ਆਈ ਤਾਜ਼ਾ ਵੱਡੀ ਖਬਰ
ਭਾਰਤ ਵਿਚ ਸੱਤਾ ਵਿਚ ਮੌਜੂਦ ਭਾਜਪਾ ਸਰਕਾਰ ਵੱਲੋਂ ਜਿੱਥੇ 3 ਖੇਤੀ ਕਾਨੂੰਨਾਂ ਨੂੰ ਪਿਛਲੇ ਸਾਲ ਲਾਗੂ ਕੀਤਾ ਗਿਆ ਸੀ। ਜਿੱਥੇ ਸਰਕਾਰ ਵੱਲੋਂ ਆਖਿਆ ਗਿਆ ਸੀ ਕਿ ਖੇਤੀ ਕਾਨੂੰਨਾਂ ਦੇ ਜ਼ਰੀਏ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਕਰ ਦਿੱਤੀ ਜਾਵੇਗੀ। ਉਥੇ ਹੀ ਦੇਸ਼ ਦੇ ਸਾਰੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਅਪਣਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਕਿਸਾਨਾਂ ਵੱਲੋਂ ਆਖਿਆ ਜਾ ਰਿਹਾ ਹੈ ਕਿ ਇਹ ਖੇਤੀ ਕਾਨੂੰਨ ਕਿਸਾਨਾਂ ਦੇ ਹਿਤ ਵਿੱਚ ਨਾ ਹੋ ਕੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਹਨ। ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਜਿੱਥੇ ਦੇਸ਼ ਦੇ ਕਿਸਾਨਾਂ ਵੱਲੋਂ ਪਿਛਲੇ ਸਾਲ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਪੱਕੇ ਮੋਰਚੇ ਲਾ ਕੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਉੱਥੇ ਹੀ ਇਸ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਹੁਣ ਤੱਕ ਸ਼ਹੀਦ ਹੋ ਚੁੱਕੇ ਹਨ।
ਹੁਣ ਟਿਕਰੀ ਬਾਰਡਰ ਤੋਂ ਇਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਨੌਜਵਾਨ ਦੀ ਦਰਦਨਾਕ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈਂ। ਪ੍ਰਾਪਤ ਜਾਣਕਾਰੀ ਅਨੁਸਾਰ ਟਿਕਰੀ ਬਾਰਡਰ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਪਿਛਲੇ ਹਫਤੇ ਐਤਵਾਰ ਨੂੰ ਦਿੱਲੀ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਚੱਲ ਰਹੇ ਸੰਘਰਸ਼ ਵਿਚ ਸ਼ਾਮਲ ਹੋਏ ਵਰਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ 29 ਸਾਲਾ ਵਰਿੰਦਰ ਸਿੰਘ ਢੀਂਡਸਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਉਗਰਾਹਾਂ ਪਿੰਡ ਇਕਾਈ ਉਭਾਵਾਲ ਦਾ ਨੌਜਵਾਨ ਆਗੂ ਸੀ।
ਜੋ ਪਿਛਲੇ ਲੰਮੇ ਸਮੇਂ ਤੋਂ ਇਸ ਕਿਸਾਨੀ ਸੰਘਰਸ਼ ਵਿੱਚ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾ ਰਿਹਾ ਸੀ, ਜੋ ਲਗਾਤਾਰ ਪਿਛਲੇ ਇੱਕ ਸਾਲ ਤੋਂ ਇਸ ਕਿਸਾਨੀ ਸੰਘਰਸ਼ ਨਾਲ ਜੁੜਿਆ ਹੋਇਆ ਸੀ। ਮ੍ਰਿਤਕ ਕਿਸਾਨ ਜਿਥੇ ਛੋਟੇ ਕਿਸਾਨੀ ਪਰਿਵਾਰ ਨਾਲ ਸੰਬੰਧ ਰੱਖਦਾ ਸੀ। ਉੱਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਮ੍ਰਿਤਕ ਦਾ ਕਰਜਾ ਮਾਫ ਕੀਤੇ ਜਾਣ ਅਤੇ ਪਰਿਵਾਰ ਨੂੰ ਆਰਥਿਕ ਸਹਾਇਤਾ ਦੇਣ ਅਤੇ ਇੱਕ ਮੈਂਬਰ ਨੂੰ ਨੌਕਰੀ ਦੇਣ ਦੀ ਮੰਗ ਕੀਤੀ ਸੀ। ਉਥੇ ਹੀ ਪਰਿਵਾਰ ਦੇ ਸਿਰ 10 ਤੋਂ 12 ਲੱਖ ਰੁਪਏ ਦਾ ਕਰਜ਼ਾ ਵੀ ਹੈ।
ਮ੍ਰਿਤਕ ਆਪਣੇ ਪਿੱਛੇ ਪਰਵਾਰ ਵਿੱਚ ਇੱਕ 18 ਸਾਲਾ ਦਾ ਪੁੱਤਰ ਛੱਡ ਗਿਆ ਹੈ। ਪ੍ਰਸ਼ਾਸਨ ਵੱਲੋਂ ਪਰਿਵਾਰ ਦੀ ਸਹਾਇਤਾ ਕੀਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਹੈ ਜਿਸ ਤੋਂ ਬਾਅਦ ਮ੍ਰਿਤਕ ਦਾ ਅੰਤਮ ਸੰਸਕਾਰ ਉਸ ਦੇ ਪਿੰਡ ਵਿੱਚ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਮ੍ਰਿਤਕ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ ਹੈ।
ਤਾਜਾ ਜਾਣਕਾਰੀ