BREAKING NEWS
Search

ਝਾੜੀਆਂ ਚ ਵਾਪਰਿਆ ਅਜਿਹਾ ਖੌਫਨਾਕ ਕਾਂਡ, ਦੇਖ ਇਲਾਕੇ ਚ ਫੈਲੀ ਦਹਿਸ਼ਤ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਲੋਕਾਂ ਵੱਲੋਂ ਆਏ ਦਿਨ ਹੀ ਜਿੱਥੇ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਕਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਅਹਿਮ ਕਦਮ ਚੁੱਕੇ ਜਾ ਰਹੇ ਹਨ ਅਤੇ ਪੁਲਿਸ ਪ੍ਰਸ਼ਾਸਨ ਨੂੰ ਸਖ਼ਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ, ਤਾਂ ਜੋ ਘਟਨਾਵਾਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਾਅ ਕੀਤਾ ਜਾ ਸਕੇ।

ਇਹਨਾਂ ਸਭ ਕੋਸ਼ਿਸ਼ਾਂ ਦੇ ਬਾਵਜੂਦ ਵੀ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿੱਥੇ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਅਤੇ ਕੁਝ ਘਟਨਾਵਾਂ ਨੂੰ ਅੰਜ਼ਾਮ ਲੋਕਾਂ ਵੱਲੋਂ ਚੋਰੀ ਅਤੇ ਲੁੱਟ ਖੋਹ ਦੇ ਚਲਦਿਆਂ ਦਿੱਤਾ ਜਾਂਦਾ ਹੈ ਤੇ ਕੁਝ ਘਟਨਾਵਾਂ ਅਜਿਹੀਆਂ ਹੁੰਦੀਆਂ ਹਨ ਜਿੱਥੇ ਕੁਝ ਲੋਕਾਂ ਵੱਲੋਂ ਆਪਸੀ ਰੰਜਿਸ਼ ਦੇ ਚੱਲਦਿਆਂ ਹੋਇਆਂ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਅਜਿਹੇ ਕਈ ਮਾਮਲਿਆਂ ਦਾ ਖੁਲਾਸਾ ਦੇਰੀ ਨਾਲ ਹੁੰਦਾ ਹੈ। ਹੁਣ ਇੱਥੇ ਪੰਜਾਬ ਵਿੱਚ ਝਾੜੀਆਂ ਵਿੱਚ ਅਜਿਹਾ ਖੌਫਨਾਕ ਕਾਂਡ ਵਾਪਰਿਆ ਹੈ, ਜਿਸ ਨੂੰ ਦੇਖ ਕੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਹਾਂਨਗਰ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਰਿਸ਼ੀ ਨਗਰ ਵਾਈ-ਬਲਾਕ ਕੰਪਲੈਕਸ ਦਫ਼ਤਰ ਦੀਆਂ ਝਾੜੀਆਂ ਦੇ ਵਿੱਚੋਂ ਇਕ ਲਾਸ਼ ਬਰਾਮਦ ਹੋਣ ਦੇ ਨਾਲ ਇਲਾਕੇ ਵਿੱਚ ਸੰਨਸਨੀ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਘਟਨਾ ਦਾ ਖੁਲਾਸਾ ਮੰਗਲਵਾਰ ਨੂੰ ਉਸ ਸਮੇਂ ਹੋਇਆ ਜਦੋਂ ਝਾੜੀਆਂ ਦੇ ਵਿਚੋਂ ਆ ਰਹੀ ਬਦਬੂ ਤੋਂ ਬਾਅਦ ਵੇਖਿਆ ਗਿਆ ਤਾਂ ਉਥੇ ਇੱਕ ਲਾਸ਼ ਗਲੀ-ਸੜੀ ਹਾਲਤ ਵਿੱਚ ਪਈ ਹੋਈ ਸੀ ਜਿਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ।

ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕਰਕੇ ਉਸ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਜਿਸ ਦੀ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਤੋਂ ਬਾਅਦ ਹੀ ਲੱਗ ਸਕੇਗਾ ਉੱਥੇ ਹੀ ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਵੇਖਣ ਤੋਂ ਇਹ ਲਾਸ਼ 4 ਤੋਂ ਪੰਜ ਦਿਨ ਪੁਰਾਣੀ ਲੱਗ ਰਹੀ ਹੈ। ਅਤੇ ਮ੍ਰਿਤਕ ਨੌਜਵਾਨ ਦੀ ਉਮਰ ਵੀ 25 ਤੋਂ 30 ਸਾਲ ਦੇ ਦਰਮਿਆਨ ਦੱਸੀ ਗਈ ਹੈ।



error: Content is protected !!