BREAKING NEWS
Search

ਚੜਦੀ ਜਵਾਨੀ ਚ ਨੌਜਵਾਨ ਮੁੰਡੇ ਨੂੰ ਪਿੰਡ ਦੀ ਗਲੀ ਚ ਮਿਲੀ ਇਸ ਤਰਾਂ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਸੜਕ ਹਾਦਸਿਆਂ ਵਿੱਚ ਦਿਨੋ ਦਿਨ ਵਾਧਾ ਹੁੰਦਾ ਜਾ ਰਿਹਾ ਹੈ ਜਿਥੇ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਪਰਵਾਰਾਂ ਦੇ ਨੌਜਵਾਨ ਇਨ੍ਹਾਂ ਹਾਦਸਿਆਂ ਦੇ ਸ਼ਿਕਾਰ ਹੋ ਰਹੇ ਹਨ। ਇਨ੍ਹਾਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਘਰਾਂ ਦੇ ਚਿਰਾਗ ਬੁਝ ਜਾਂਦੇ ਹਨ। ਹਰ ਰੋਜ਼ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਇਸੇ ਲਈ ਹੀ ਵਾਹਨ ਚਾਲਕਾਂ ਨੂੰ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ। ਬਹੁਤ ਸਾਰੇ ਲੋਕਾਂ ਵੱਲੋਂ ਇਹਨਾਂ ਨਿਯਮਾਂ ਦੀ ਪਾਲਣਾ ਨਾ ਕਰਨ ਕਾਰਨ ਹੀ ਅਜਿਹੇ ਹਾਦਸਿਆਂ ਦੇ ਸ਼ਿਕਾਰ ਹੋਣ ਦੀਆਂ ਖਬਰਾਂ ਸਾਹਮਣੇ ਆ ਜਾਂਦੀਆਂ ਹਨ।

ਹੁਣ ਇੱਥੇ ਚੜਦੀ ਜਵਾਨੀ ਵਿੱਚ ਮੁੰਡੇ ਦੀ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਹੁਸ਼ਿਆਰਪੁਰ ਤੋਂ ਸਾਹਮਣੇ ਆਈ ਹੈ , ਜਿੱਥੇ ਵਾਰਡ ਨੰਬਰ 22 ਪਿੱਪਲਾਂਵਾਲਾ ਦੇ ਇਕ ਨੌਜਵਾਨ ਦੀ ਇਸ ਲਈ ਮੌਤ ਹੋ ਗਈ ਕਿਉਂਕਿ ਉਸ ਦੀ ਸਕੂਟਰੀ ਸਪੀਡ ਬਰੇਕਰ ਤੋਂ ਸੰਤੁਲਨ ਵਿਗੜਨ ਕਾਰਨ ਇਸ ਹਾਦਸੇ ਦਾ ਸ਼ਿਕਾਰ ਹੋ ਗਈ। ਜਿੱਥੇ ਸਕੂਟਰੀ ਦਾ ਸੰਤੁਲਨ ਵਿਗੜ ਗਿਆ ਉਥੇ ਹੀ ਡਿੱਗਣ ਕਾਰਨ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਜੋ ਹਸਪਤਾਲ ਵਿਚ ਜੇਰੇ ਇਲਾਜ ਸੀ ਅਤੇ ਉਸ ਦੀ ਮੌਤ ਹੋ ਗਈ।

ਦੱਸਿਆ ਗਿਆ ਹੈ ਕਿ ਸ਼ਾਮ 6 ਵਜੇ ਦੇ ਕਰੀਬ ਪਿੰਡ ਦਾ ਇਕ ਨੌਜਵਾਨ ਹਿਮਾਂਸ਼ੂ ਪੁੱਤਰ ਸਵਰਗੀ ਰਣਜੀਤ ਕੁਮਾਰ ਆਪਣੇ ਘਰ ਆ ਰਿਹਾ ਸੀ ਤਾਂ ਸਪੀਡ ਬਰੇਕਰ ਤੇ ਇਹ ਹਾਦਸਾ ਵਾਪਰ ਗਿਆ। ਜਿੱਥੇ ਵੀਰਵਾਰ ਤੜਕੇ ਹੀ ਉਸਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਚਾਚੇ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜਿੱਥੇ ਉਨ੍ਹਾਂ ਦੇ ਭਰਾ ਦੀ ਕੁਝ ਸਮਾਂ ਪਹਿਲਾਂ ਹੀ ਮੌਤ ਹੋ ਗਈ ਸੀ ਉੱਥੇ ਹੀ ਹੁਣ ਛੇਤੀ ਮੌਤ ਹੋਣ ਕਾਰਨ ਪਰਿਵਾਰ ਵਿੱਚ ਉਨ੍ਹਾਂ ਦੀ ਭਰਜਾਈ ਅਤੇ 2 ਭਤੀਜੀਆ ਰਹਿ ਗਈਆ ਹਨ।

ਨਾਜਾਇਜ਼ ਢੰਗ ਨਾਲ ਉਸਾਰੇ ਗਏ ਸਪੀਡ ਬਰੇਕਰ ਕਈ ਘਟਨਾਵਾਂ ਦੀ ਵਜ੍ਹਾ ਬਣ ਰਹੇ ਹਨ। ਪੁਲੀਸ ਵੱਲੋਂ ਜਿੱਥੇ ਲਾਸ਼ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕੀਤੀ ਗਈ ਹੈ। ਉਥੇ ਹੀ ਦੋ ਭੈਣਾ ਦੇ ਇਕਲੋਤੇ ਭਰਾ ਦੀ ਹੋਈ ਮੌਤ ਤੇ ਪਰਿਵਾਰਕ ਮੈਂਬਰਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।



error: Content is protected !!