ਆਈ ਤਾਜ਼ਾ ਵੱਡੀ ਖਬਰ
ਲੋਕਾਂ ਦੀ ਸੁਰਖਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿੱਥੇ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਅਤੇ ਵਾਹਨ ਚਾਲਕਾਂ ਨੂੰ ਉਨ੍ਹਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਸਮੇਂ ਸਮੇਂ ਤੇ ਜਾਰੀ ਕੀਤੇ ਜਾਂਦੇ ਹਨ। ਉਥੇ ਹੀ ਕੁਝ ਲੋਕਾਂ ਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਕਈ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ। ਹੁਣ ਇੱਥੇ ਜੀਪ ਦੀ ਡੰਪਰ ਨਾਲ ਹੋਈ ਭਿਆਨਕ ਜਬਰਦਸਤ ਟੱਕਰ, ਹੋਈ ਪਰਿਵਾਰ ਦੇ 5 ਮੈਂਬਰਾਂ ਦੀ ਮੌਤ, ਜਿਸ ਦੀ ਤਾਜ਼ਾ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੱਧ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ ਜਿਥੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋਣ ਦਾ ਸਮਾਚਾਰ ਹਾਸਲ ਹੋਇਆ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਮੱਧ ਪ੍ਰਦੇਸ਼ ਦੇ ਮੁਰੈਨਾ ਜ਼ਿਲ੍ਹੇ ਦੇ ਨੂਰਾਬਾਦ ਥਾਣਾ ਖੇਤਰ ਵਿਚ ਉਸ ਸਮੇਂ ਵਾਪਰਿਆ ਜਦੋਂ ਇਕ ਡੰਪਰ ਨੇ ਜੀਪ ਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਟੱਕਰ ਦੇ ਕਾਰਨ ਜਿੱਥੇ ਜੀਪ ਦੇ ਪਰਖੱਚੇ ਉੱਡ ਗਏ ਉਥੇ ਹੀ ਜੀਪ ਵਿਚ ਸਵਾਰ ਇਕ ਹੀ ਪਰਿਵਾਰ ਦੇ ਪੰਜ ਲੋਕਾਂ ਦੀ ਇਸ ਦਰਦਨਾਕ ਹਾਦਸੇ ਵਿੱਚ ਮੌਤ ਹੋ ਗਈ।
ਰਾਹਗੀਰ ਲੋਕਾਂ ਵੱਲੋਂ ਜਿੱਥੇ 3 ਜ਼ਖਮੀਆਂ ਨੂੰ ਤੁਰੰਤ ਹੀ ਗਵਾਲੀਅਰ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਜੋ ਗੰਭੀਰ ਰੂਪ ਨਾਲ ਜ਼ਖਮੀ ਹਨ ਅਤੇ ਜ਼ੇਰੇ ਇਲਾਜ ਹਨ ਉੱਥੇ ਹੀ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕਰ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਦੱਸਿਆ ਗਿਆ ਹੈ ਕਿ ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਜੀਪ ਵਿਚ ਇਕ ਹੀ ਪਰਿਵਾਰ ਦੇ 8 ਲੋਕ ਸਵਾਰ ਸਨ। ਜਿਨ੍ਹਾਂ ਵਿਚ ਪੰਜ ਲੋਕਾਂ ਦੀ ਮੌਤ ਹੋਈ ਹੈ ਜਿਨ੍ਹਾਂ ਦੀ ਪਹਿਚਾਣ ਰਾਮਪਤ, ਦੇਵੇਂਦਰ, ਤੇ ਭਾਰਤ, ਕੇਸ਼ਵ ਅਤੇ ਵਿਦਿਆਰਾਮ ਵਜੋਂ ਹੋਈ ਹੈ ਜਦ ਕੇ ਤਿੰਨ ਪਰਿਵਾਰਕ ਮੈਂਬਰ ਗੰਭੀਰ ਰੂਪ ਨਾਲ ਜ਼ਖਮੀ ਹਨ। ਦੱਸਿਆ ਗਿਆ ਹੈ ਕਿ ਡਰਾਈਵਰ ਘਟਨਾ ਸਥਾਨ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ ਅਤੇ ਪੁਲਸ ਵੱਲੋਂ ਡੰਪਰ ਨੂੰ ਆਪਣੇ ਕਬਜ਼ੇ ਵਿੱਚ ਲਿਆ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਤਾਜਾ ਜਾਣਕਾਰੀ