ਆਈ ਤਾਜ਼ਾ ਵੱਡੀ ਖਬਰ
ਇਸ ਸਾਲ ਪੰਜਾਬ ਦੀ ਸਿਆਸਤ ਵਿੱਚ ਕਾਫੀ ਉਥਲ-ਪੁਥਲ ਦੇਖੀ ਗਈ ਉੱਥੇ ਹੀ ਬਹੁਤ ਸਾਰੀਆਂ ਸਿਆਸੀ ਹਸਤੀਆਂ ਦੇ ਨਾਲ ਜੁੜੀਆ ਹੋਈਆ ਵੀ ਕਈ ਅਜਿਹੀਆਂ ਹੈਰਾਨੀਜਨਕ ਘਟਨਾਵਾਂ ਵਾਪਰੀਆਂ ਹਨ , ਜਿੱਥੇ ਕਈ ਵਿਧਾਇਕਾਂ ਅਤੇ ਮੰਤਰੀਆਂ ਨੇ ਆਪਣੀ ਪਾਰਟੀ ਨੂੰ ਛੱਡ ਕੇ ਦੂਜੀ ਪਾਰਟੀ ਦਾ ਪੱਲਾ ਫੜਿਆ ਸੀ। ਉੱਥੇ ਹੀ ਕਾਂਗਰਸ ਪਾਰਟੀ ਵਿੱਚ ਕਾਟੋ ਕਲੇਸ਼ ਦੇ ਚਲਦਿਆਂ ਹੋਇਆਂ ਵੀ ਕਾਫੀ ਉਥਲ-ਪੁਥਲ ਹੋਈ ਹੈ। ਇਸ ਸਮੇਂ ਜਿਥੇ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਹੈ ਅਤੇ ਕਾਂਗਰਸ ਤੇ ਅਕਾਲੀਆਂ ਦੇ ਬਹੁਤ ਸਾਰੇ ਸਾਬਕਾ ਵਿਧਾਇਕ ਤੇ ਮੰਤਰੀਆਂ ਵੱਖ-ਵੱਖ ਦੋਸ਼ਾਂ ਦੇ ਤਹਿਤ ਜੇਲ ਵਿੱਚ ਬੰਦ ਹਨ
। ਹੁਣ ਜੇਲ ਚ ਬੰਦ ਨਵਜੋਤ ਸਿੱਧੂ ਕਰਨਗੇ ਇਹ ਕੰਮ, ਟਵੀਟ ਕਰ ਦਿੱਤੀ ਜਾਣਕਾਰੀ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਕੇਂਦਰੀ ਜੇਲ ਵਿੱਚ ਬੰਦ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਜੇਲ੍ਹ ਵਿਚ ਮੋਨ ਰੱਖਣ ਬਾਬਤ ਖਬਰ ਸਾਹਮਣੇ ਆਈ ਹੈ। ਕਈ ਸਾਲ ਪੁਰਾਣੇ ਕਤਲ ਦੇ ਮਾਮਲੇ ਦੇ ਦੋਸ਼ ਵਿੱਚ ਦੋਸ਼ੀ ਠਹਿਰਾਉਂਦੇ ਹੋਏ ਜਿੱਥੇ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸਜ਼ਾ ਸੁਣਾਈ ਗਈ ਸੀ ਅਤੇ ਇਸ ਸਜ਼ਾ ਦੇ ਚਲਦਿਆਂ ਹੋਇਆਂ ਉਹ ਇਸ ਸਮੇਂ ਪਟਿਆਲਾ ਦੀ ਕੇਂਦਰੀ ਜੇਲ ਵਿੱਚ ਬੰਦ ਹਨ ਅਤੇ ਆਪਣੀ ਸਜ਼ਾ ਕੱਟ ਰਹੇ ਹਨ।
ਜਿੱਥੇ ਉਨ੍ਹਾਂ ਦੀ ਸਿਹਤ ਸਬੰਧੀ ਜੁੜੀਆਂ ਹੋਈਆਂ ਕਈ ਖਬਰਾਂ ਸਾਹਮਣੇ ਆਈਆਂ ਹਨ ਉਥੇ ਹੀ ਹੁਣ ਉਹਨਾਂ ਨੂੰ ਲੈ ਕੇ ਇਕ ਹੋਰ ਖਬਰ ਸਾਹਮਣੇ ਆਈ ਹੈ। ਜਿਸ ਦੀ ਜਾਣਕਾਰੀ ਟਵੀਟ ਉਪਰ ਦਿੰਦੇ ਹੋਏ ਉਨ੍ਹਾਂ ਦੀ ਪਤਨੀ ਡਾਕਟਰ ਨਵਜੋਤ ਕੌਰ ਸਿੱਧੂ ਵੱਲੋਂ ਦੱਸਿਆ ਗਿਆ ਹੈ ਕਿ ਨਵਰਾਤਰੇ ਦੇ ਇਨ੍ਹਾਂ ਦਿਨਾਂ ਦੇ ਵਿਚ ਉਨ੍ਹਾਂ ਦੇ ਪਤੀ ਵੱਲੋਂ ਮੌਨ ਰੱਖਣ ਦਾ ਫੈਸਲਾ ਲਿਆ ਗਿਆ ਹੈ।
ਜਿਸ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੀ ਪਤਨੀ ਡਾ ਨਵਜੋਤ ਕੌਰ ਸਿੱਧੂ ਨੇ ਦੱਸਿਆ ਕਿ ਨਵਜੋਤ ਸਿੰਘ ਸਿੱਧੂ 5 ਅਕਤੂਬਰ ਤੋਂ ਬਾਅਦ ਸਾਰਿਆਂ ਨੂੰ ਮਿਲ ਸਕਣਗੇ ਕਿਉਂਕਿ ਮੇਰੇ ਪਤੀ ਨਵਰਾਤਰੀ ਦੌਰਾਨ ਮੌਨ ਰੱਖਣਗੇ। ਜਿੱਥੇ ਨਵਜੋਤ ਸਿੰਘ ਸਿੱਧੂ ਨਵਰਾਤਰਿਆਂ ਦੇ ਦੌਰਾਨ ਮੋਨ ਵਰਤ ਰੱਖ ਰਹੇ ਹਨ ਉਥੇ ਹੀ ਉਨ੍ਹਾਂ ਵੱਲੋਂ ਕਿਸੇ ਨਾਲ ਕੋਈ ਵੀ ਗੱਲਬਾਤ ਨਹੀਂ ਕੀਤੀ ਜਾਵੇਗੀ।
ਤਾਜਾ ਜਾਣਕਾਰੀ