ਆਈ ਤਾਜ਼ਾ ਵੱਡੀ ਖਬਰ

ਇਸ ਦੁਨੀਆਂ ਤੋਂ ਜਾਣ ਵਾਲੀਆਂ ਵੱਖ ਵੱਖ ਸਖ਼ਸੀਅਤਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਵਿੱਚ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈ ਰਹੀ ਹੈ। ਪੰਜਾਬ ਦੀਆ ਵੱਖ ਵੱਖ ਖੇਤਰਾਂ ਦੀਆਂ ਇਨ੍ਹਾਂ ਸਖਸ਼ੀਅਤਾਂ ਦੇ ਅਚਾਨਕ ਇਸ ਤਰ੍ਹਾਂ ਦੁਨੀਆਂ ਤੋਂ ਤੁਰ ਜਾਣ ਦੀਆਂ ਖਬਰਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਜਿੱਥੇ ਕਰੋਨਾ ਦੀ ਲਪੇਟ ਵਿੱਚ ਆਉਣ ਕਾਰਨ ਵੀ ਪਹਿਲਾਂ ਬਹੁਤ ਸਾਰੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈਆ। ਉਥੇ ਹੀ ਵੱਖ-ਵੱਖ ਬਿਮਾਰੀਆਂ ਅਤੇ ਸੜਕ ਹਾਦਸਿਆਂ ਤੇ ਅਚਾਨਕ ਸਾਹਮਣੇ ਆਉਣ ਵਾਲੀਆਂ ਦੁਰਘਟਨਾਵਾਂ ਦੇ ਕਾਰਨ ਵੀ ਬਹੁਤ ਸਾਰੀਆਂ ਹਸਤੀਆਂ ਇਹਨਾਂ ਦਾ ਸ਼ਿਕਾਰ ਹੋਈਆਂ ਹਨ। ਹੁਣ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਬਲਵਿੰਦਰ ਸਫ਼ਰੀ ਦਾ ਹੋਇਆ ਦੇਹਾਂਤ, ਪਿਛਲੇ ਲੰਮੇ ਸਮੇ ਤੋਂ ਸੀ ਹਸਪਤਾਲ ਚ ਦਾਖਿਲ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਪੰਜਾਬੀ ਗਾਇਕ ਬਲਵਿੰਦਰ ਸਫਰੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਸਭ ਦੇ ਸਾਹਮਣੇ ਆਉਂਦੇ ਹੀ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਜਾਣਕਾਰੀ ਪ੍ਰਾਪਤ ਹੋਈ ਹੈ ਕਿ ਪੰਜਾਬੀ ਗਾਇਕ ਬਲਵਿੰਦਰ ਸਫਰੀ ਪਿਛਲੇ ਕਾਫੀ ਲੰਮੇ ਸਮੇ ਤੋਂ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਸਨ। ਜਿੱਥੇ ਉਨ੍ਹਾਂ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ ਹੋਇਆਂ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਸੀ ਜਿੱਥੇ ਉਹ ਕਾਫੀ ਲੰਮੇ ਸਮੇਂ ਤੋਂ ਜ਼ੇਰੇ ਇਲਾਜ ਸਨ। ਉਥੇ ਹੀ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ।

ਵੱਖ ਵੱਖ ਸੰਗੀਤਕ ਹਸਤੀਆਂ ਵੱਲੋਂ ਉਨ੍ਹਾਂ ਦੇ ਦੇਹਾਂਤ ਉੱਪਰ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਮੌਤ ਨੂੰ ਸੰਗੀਤ ਜਗਤ ਲਈ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ ਅਤੇ ਉਨ੍ਹਾਂ ਦੀ ਕਮੀ ਉਨ੍ਹਾਂ ਦੇ ਪ੍ਰਵਾਰ ਵਿੱਚ ਵੀ ਕਦੇ ਪੂਰੀ ਨਹੀਂ ਹੋ ਸਕਦੀ।

ਉਨ੍ਹਾਂ ਦੇ ਪਰਿਵਾਰ ਨਾਲ ਜਿੱਥੇ ਵੱਖ ਵੱਖ ਸੰਗੀਤਕ ਹਸਤੀਆਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ ਉਥੇ ਹੀ ਇਸ ਵਿਛੜੀ ਰੂਹ ਨੂੰ ਪਰਮਾਤਮਾ ਦੇ ਚਰਨਾਂ ਵਿਚ ਨਿਵਾਸ ਮਿਲਣ ਵਾਸਤੇ ਅਰਦਾਸ ਵੀ ਕੀਤੀ ਜਾ ਰਹੀ ਹੈ।


ਤਾਜਾ ਜਾਣਕਾਰੀ
ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਬਲਵਿੰਦਰ ਸਫ਼ਰੀ ਦਾ ਹੋਇਆ ਦੇਹਾਂਤ
ByadminJuly 26, 2022Comments Off on ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਬਲਵਿੰਦਰ ਸਫ਼ਰੀ ਦਾ ਹੋਇਆ ਦੇਹਾਂਤ
Previous Postਅਮਰੀਕਾ ਚ ਪੰਜਾਬੀ ਨੌਜਵਾਨ ਖਿਡਾਰੀ ਸਣੇ 3 ਨੌਜਵਾਨਾਂ ਦੀ ਕਾਰ ਚ ਜਿਉਂਦੇ ਸੜਨ ਕਾਰਨ ਹੋਈ ਮੌਤ, ਛਾਈ ਸੋਗ ਦੀ ਲਹਿਰ
Next Postਪੰਜਾਬ: ਪਤੀ ਵਲੋਂ ਪਤਨੀ ਅਤੇ ਧੀ ਦਾ ਕੀਤਾ ਗਿਆ ਕਤਲ, ਪੁੱਤ ਵਲੋਂ ਭੱਜ ਕੇ ਬਚਾਈ ਜਾਨ