ਆਈ ਤਾਜਾ ਵੱਡੀ ਖਬਰ

ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਭਿਆਨਕ ਰੂਪ ਅਖਤਿਆਰ ਕਰ ਰਹੀ ਹੈ। ਜਿਥੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਇਸ ਕਰੋਨਾ ਦੀ ਵਧੇਰੇ ਮਾਰ ਹੇਠ ਆਇਆ ਹੈ, ਉਥੇ ਹੀ ਭਾਰਤ ਵਿੱਚ ਵੀ ਹੁਣ ਕਰੋਨਾ ਦੀ ਦੂਜੀ ਲਹਿਰ ਭਾਰੀ ਤਬਾਹੀ ਮਚਾ ਰਹੀ ਹੈ। ਭਾਰਤ ਵਿੱਚ ਕਰੋਨਾ ਨਾਲ ਸਭ ਤੋਂ ਜ਼ਿਆਦਾ ਨੁਕਸਾਨ ਮਹਾਰਾਸ਼ਟਰ ਸੂਬੇ ਵਿੱਚ ਹੋ ਰਿਹਾ ਹੈ। ਜਿਥੇ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਹੁਣ ਤੱਕ ਬਹੁਤ ਸਾਰੇ ਫ਼ਿਲਮੀ ਅਦਾਕਾਰ ਵੀ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਕੁਝ ਇਸ ਮਹਾਮਾਰੀ ਉੱਪਰ ਕਾਬੂ ਪਾਉਣ ਵਿੱਚ ਕਾਮਯਾਬ ਹੋ ਗਏ ਅਤੇ ਕੁਝ ਜ਼ਿੰਦਗੀ ਦੀ ਜੰਗ ਹਾਰ ਗਏ।

ਹੁਣ ਚੋਟੀ ਦੇ ਮਸ਼ਹੂਰ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ਤੋਂ ਵੀ ਇਕ ਮਾੜੀ ਖਬਰ ਸਾਹਮਣੇ ਆਈ ਹੈ। ਜਿੱਥੇ ਹੁਣ ਤੱਕ ਬਹੁਤ ਸਾਰੀਆਂ ਫਿਲਮੀ ਹਸਤੀਆਂ ਦੇ ਕਰੋਨਾ ਸੰਕ੍ਰਮਿਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਉਥੇ ਹੀ ਮਸ਼ਹੂਰ ਫ਼ਿਲਮੀ ਅਦਾਕਾਰ ਸਲਮਾਨ ਖਾਨ ਦੀ ਭੈਣ ਅਲਵੀਰਾ ਅਤੇ ਅਰਪਿਤਾ ਵੀ ਕਰੋਨਾ ਦੀ ਚਪੇਟ ਵਿਚ ਆ ਗਈਆਂ ਹਨ। ਇਸ ਗੱਲ ਦੀ ਪੁਸ਼ਟੀ ਸਲਮਾਨ ਖਾਨ ਵੱਲੋਂ ਖੁਦ ਕੀਤੀ ਗਈ ਹੈ। ਜਿੱਥੇ ਸਲਮਾਨ ਖ਼ਾਨ ਦੀ ਫ਼ਿਲਮ ਦੇ ਰਿਲੀਜ਼ ਹੋਣ ਬਾਰੇ ਵੈਬਿਨਾਰ ਦੌਰਾਨ ਉਨ੍ਹਾਂ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ।

ਸਲਮਾਨ ਖਾਨ ਨੇ ਖੁਦ ਦੱਸਿਆ ਕਿ ਉਸ ਦੀਆਂ ਦੋ ਭੈਣਾਂ ਕਰੋਨਾ ਸੰਕਰਮਿਤ ਹੋ ਗਈਆਂ ਹਨ। ਜਿਨ੍ਹਾਂ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਸਲਮਾਨ ਖਾਨ ਨੇ ਦੱਸਿਆ ਕਿ ਪਹਿਲਾਂ ਦੂਰ ਦੇ ਲੋਕਾਂ ਨੂੰ ਕਰੋਨਾ ਹੋਣ ਦੀ ਗੱਲ ਸੁਣੀ ਜਾ ਰਹੀ ਸੀ, ਪਰ ਹੁਣ ਉਸ ਦੀਆਂ ਦੋ ਭੈਣਾਂ ਇਸ ਦੀ ਚਪੇਟ ਵਿਚ ਆ ਚੁੱਕੀਆਂ ਹਨ ਅਤੇ ਪਿਛਲੇ ਸਾਲ ਉਸ ਦੇ 2 ਡਰਾਈਵਰ ਵੀ ਕਰੋਨਾ ਦੇ ਸ਼ਿਕਾਰ ਹੋ ਗਏ ਸਨ।

ਉਨ੍ਹਾਂ ਅੱਗੇ ਗੱਲ ਕਰਦੇ ਹੋਏ ਦੱਸਿਆ ਕਿ ਇਸ ਵਾਰ ਕਰੋਨਾ ਦੀ ਦੂਜੀ ਲਹਿਰ ਪਹਿਲੀ ਲਹਿਰ ਨਾਲੋਂ ਵਧੇਰੇ ਖ਼ਤਰਨਾਕ ਹੈ ਅਤੇ ਕਰੋਨਾ ਦੇ ਕੇਸ ਹਰ ਘਰ ਵਿਚ ਸਾਹਮਣੇ ਆ ਰਹੇ ਹਨ। ਇਸ ਲਈ ਉਨ੍ਹਾਂ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਜਿਸ ਨਾਲ ਇਸ ਕਰੋਨਾ ਤੋਂ ਨਿਜਾਤ ਪਾਈ ਜਾ ਸਕੇ।


ਤਾਜਾ ਜਾਣਕਾਰੀ
ਚੋਟੀ ਦੇ ਮਸ਼ਹੂਰ ਬੋਲੀਵੁਡ ਅਦਾਕਾਰ ਸਲਮਾਨ ਖਾਨ ਦੇ ਘਰੋਂ ਆਈ ਮਾੜੀ ਖਬਰ
ByadminMay 11, 2021Comments Off on ਚੋਟੀ ਦੇ ਮਸ਼ਹੂਰ ਬੋਲੀਵੁਡ ਅਦਾਕਾਰ ਸਲਮਾਨ ਖਾਨ ਦੇ ਘਰੋਂ ਆਈ ਮਾੜੀ ਖਬਰ
Previous Postਅਮਰੀਕਾ ਚ ਪੰਜਾਬੀ ਮੁੰਡੇ ਦੀ ਹੋਈ ਮੌਤ ਫਿਰ ਪੰਜਾਬ ਚ ਵੀ ਵਾਪਰ ਗਿਆ ਇਹ ਭਾਣਾ , ਛਾਇਆ ਇਲਾਕੇ ਚ ਸੋਗ
Next Postਹੁਣੇ ਹੁਣੇ ਇੰਡੀਆ ਦੇ ਮਸ਼ਹੂਰ ਕ੍ਰਿਕਟਰ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸੋਗ ਦੀ ਲਹਿਰ