BREAKING NEWS
Search

ਜਨਮ ਦਿਨ ਮਨਾ ਕੇ ਮੁੜ ਰਹੇ ਸੀ ਘਰ- ਪਰ ਵਾਪਰੇ ਦਰਦਨਾਕ ਹਾਦਸੇ ਚ 2 ਸਕੇ ਭਰਾਵਾਂ ਸਮੇਤ 4 ਦੀ ਹੋਈ ਮੌਤ

ਆਈ ਤਾਜ਼ਾ ਵੱਡੀ ਖਬਰ 

ਅੱਜ ਦੀ ਨੌਜਵਾਨ ਪੀੜ੍ਹੀ ਵੱਲੋਂ ਜਿੱਥੇ ਵਿਦੇਸ਼ ਜਾਣ ਨੂੰ ਪਹਿਲ ਦਿੱਤੀ ਜਾ ਰਹੀ ਹੈ ਉਥੇ ਹੀ ਏਥੇ ਰਹਿਣ ਵਾਲੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿੱਥੇ ਅੱਲ੍ਹੜ ਉਮਰ ਵਿਚ ਮੌਜ-ਮਸਤੀ ਕੀਤੀ ਜਾਂਦੀ ਹੈ ਉੱਥੇ ਹੀ ਕੇਵਲ ਅਜਿਹੀ ਅਣਗਹਿਲੀ ਵਰਤੀ ਜਾਂਦੀ ਹੈ ਜਿਸ ਕਾਰਨ ਬਹੁਤ ਸਾਰੇ ਨੌਜਵਾਨ ਮੌਤ ਦੇ ਮੂੰਹ ਵਿਚ ਚਲੇ ਜਾਂਦੇ ਹਨ। ਜਦੋਂ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ। ਜਿਸ ਨਾਲ ਵਾਹਨ ਚਾਲਕ ਦਾ ਜਾਨੀ-ਮਾਲੀ ਨੁਕਸਾਨ ਹੋਣ ਤੋਂ ਬਚਾਅ ਕੀਤਾ ਜਾ ਸਕੇ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਪਰ ਕੁਝ ਲੋਕਾਂ ਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਪਰਿਵਾਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ।

ਹੁਣ ਇਥੇ ਜਨਮ ਦਿਨ ਦੀ ਪਾਰਟੀ ਕਰ ਕੇ ਘਰ ਵਾਪਸ ਪਰਤ ਰਹੇ ਨੌਜਵਾਨਾਂ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਦੋ ਸਕੇ ਭਰਾਵਾਂ ਸਮੇਤ 4 ਲੋਕਾਂ ਦੀ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਰਾਜਸਥਾਨ ਤੋਂ ਸਾਹਮਣੇ ਆਇਆ ਹੈ ਜਿੱਥੇ ਸ੍ਰੀਗੰਗਾਨਗਰ ਜ਼ਿਲ੍ਹੇ ਦੇ ਅਧੀਨ ਆਉਣ ਵਾਲੇ ਅਨੂਪਗੜ ਥਾਣਾ ਖੇਤਰ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ ਹੈ।

ਦੱਸਿਆ ਗਿਆ ਹੈ ਕਿ ਇਹ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਅਨੂਪਗੜ ਦੇ ਰਹਿਣ ਵਾਲੇ ਜਤਿੰਦਰ ਸਿੰਘ ਦੇ ਜਨਮ ਦਿਨ ਦੇ ਮੌਕੇ ਤੇ ਕੁਝ ਨੌਜਵਾਨ ਜਨਮ ਦਿਨ ਦੀ ਪਾਰਟੀ ਕਰਨ ਲਈ ਗਏ ਹੋਏ ਸਨ। ਉਥੇ ਹੀ ਜਨਮ ਦਿਨ ਦੇ ਮੌਕੇ ਤੇ ਪਾਰਟੀ ਕਰਨ ਤੋਂ ਬਾਅਦ ਵਾਪਸੀ ਤੇ ਜਿੱਥੇ ਉਹਨਾਂ ਦੀ ਕਾਰ ਇੱਕ ਭਾਰਤ ਮਾਲਾ ਰੋਡ ਪ੍ਰੋਜੈਕਟ ਦੇ ਪੁਲ ਨਾਲ ਟਕਰਾ ਗਈ।

ਉੱਥੇ ਹੀ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿੱਚ ਜਤਿੰਦਰ ਅਤੇ ਉਸ ਦੇ ਸਕੇ ਭਰਾ ਅੰਕੁਸ਼ ਅਤੇ ਉਸ ਦੇ ਨਾਲ ਦੇ ਦੋ ਸਾਥੀਆ ਦੀ ਘਟਨਾ ਸਥਾਨ ਤੇ ਮੌਤ ਹੋ ਗਈ ਜਦਕਿ ਉਨ੍ਹਾਂ ਦਾ ਇੱਕ ਦੋਸਤ ਵਸੀਮ ਅਕਰਮ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਇਸ ਸਮੇਂ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਜੋ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਇਨ੍ਹਾਂ ਨੌਜਵਾਨਾਂ ਦੀ ਮੌਤ ਨਾਲ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਉਥੇ ਹੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



error: Content is protected !!