=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਚੋਟੀ ਦੀ ਮਸ਼ਹੂਰ ਬੋਲੀਵੁਡ ਅਦਾਕਾਰਾ ਕਾਜੋਲ ਦੀ ਭੈਣ ਤਨੀਸ਼ਾ ਮੁਖਰਜੀ ਬਾਰੇ ਆਈ ਇਹ ਮਾੜੀ ਖਬਰ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਵੇਖਿਆ ਜਾ ਰਿਹਾ ਹੈ ਜਿੱਥੇ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕਈ ਦੇਸ਼ਾਂ ਵੱਲੋਂ ਆਪਣੀਆਂ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ ਵੀ ਵਧਾ ਦਿੱਤਾ ਗਿਆ ਹੈ। ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਅੰਦਰ ਜਿਥੇ ਪਹਿਲਾਂ ਇਸ ਕਰੋਨਾ ਦੀ ਮਾਰ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁਕੀ ਹੈ। ਉੱਥੇ ਹੀ ਦੱਖਣੀ ਅਫ਼ਰੀਕਾ ਵਿੱਚ ਪਾਏ ਗਏ ਨਵੇਂ ਵੇਰੀਏਂਟ ਨੂੰ ਵਧੇਰੇ ਖਤਰਨਾਕ ਦੱਸਿਆ ਗਿਆ ਹੈ। ਜਿਥੇ ਕਈ ਮਾਮਲੇ ਵਿਦੇਸ਼ਾਂ ਵਿੱਚ ਸਾਹਮਣੇ ਆ ਚੁੱਕੇ ਹਨ।

ਭਾਰਤ ਵਿੱਚ ਵੀ ਪਿਛਲੇ ਸਾਲ ਸ਼ੁਰੂ ਹੋਈ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਸਨ। ਭਾਰਤ ਵਿੱਚ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਸੀ। ਜਿੱਥੇ ਮੁੰਬਈ ਵਿੱਚ ਬਹੁਤ ਸਾਰੀਆਂ ਫਿਲਮੀ ਹਸਤੀਆਂ ਇਸ ਕਰੋਨਾ ਦਾ ਸ਼ਿਕਾਰ ਹੋ ਗਈਆਂ ਸਨ ਜਿਨ੍ਹਾਂ ਵੱਲੋਂ ਆਪਣੀ ਹਿੰਮਤ ਅਤੇ ਮਿਹਨਤ ਸਦਕਾ ਇਸ ਕਰੋਨਾ ਉਪਰ ਜਿੱਤ ਹਾਸਲ ਕੀਤੀ ਗਈ ਸੀ। ਹੁਣ ਮਸ਼ਹੂਰ ਬਾਲੀਵੁੱਡ ਅਦਾਕਾਰਾ ਕਾਜੋਲ ਦੀ ਭੈਣ ਤਨੀਸ਼ਾ ਮੁਖਰਜੀ ਬਾਰੇ ਵੀ ਇਹ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਫਿਲਮੀ ਅਦਾਕਾਰਾ ਕਾਜੋਲ ਦੀ ਭੈਣ ਤਾਨੀਸ਼ਾ ਮੁਖਰਜੀ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਜਾਣਕਾਰੀ ਸਾਹਮਣੇ ਆਈ ਹੈ। ਜਿਸ ਵੱਲੋਂ ਆਪਣੇ ਕਰੋਨਾ ਪੀੜਤ ਹੋਣ ਦੀ ਜਾਣਕਾਰੀ ਖੁਦ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ। ਜਿੱਥੇ ਉਨ੍ਹਾਂ ਵੱਲੋਂ ਇਹ ਜਾਣਕਾਰੀ ਇੰਸਟਾਗ੍ਰਾਮ ਤੇ ਸਾਂਝੀ ਕਰਦੇ ਹੋਏ ਦੱਸਿਆ ਗਿਆ ਹੈ ਕਿ ਮੈਂ ਕਰੋਨਾ ਦੀ ਚਪੇਟ ਵਿਚ ਆ ਗਈ ਹਾਂ, ਅਤੇ ਮੈਨੂੰ ਇਕਾਂਤਵਾਸ ਰਹਿਣ ਦੀ ਜ਼ਰੂਰਤ ਹੈ। ਉਥੇ ਹੀ ਉਨ੍ਹਾਂ ਵੱਲੋਂ ਆਪਣੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਨੂੰ ਵੀ ਆਪਣੇ ਸੁਰੱਖਿਆ ਬਾਰੇ ਅਗਾਹ ਕੀਤਾ ਗਿਆ।

ਤਨੀਸ਼ਾ ਮੁਖਰਜੀ ਵੱਲੋਂ ਕਰੋਨਾ ਪਾਜ਼ਟਿਵ ਦੀ ਜਾਣਕਾਰੀ ਆਪ ਹੀ ਦੇ ਦਿੱਤੀ ਗਈ ਹੈ ਤਾਂ ਜੋ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਲੋਕ ਅਪਣਾ ਬਚਾਅ ਕਰ ਸਕਣ। ਇਨ੍ਹਾਂ ਤੋਂ ਪਹਿਲਾਂ ਵੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਕਰੋਨਾ ਦੀ ਚਪੇਟ ਵਿਚ ਆ ਚੁੱਕੀਆਂ ਹਨ। ਜੋ ਬਿਲਕੁਲ ਤੰਦਰੁਸਤ ਹਨ। ਉੱਥੇ ਹੀ ਕਈ ਅਜਿਹੀਆਂ ਹਸਤੀਆਂ ਵੀ ਸ਼ਾਮਲ ਸਨ ਜੋ ਟੀਕਾਕਰਨ ਤੋਂ ਬਾਅਦ ਵੀ ਕਰੋਨਾ ਦੀ ਚਪੇਟ ਵਿਚ ਆਈਆਂ ਸਨ।




error: Content is protected !!