ਆਈ ਤਾਜ਼ਾ ਵੱਡੀ ਖਬਰ
ਜਿੱਥੇ ਇਕ ਪਾਸੇ ਪੂਰਾ ਦੇਸ਼ ਦੀਵਾਲੀ ਦੇ ਤਿਉਹਾਰ ਦੀਆਂ ਤਿਆਰੀਆਂ ਵਿਚ ਰੁੱਝਾ ਹੋਇਆ ਹੈ, ਉਥੇ ਹੀ ਦੂਜੇ ਪਾਸੇ ਜੇਲ੍ਹ ਵਿੱਚ ਬੰਦ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਵੱਖ ਵੱਖ ਪ੍ਰਕਾਰ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ । ਇਸੇ ਵਿਚਾਲੇ ਹੁਣ ਨਵਜੋਤ ਸਿੰਘ ਸਿੱਧੂ ਦੇ ਪਰਿਵਾਰ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ । ਦਰਅਸਲ ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿਧਾਇਕ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ , ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਹੁਤ ਜਲਦ ਜੇਲ੍ਹ ਵਿੱਚੋਂ ਬਾਹਰ ਆ ਕੇ ਕਾਂਗਰਸ ਦੀ ਮਜ਼ਬੂਤੀ ਲਈ ਕੰਮ ਕਰਨਗੇ ।
ਨਵਜੋਤ ਕੌਰ ਸਿੱਧੂ ਵੀਰਵਾਰ ਨੂੰ ਪਟਿਆਲਾ ਪਨਸਪ ਦੇ ਸਾਬਕਾ ਸੀਨੀਅਰ ਵਾਈਸ ਚੇਅਰਮੈਨ ਅਤੇ ਕਾਂਗਰਸ ਪ੍ਰਧਾਨ ਨਰਿੰਦਰ ਲਾਲੀ ਦੀ ਅਗਵਾਈ ਚ ਨਵਜੋਤ ਸਿੰਘ ਸਿੱਧੂ ਦੇ ਜਨਮ ਦਿਵਸ ਮੌਕੇ ਹੋਏ ਸਮਾਗਮ ਮੌਕੇ ਬੋਲੇ । ਨਵਜੋਤ ਕੌਰ ਸਿੱਧੂ ਨੇ ਆਖਿਆ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦਾ ਭਵਿੱਖ ਹਨ । ਉਨ੍ਹਾਂ ਆਖਿਆ ਕਿ ਸੁਪਰੀਮ ਕੋਰਟ ਵੱਲੋਂ ਲਾਈ ਸਜ਼ਾ ਦਾ ਹੁਣ ਕੁਝ ਹੀ ਸਮਾਂ ਬਾਕੀ ਹੈ । ਇਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਪੰਜਾਬੀਆਂ ਦੀ ਸੇਵਾ ਚ ਹਾਜ਼ਰ ਹੋਣਗੇ । ਉਨ੍ਹਾਂ ਆਖਿਆ ਕਿ ਸੂਬੇ ਦੇ ਲੋਕ ਨਵਜੋਤ ਸਿੰਘ ਸਿੱਧੂ ਨੂੰ ਚਾਹੁੰਦੇ ਹਨ ।
ਇਕ ਪਾਸੇ ਜਿੱਥੇ ਪੰਜਾਬ ਦੀ ਸਿਆਸਤ ਕਾਫੀ ਭਖੀ ਹੋਈ ਹੈ, ਵਿਰੋਧੀ ਧਿਰ ਦੇ ਲੀਡਰ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਦੀ ਆਪ ਸਰਕਾਰ ਨੂੰ ਘੇਰਦੇ ਹੋਏ ਨਜ਼ਰ ਆ ਰਹੇ ਹਨ । ਉੱਥੇ ਹੀ ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ ਪੰਜਾਬ ਕਾਂਗਰਸ ਦੀ ਪੰਜਾਬ ਕਾਂਗਰਸ ਦੀ ਮਜ਼ਬੂਤੀ ਨੂੰ ਲੈ ਕੇ ਵੱਖੋ ਵੱਖਰੇ ਲੀਡਰਾਂ ਦੇ ਵੱਲੋਂ ਵੱਖੋ ਵੱਖਰੇ ਪ੍ਰਕਾਰ ਦੇ ਬਿਆਨ ਦਿੱਤੇ ਜਾਂਦੇ ਹਨ
ਪਰ ਨਵਜੋਤ ਕੌਰ ਸਿੱਧੂ ਵੱਲੋਂ ਨਵਜੋਤ ਸਿੰਘ ਸਿੱਧੂ ਲਈ ਆਖਿਆ ਗਿਆ ਹੈ ਕਿ ਜਲਦ ਹੀ ਉਹ ਜੇਲ੍ਹ ਤੋਂ ਬਾਹਰ ਆ ਕੇ ਪੰਜਾਬ ਕਾਂਗਰਸ ਮਜ਼ਬੂਤ ਕਰਨਗੇ । ਨਵਜੋਤ ਕੌਰ ਸਿੱਧੂ ਦੇ ਇਸ ਬਿਆਨ ਤੇ ਤੁਹਾਡੀ ਕੀ ਪ੍ਰਤੀਕਿਰਿਆ ਹੈ । ਤੁਸੀਂ ਆਪਣੀ ਰਾਏ ਸਾਡੇ ਕੁਮੈਂਟ ਬਾਕਸ ਵਿੱਚ ਸਾਨੂੰ ਲਿਖ ਕੇ ਭੇਜ ਸਕਦੇ ਹੋ ।
ਤਾਜਾ ਜਾਣਕਾਰੀ