ ਪ੍ਰਮੋਟਰ ਸ਼ਿਵਿੰਦਰ ਮੋਹਨ ਸਿੰਘ ਦੀ ਪਤਨੀ ਅਦਿਤੀ ਸਿੰਘ ਨਾਲ ਕਥਿਤ ਤੌਰ ਤੇ 200 ਕਰੋੜ ਦੇ ਲੈਣ-ਦੇਣ ਨੂੰ ਲੈ ਕੇ ਧੋਖਾ ਕੀਤਾ ਗਿਆ ਹੈ। ਪਤੀ-ਪਤਨੀ ਨੂੰ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਹੋਰ ਵੀ ਪੁੱਛਗਿਛ ਕੀਤੀ ਜਾ ਰਹੀ ਹੈ।

ਉਥੇ ਹੀ ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜਿਥੇ ਇਨ੍ਹਾਂ ਦੋਹਾਂ ਪਤੀ ਪਤਨੀ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਦੀ ਹਿਰਾਸਤ ਦੀ ਸਮਾਂ ਸੀਮਾ ਨੂੰ ਵਧਾ ਦਿੱਤਾ ਗਿਆ ਹੈ ਉਥੇ ਹੀ ਲੋਕਾਂ ਨਾਲ ਪੈਸੇ ਨੂੰ ਲੈ ਕੇ ਕੀਤੇ ਗਏ ਅਪਰਾਧ ਸਬੰਧੀ ਵੀ ਜਾਣਕਾਰੀ ਲਈ ਜਾ ਰਹੀ ਹੈ। ਦੱਸਿਆ ਗਿਆ ਹੈ ਕਿ ਪਤੀ ਪਤਨੀ ਨੂੰ ਤਿੰਨ ਦਿਨ ਪਹਿਲਾਂ ਹੀ ਹਿਰਾਸਤ ਵਿਚ ਲਿਆ ਗਿਆ ਸੀ , 12 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਥੇ ਹੀ ਇਸ ਮਾਮਲੇ ਦੀ ਵਿਸ਼ੇਸ਼ ਜੱਜ ਪ੍ਰਵੀਨ ਸਿੰਘ ਵੱਲੋਂ ਇਹਨਾਂ ਦੋਹਾਂ ਦੀ ਹਿਰਾਸਤ ਵਿਚ 11 ਦਿਨ ਦਾ ਵਾਧਾ ਕੀਤਾ ਗਿਆ ਹੈ।


ਤਾਜਾ ਜਾਣਕਾਰੀ
ਚੋਟੀ ਦੀ ਮਸ਼ਹੂਰ ਬੋਲੀਵੁਡ ਅਦਾਕਾਰਾ ਲਈ ਆਈ ਇਹ ਵੱਡੀ ਮਾੜੀ ਖਬਰ – ਬੋਲੀਵੁਡ ਚ ਮਚੀ ਖਲਬਲੀ
ByadminOctober 14, 2021Comments Off on ਚੋਟੀ ਦੀ ਮਸ਼ਹੂਰ ਬੋਲੀਵੁਡ ਅਦਾਕਾਰਾ ਲਈ ਆਈ ਇਹ ਵੱਡੀ ਮਾੜੀ ਖਬਰ – ਬੋਲੀਵੁਡ ਚ ਮਚੀ ਖਲਬਲੀ
Previous Postਕਨੇਡਾ ਜਾਣ ਵਾਲਿਆਂ ਲਈ ਆਈ ਇਹ ਵੱਡੀ ਖਬਰ – ਹੋ ਗਿਆ ਇਹ ਤਾਜਾ ਵੱਡਾ ਐਲਾਨ
Next Postਵਾਪਰ ਗਿਆ ਭਿਆਨਕ ਕਾਂਡ 46 ਲੋਕਾਂ ਦੀ ਹੋਈ ਮੌਕੇ ਤੇ ਮੌਤ – ਅੱਗ ਨੇ ਮਚਾਈ ਭਾਰੀ ਤਬਾਹੀ ਬਚਾਅ ਕਾਰਜ ਜਾਰੀ
