BREAKING NEWS
Search

ਜਨਤਾ ਨੂੰ ਖੁਸ਼ ਕਰਨ ਲਈ ਪੰਜਾਬ ਸਰਕਾਰ ਨੇ ਹੁਣੇ ਹੁਣੇ ਕੈਬਨਿਟ ਦੀ ਮੀਟਿੰਗ ਚ ਲਏ ਇਹ ਵੱਡੇ ਫੈਸਲੇ

ਆਈ ਤਾਜਾ ਵੱਡੀ ਖਬਰ

ਕਰੋਨਾ ਕਾਰਨ ਭਾਰਤ ਵਿੱਚ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਵਿੱਚ ਕਾਫੀ ਗਹਿਰਾ ਪ੍ਰਭਾਵ ਪਿਆ ਹੈ। ਜਿਨ੍ਹਾਂ ਕਾਰਨ ਉਨ੍ਹਾਂ ਦੀ ਆਰਥਿਕ ਸਥਿਤੀ ਕਾਫ਼ੀ ਕਮਜ਼ੋਰ ਹੋ ਗਈ।ਕਰੋਨਾ ਕਾਰਣ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਵਿੱਚ ਵੀ ਦਿੱਕਤ ਆ ਰਹੀ ਹੈ ਜਿਸ ਦੇ ਚਲਦਿਆਂ ਕਾਫੀ ਲੋਕ ਬੇਰੋਜ਼ਗਾਰ ਹੋ ਗਏ ਹਨ।ਸਰਕਾਰ ਵੱਲੋਂ ਸਮੇਂ ਸਮੇਂ ਤੇ ਲੋਕਾਂ ਲਈ ਕਾਫ਼ੀ ਸਕੀਮਾਂ ਲਾਗੂ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਦੇ ਤਹਿਤ ਬੇਰੁਜ਼ਗਾਰ ਲੋਕਾਂ ਨੂੰ ਰੁਜ਼ਗਾਰ ਪ੍ਰਦਾਨ ਕੀਤਾ ਜਾਂਦਾ ਹੈ ਤਾਂ ਜੋ ਲੋਕ ਆਪਣੀ ਆਰਥਿਕ ਸਥਿਤੀ ਨੂੰ ਮਜ਼ਬੂਤ ਬਣਾ ਸਕਣ।

ਓਥੇ ਹੀ ਸਾਫ਼-ਸਫ਼ਾਈ ਵੱਲ ਧਿਆਨ ਦਿੰਦਿਆਂ ਹੋਇਆਂ ਸਰਕਾਰ ਵੱਲੋਂ ਬਹੁਤ ਸਾਰੇ ਲੋਕਾਂ ਨੂੰ ਸਫਾਈ ਕਰਮਚਾਰੀ ਅਤੇ ਸੀਵਰਮੈਨਾਂ ਵਜੋਂ ਭਰਤੀ ਕੀਤਾ ਜਾਂਦਾ ਹੈ। ਇਹਨਾਂ ਸਫ਼ਾਈ ਕਰਮਚਾਰੀਆਂ ਲਈ ਸਰਕਾਰ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਇਹਨਾਂ ਸਾਰੇ ਕਾਮਿਆਂ ਨੂੰ ਰੈਗੂਲਰ ਕਰਨ ਦਾ ਫੈਸਲਾ ਲੈ ਲਿਆ ਗਿਆ ਹੈ। ਮੰਤਰੀ ਮੰਡਲ ਨੇ ਬਹੁਤ ਸਾਰੇ ਹੋਰ ਠੇਕੇ ਤੇ ਕੰਮ ਕਰਨ ਲਈ ਕਰਮਚਾਰੀਆਂ ਅਤੇ ਸੀਵਰਮੈਨਾਂ ਦੀ ਭਰਤੀ ਨੂੰ ਲੈ ਕੇ ਇਜਾਜ਼ਤ ਦੇ ਦਿੱਤੀ ਹੈ ਅਤੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਬਣ ਰਹੇ ਕਾਨੂੰਨ ਦੀ ਗਤੀ ਨੂੰ ਤੇਜ਼ ਕਰਨ ਲਈ ਅਮਲੇ ਵਿਭਾਗ ਵੱਲੋਂ ਹੁਕਮ ਦੇ ਦਿੱਤਾ ਗਿਆ ਹੈ।

ਕੈਪਟਨ ਸਰਕਾਰ ਵੱਲੋਂ ਲੋਕਾਂ ਨੂੰ ਖੁਸ਼ ਕਰਨ ਲਈ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਐਲਾਨ ਕੀਤਾ ਗਿਆ ਹੈ, ਇਸ ਦੇ ਨਾਲ ਹੀ ਪੰਜਾਬ ਕੈਬਨਿਟ ਦੀ ਅੱਜ ਹੋਈ ਮੀਟਿੰਗ ਵਿੱਚ ਬਹੁਤ ਸਾਰੇ ਅਹਿਮ ਫੈਸਲੇ ਲਏ ਗਏ ਜਿਨ੍ਹਾਂ ਦੇ ਅਨੁਸਾਰ ਪੰਜਾਬ ਦੇ ਵੱਖ ਵੱਖ ਨਗਰਪਾਲਿਕਾਵਾਂ ਠੇਕੇ ਤੇ ਕੰਮ ਕਰ ਰਹੇ ਸਥਾਨਕ ਸਰਕਾਰ ਦੇ ਸਫਾਈ ਕਰਮਚਾਰੀ ਅਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਕੀਤਾ ਗਿਆ ਹੈ।ਕੋਰੋਨਾ ਕਾਰਨ ਖੇਡ ਜਗਤ ਵਿੱਚ ਵੀ ਬਹੁਤ ਪ੍ਰਭਾਵ ਪਿਆ ਹੈ, ਜਿਸ ਕਾਰਨ ਵਿਸ਼ਵ ਪੱਧਰ ਤੇ ਹੋਣ ਵਾਲੀਆਂ ਬਹੁਤ ਸਾਰੀਆਂ ਖੇਡਾਂ ਨੂੰ ਰੱਦ ਕਰ ਦਿੱਤਾ ਗਿਆ ਸੀ ਉਥੇ ਹੀ ਕਰੋਨਾ ਦੇ ਘਟਦੇ ਹੋਏ ਕੇਸਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਟੋਕੀਓ ਓਲੰਪਿਕ ਨੂੰ ਹਰੀ ਝੰਡੀ ਵਿਖਾ ਦਿੱਤੀ ਗਈ ਹੈ।

ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੁਆਰਾ ਕੀਤੇ ਗਏ ਐਲਾਨ ਅਨੁਸਾਰ ਪੰਜਾਬ ਦੇ ਉਨ੍ਹਾਂ ਖਿਡਾਰੀਆਂ ਨੂੰ ਜੋ ਓਲੰਪਿਕ ਵਿਚ ਤਗ਼ਮੇ ਜਿੱਤ ਕੇ ਆਉਣਗੇ ਉਨ੍ਹਾਂ ਨੂੰ ਨਕਦ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ, ਜਿਸ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਨੂੰ ਇੱਕ ਕਰੋੜ ਰੁਪਏ ਦੀ ਰਾਸ਼ੀ ਅਤੇ ਚਾਂਦੀ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ ਡੇਢ ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ ਉਥੇ ਹੀ ਸੋਨ ਤਗਮਾ ਜੇਤੂ ਨੂੰ ਸਵਾ ਦੋ ਕਰੋੜ ਰੁਪਏ ਦਿੱਤੇ ਜਾਣਗੇ।



error: Content is protected !!