BREAKING NEWS
Search

ਜੇਲ ਚ ਬੰਦ ਰਾਮ ਰਹੀਮ ਬਾਰੇ ਕੋਰਟ ਚੋ ਆ ਗਈ ਵੱਡੀ ਤਾਜਾ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਜਿਥੇ ਪਿਛਲੇ ਕੁਝ ਸਾਲਾਂ ਤੋਂ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਗਿਆ ਉਥੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਰਗਾੜੀ ਦੇ ਵਿਖੇ ਹੋਈ ਬੇਅਦਬੀ ਨੂੰ ਲੈ ਕੇ ਲਗਾਤਾਰ ਪਿਛਲੇ ਕਈ ਸਾਲਾਂ ਤੋਂ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੇ ਜਾਣ ਦੀ ਮੰਗ ਵੀ ਪੰਜਾਬ ਦੇ ਲੋਕਾਂ ਵੱਲੋਂ ਕੀਤੀ ਹੈ। ਜਿੱਥੇ ਇਸ ਮਾਮਲੇ ਦੇ ਵਿੱਚ ਮੁੱਖ ਦੋਸ਼ੀ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਠਹਿਰਾਇਆ ਜਾ ਰਿਹਾ ਹੈ। ਹੁਣ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ ‘ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਅਗਲੀ ਪੇਸ਼ੀ 16 ਮਈ ਨੂੰ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਕਈ ਕੇਸਾਂ ਦੀ ਸਜ਼ਾ ਭੁਗਤ ਰਹੇ ਹਨ ਅਤੇ ਇਸ ਸਮੇਂ ਜੇਲ ਵਿੱਚ ਬੰਦ ਹਨ। ਉੱਥੇ ਹੀ ਬੀਤੇ ਦਿਨੀਂ ਉਨ੍ਹਾਂ ਨੂੰ ਬਰਗਾੜੀ ਕੇਸ ਦੇ ਵਿਚ ਕੁਝ ਰਾਹਤ ਦਿੱਤੀ ਗਈ ਸੀ। ਜਿੱਥੇ ਹੁਣ ਫਰੀਦਕੋਟ ਦੀ ਅਦਾਲਤ ਵਿਚ ਗੁਰਮੀਤ ਰਾਮ ਰਹੀਮ ਨੂੰ 3 ਮੁਕੱਦਮਿਆਂ ਦੇ ਸਬੰਧ ਵਿੱਚ, ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੇ ਹੋਏ ਮਾਮਲੇ ਵਾਸਤੇ 16 ਮਈ ਦੀ ਪੇਸ਼ੀ ਤੈਅ ਕੀਤੀ ਗਈ ਹੈ। ਜਿੱਥੇ ਹੁਣ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ 16 ਮਈ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਵੇਗੀ।

ਗੁਰਮੀਤ ਰਾਮ ਰਹੀਮ ਵੱਲੋਂ ਪਹਿਲਾਂ ਵੀ ਫਰੀਦਕੋਟ ਦੀ ਅਦਾਲਤ ਵਿਚ ਇਸ ਮਾਮਲੇ ਨੂੰ ਲੈ ਕੇ ਹੋਈ ਸੁਣਵਾਈ ਦੇ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੀ ਪੇਸ਼ੀ ਪੇਸ਼ ਕੀਤੀ ਗਈ ਸੀ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਹੋਇਆ ਬਚਾਅ ਪੱਖ ਦੇ ਵਕੀਲ ਵਿਨੋਦ ਕੁਮਾਰ ਮੌਂਗਾ ਵਲੋ ਹੁਣ ਦੱਸਿਆ ਗਿਆ ਹੈ ਕਿ ਅੱਜ ਬੇਅਦਬੀ ਨਾਲ ਸਬੰਧਿਤ ਮੁਕੱਦਮਾ ਨੰਬਰ 63, 117 ਅਤੇ 128 ਵਿਚ ਫਰੀਦਕੋਟ ਅਦਾਲਤ ਵਿਚ ਪੇਸ਼ੀ ਹੋਈ ਜਿਸ ਵਿਚ 3 ਭਗੌੜੇ ਦੋਸ਼ੀਆਂ ਨੂੰ ਛੱਡ ਬਾਕੀ ਸਾਰੇ ਹੀ ਨਾਮਜ਼ਦ ਪੇਸ਼ ਹੋਏ।

ਉੱਥੇ ਹੀ ਗੁਰਮੀਤ ਰਾਮ ਰਹੀਮ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਹਾਜ਼ਰੀ ਲਵਾਈ ਗਈ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਿਤ 3 ਮੁਕ਼ੱਦਮਿਆਂ ਦੀ ਫਰੀਦਕੋਟ ਅਦਾਲਤ ਵਿਚ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਹੋਈ। ਜਿਸ ਦੀ ਹੁਣ ਅਗਲੀ ਪੇਸ਼ੀ 16 ਮਈ ਨੂੰ ਤੈਅ ਕੀਤੀ ਗਈ ਹੈ।



error: Content is protected !!