ਆਈ ਤਾਜ਼ਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਜਿਥੇ ਵਿਦਿਅਕ ਅਦਾਰਿਆਂ ਦੇ ਵਿੱਚ ਬੱਚਿਆਂ ਨੂੰ ਬਿਹਤਰ ਪੜ੍ਹਾਈ ਵਾਸਤੇ ਸਹੂਲਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਬਿਨਾ ਭੇਦ-ਭਾਵ ਦੇ ਸਾਰੇ ਬੱਚਿਆਂ ਨੂੰ ਇਕ ਤਰ੍ਹਾਂ ਦੀ ਪੜ੍ਹਾਈ ਕਰਵਾਈ ਜਾਂਦੀ ਹੈ। ਜਿੱਥੇ ਬੱਚਿਆਂ ਤੇ ਆਉਣ ਵਾਲੇ ਭਵਿੱਖ ਨੂੰ ਬੇਹਤਰ ਬਣਾਉਣ ਵਾਸਤੇ ਅਧਿਆਪਕਾਂ ਵੱਲੋਂ ਵੀ ਪੂਰੀ ਮਿਹਨਤ ਅਤੇ ਇਮਾਨਦਾਰੀ ਦੇ ਨਾਲ ਉਨ੍ਹਾਂ ਨੂੰ ਪੜ੍ਹਾਇਆ ਜਾਂਦਾ ਹੈ ਅਤੇ ਆਪਣੇ ਬੱਚਿਆਂ ਦੀ ਤਰ੍ਹਾਂ ਹੀ ਉਨ੍ਹਾਂ ਨੂੰ ਸਮਝਾਇਆ ਜਾਂਦਾ ਹੈ। ਪਰ ਹੁਣ ਤੱਕ ਕਈ ਜਗ੍ਹਾ ਤੇ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ ਜਿਥੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਨਾਲ ਬੁਰਾ ਵਿਵਹਾਰ ਕੀਤਾ ਜਾਂਦਾ ਹੈ ਅਤੇ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਕਈ ਬੱਚਿਆਂ ਦੀ ਜਾਨ ਵੀ ਜਾ ਚੁੱਕੀ ਹੈ।
ਹੁਣ ਟੈਸਟ ਵਿੱਚ ਗਲਤ ਸ਼ਬਦ ਲਿਖਣ ਤੇ ਬੱਚੇ ਦੀ ਅਧਿਆਪਕ ਵੱਲੋਂ ਕੁੱਟਮਾਰ ਕੀਤੀ ਗਈ ਹੈ ਅਤੇ ਹਸਪਤਾਲ ਵਿੱਚ ਬੱਚੇ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਉੱਤਰ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ ਜਿੱਥੇ ਔਰੈਯਾ ਜ਼ਿਲ੍ਹੇ ਦੇ ਵਿੱਚ ਇੱਕ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਦੀ ਅਧਿਆਪਕ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ। ਦੱਸਿਆ ਗਿਆ ਹੈ ਕਿ ਸਕੂਲ ਵਿਚ ਪੜ੍ਹਨ ਵਾਲਾ ਦਸਵੀਂ ਕਲਾਸ ਦਾ ਵਿਦਿਆਰਥੀ ਜਿੱਥੇ 15 ਸਾਲਾਂ ਨਿਖਿਲ ਕੁਮਾਰ ਪਿੰਡ ਵਸੌਲੀ ਦਾ ਰਹਿਣ ਵਾਲਾ ਸੀ।
7 ਸਤੰਬਰ ਨੂੰ ਜਿੱਥੇ ਹੋਏ ਟੈਸਟ ਦੇ ਵਿੱਚ ਸਮਾਜਿਕ ਵਿਗਿਆਨ ਦੇ ਅਧਿਆਪਕ ਅਸ਼ਵਨੀ ਸਿੰਘ ਵੱਲੋਂ ਗਲਤੀਆਂ ਕੱਢੀਆਂ ਗਈਆਂ ਅਤੇ ਉਨ੍ਹਾਂ ਦੋ ਗਲਤੀਆਂ ਦੇ ਚਲਦਿਆਂ ਹੋਇਆਂ ਬੱਚੇ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਜਿਥੇ ਬੱਚੇ ਨੂੰ ਡੰਡਿਆਂ ਨਾਲ ਲੱਤਾਂ ਤੇ ਮੁਕਿਆਂ ਨਾਲ ਕੁੱਟਿਆ ਗਿਆ। ਉਥੇ ਹੀ ਇਹ ਬੱਚਾ ਬੇਹੋਸ਼ ਹੋ ਗਿਆ ਅਤੇ ਇਸ ਦੀ ਜਾਣਕਾਰੀ ਮਿਲਦੇ ਹੀ ਪਰਵਾਰ ਵਾਲੇ ਤੁਰੰਤ ਸਕੂਲ ਪਹੁੰਚੇ ਅਤੇ ਬੱਚੇ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।
ਜਿੱਥੇ ਬੱਚਾ ਕਾਫੀ ਦਿਨ ਹਸਪਤਾਲ ਵਿੱਚ ਜ਼ੇਰੇ ਇਲਾਜ ਰਿਹਾ ਹੈ ਉੱਥੇ ਹੀ ਉਸ ਦੀ ਮੌਤ ਹੋ ਗਈ ਹੈ ਅਤੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਵੱਲੋਂ ਬੱਚੇ ਦੀ ਲਾਸ਼ ਨੂੰ ਜ਼ਬਰਦਸਤੀ ਐਂਬੂਲੈਂਸ ਵਿਚੋਂ ਕੱਢ ਲਿਆ ਗਿਆ ਅਤੇ ਰੱਖ ਕੇ ਪ੍ਰਦਰਸ਼ਨ ਕੀਤਾ ਗਿਆ ਅਤੇ ਦੋਸ਼ੀ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ। ਦੋਸ਼ੀ ਨੂੰ ਜਿੱਥੇ ਸਸਪੈਂਡ ਕਰ ਦਿੱਤਾ ਗਿਆ ਹੈ ਉਥੇ ਹੀ ਸਥਿਤੀ ਨੂੰ ਕਾਬੂ ਕੀਤਾ ਗਿਆ ਹੈ। ਉਥੇ ਹੀ ਪੁਲੀਸ ਅਤੇ ਪ੍ਰਸ਼ਾਸਨ ਵੱਲੋਂ ਪਰਿਵਾਰ ਦਾ ਸਾਥ ਦਿੱਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਹੈ ਉਥੇ ਹੀ ਪਰਿਵਾਰਕ ਮੈਂਬਰਾਂ ਨੇ ਆਖਿਆ ਹੈ ਕਿ ਉਦੋਂ ਤੱਕ ਲਾਸ਼ ਨੂੰ ਨਹੀਂ ਚੁੱਕਣਗੇ, ਜਦੋਂ ਤੱਕ ਇਨਸਾਫ ਨਹੀਂ ਮਿਲਦਾ।
ਤਾਜਾ ਜਾਣਕਾਰੀ