ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਆਪਣੇ ਸ਼ਾਇਰਾਨਾ ਅਤੇ ਬੇਬਾਕ ਅੰਦਾਜ਼ ਲਈ ਜਾਣੇ ਜਾਂਦੇ ਮਸ਼ਹੂਰ ਸਾਬਕਾ ਕ੍ਰਿਕੇਟਰ ਅਤੇ ਪੰਜਾਬ ਸਰਕਾਰ ‘ਚ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਆਵਾਜ਼ ਜਾਣ ਦਾ ਖਤਰਾ ਪੈਦਾ ਹੋ ਗਿਆ ਹੈ। ਫਿਲਹਾਲ ਡਾਕਟਰਾਂ ਨੇ ਉਹਨਾਂ ਨੂੰ 3 ਤੋਂ 5 ਦਿਨਾਂ ਤੱਕ ਪੂਰੀ ਤਰ੍ਹਾਂ ਆਰਾਮ ਕਰਨ ਦੀ ਸਲਾਹ ਦਿੱਤੀ ਹੈ।
ਦੱਸ ਦੇਈਏ ਕਿ ਪਿੱਛਲੇ ਕੁੱਝ ਦਿਨਾਂ ਤੋਂ ਸਿੱਧੂ ਲਗਾਤਾਰ ਕਾਂਗਰਸ ਵੱਲੋਂ ਵਿਧਾਨ ਸਭ ਚੌਣਾਂ ਲਈ ਪ੍ਰਚਾਰ ਅਭਿਆਨ ‘ਚ ਲੱਗੇ ਹੋਏ ਹਨ।
ਵੀਰਵਾਰ ਨੂੰ ਜਾਰੀ ਇਕ ਅਧਿਕਾਰਿਕ ਬਿਆਨ ‘ਚ ਕਿਹਾ ਗਿਆ ਹੈ ਕਿ ਪਿੱਛਲੇ 17 ਦਿਨਾਂ ਤੱਕ ਸਿੱਧੂ ਨੇ ਲਗਾਤਾਰ ਚੋਣ ਪ੍ਰਚਾਰ ‘ਚ ਹਿੱਸਾ ਲਿਆ। ਇਸ ਦੌਰਾਨ ਉਹਨਾਂ ਨੇ 70 ਤੋਂ ਵੱਧ ਵਾਰੀ ਚੋਣਾਂ ਲਈ ਪ੍ਰਚਾਰ ਕੀਤਾ। ਬਿਆਨ ‘ਚ ਕਿਹਾ ਗਿਆ ਕਿ ਲਗਾਤਾਰ ਚੋਣਾਂ ਪ੍ਰਚਾਰ ਦੌਰਾਨ ਭਾਸ਼ਨਾਂ ਅਤੇ ਹਵਾਈ ਯਾਤਰਾ’ ਚ ਉਹਨਾਂ ਦੀ ਆਵਾਜ਼ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ। ਡਾਕਟਰਾਂ ਨੇ ਉਹਨਾਂ ਦੀ ਆਵਾਜ਼ ਨੂੰ ਖਤਰਾ ਦੱਸਦੇ ਹੋਏ ਉਹਨਾਂ ਨੂੰ ਪੂਰੀ ਤਰ੍ਹਾਂ ਆਰਾਮ ਕਰਨ ਦੀ ਸਲਾਹ ਦਿੱਤੀ।