BREAKING NEWS
Search

ਟੀਮ ਇੰਡੀਆ ਦੇ ਇਸ ਮਸ਼ਹੂਰ ਕ੍ਰਿਕਟਰ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਦੁਨੀਆ ਵਿਚ ਸਭ ਪਾਸੇ ਕਰੋਨਾ ਦਾ ਕਹਿਰ ਜਾਰੀ ਹੈ। ਉਥੇ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਨੀਆ ਮਹਾਨ ਸ਼ਖ਼ਸੀਅਤਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੇ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਦੇਸ਼ ਦੇ ਫਿਲਮੀ ਜਗਤ, ਖੇਡ ਜਗਤ,ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ , ਮਨੋਰੰਜਨ ਜਗਤ,ਵਿੱਚੋਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਜਿਨ੍ਹਾਂ ਵਿਚੋਂ ਕੁਝ ਖਬਰਾਂ ਮਨ ਨੂੰ ਖੁਸ਼ੀ ਦੇਣ ਵਾਲੀਆਂ ਹੁੰਦੀਆਂ ਹਨ ਅਤੇ ਕੁਝ ਦੇ ਆਉਣ ਨਾਲ ਦੇਸ਼ ਅੰਦਰ ਮਾਹੌਲ ਸੋਗਮਈ ਬਣ ਜਾਂਦਾ ਹੈ।

ਕਿਉਂਕਿ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂਆਤ ਤੋਂ ਹੁਣ ਤੱਕ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਹਰ ਰੋਜ਼ ਹੀ ਆਉਣ ਵਾਲੀਆਂ ਦੁਖਦਾਈ ਖਬਰਾਂ ਨੇ ਦੁਨੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹਰ ਰੋਜ਼ ਹੀ ਆਉਣ ਵਾਲੀਆਂ ਇਹਨਾਂ ਸੋਗਮਈ ਖਬਰਾਂ ਦਾ ਅੰਤ ਪਤਾ ਨਹੀਂ ਕਦ ਹੋਵੇਗਾ। ਹੁਣ ਇੰਡੀਆ ਦੇ ਮਸ਼ਹੂਰ ਕ੍ਰਿਕਟਰ ਦੇ ਘਰ ਹੋਈ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤੀ ਕ੍ਰਿਕਟ ਟੀਮ ਦੇ ਤਜਰਬੇਕਾਰ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਦੇ ਪਿਤਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜੋ ਪਿਛਲੇ ਲੰਮੇ ਸਮੇਂ ਤੋਂ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਨਾਲ ਜੂਝ ਰਹੇ ਸਨ। ਜੋ ਪੁਲਿਸ ਵਿੱਚੋਂ ਰਿਟਾਇਰ ਅਧਿਕਾਰੀ ਸਨ। ਜਿਨ੍ਹਾਂ ਨੂੰ ਦਿੱਲੀ ਦੇ ਏਮਸ ਅਤੇ ਨੋਏਡਾ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਵਿਦੇਸ਼ੀ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਸੀ।

ਇਸ ਦੌਰਾਨ ਹੀ ਉਨ੍ਹਾਂ ਨੂੰ ਲੀਵਰ ਨਾਲ ਸਬੰਧਤ ਸਮੱਸਿਆ ਆ ਜਾਣ ਕਾਰਨ ਹਾਲਤ ਜ਼ਿਆਦਾ ਗੰਭੀਰ ਹੋ ਜਾਣ ਤੇ ਉਨ੍ਹਾਂ ਨੂੰ ਵਾਪਸ ਉਨ੍ਹਾਂ ਦੇ ਘਰ ਮੇਰਠ ਭੇਜ ਦਿੱਤਾ ਗਿਆ। ਜਿੱਥੇ ਉਨਾਂ ਦੇ ਪਰਿਵਾਰਕ ਮੈਂਬਰ ਅਤੇ ਉਨ੍ਹਾਂ ਦਾ ਪੁੱਤਰ ਵੀ ਘਰ ਵਿਚ ਉਹਨਾਂ ਦੀ ਸੇਵਾ ਕਰ ਰਹੇ ਸਨ। ਉਥੇ ਹੀ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ। ਕ੍ਰਿਕਟ ਜਗਤ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਭੁਵਨੇਸ਼ਵਰ ਕੁਮਾਰ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।



error: Content is protected !!